ਦੇਵਾਂ ਨੰਦ ਸ਼ਰਮਾ
ਫਰੀਦਕੋਟ 22 ਜੂਨ, 2019: ਪੰਜਾਬ ਸਰਕਾਰ ਵੱਲੋਂ ਰਾਜ ਦੇ ਵਸਨੀਕਾਂ ਨੂੰ ਮਿਸ਼ਨ ਤੰਦਰੁਸਤ ਪੰਜਾਬ ਅਤੇ ਡੈਪੋ ਮੁਹਿੰਮ ਤਹਿਤ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਪਿੰਡ ਪੱਧਰ ਤੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ।ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਸੌਰਭ ਰਾਜ ਆਈ ਏ ਐੱਸ ਦੀ ਯੋਗ ਅਗਵਾਈ ਤਹਿਤ
ਐੱਸ ਡੀ ਐਮ ਸ ਪਰਮਦੀਪ ਸਿੰਘ ਅਤੇ ਵੱਖ ਵੱਖ ਵਿਭਾਗਾਂ ਦੀ ਟੀਮ ਵੱਲੋਂ ਪਿੰਡ ਚੰਦਬਾਜਾ,ਧੂਡਕੋਟ ਅਤੇ ਕਲੇਰ ਵਿਖੇ ਨਗਰ ਨਿਵਾਸੀਆਂ ਤੇ ਇਲਾਕਾ ਨਿਵਾਸੀਆਂ ਨਾਲ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾ ਕੇ ਨਸ਼ਿਆਂ ਦਾ ਸ਼ਿਕਾਰ ਲੋਕਾਂ ਨੂੰ ਮੁਫ਼ਤ ਇਲਾਜ ਸਬੰਧੀ ਜ਼ਿਲੇ ਵਿਚ ਚੱਲ ਰਹੇ ਓਟ ਕਲੀਨਿਕਾਂ ਅਤੇ ਨਸ਼ਾ ਛੁਡਾਊ ਕੇਂਦਰਾਂ ਵਿਚੋਂ ਦਿੱਤੀ ਜਾਂਦੀ ਮੁਫ਼ਤ ਇਲਾਜ ਦੀ ਸਹੂਲਤ ਬਾਰੇ ਵੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ।
ਐੱਸ ਡੀ ਐਮ ਸ ਪਰਮਦੀਪ ਸਿੰਘ ਨੇ ਇਸ ਮੌਕੇ ਇਲਾਕਾ ਨਿਵਾਸੀਆਂ ਤੋਂ ਸਹਿਯੋਗ ਮੰਗਿਆ ਕਿ ਉਹ ਨਸ਼ਿਆਂ ਦੀ ਗ੍ਰਿਫ਼ਤ ਵਿਚ ਆ ਚੁੱਕੇ ਲੋਕਾਂ ਨੂੰ ਕੌਂਸਲਿੰਗ ਅਤੇ ਮੋਟੀਵੇਸਨ ਦੁਆਰਾ ਨਸ਼ਿਆਂ ਤੋਂ ਮੁਕਤੀ ਦਿਵਾਉਣ ਵਿਚ ਸਹਿਯੋਗ ਕਰਨ ਤਾਂ ਜੋ ਇਹ ਲੋਕ ਮੁੜ ਸਿਹਤਮੰਦ ਹੋ ਕੇ ਆਪਣਾ ਕੰਮ ਕੰਮਕਾਰ ਸ਼ੁਰੂ ਕਰ ਸਕਣ।
ਬਲਾਕ ਐਜੂਕੇਟਰ ਡਾ ਪ੍ਰਭਦੀਪ ਸਿੰਘ ਚਾਵਲਾ ਨੇ ਸਿਹਤ ਵਿਭਾਗ ਅਧੀਨ ਮੁਫਤ ਇਲਾਜ ਦੀ ਸੁਵਿਧਾ- ਸਹੂਲਤਾਂ ਤੇ ਇਲਾਜ ਪ੍ਰਣਾਲੀ ਬਾਰੇ ਵਿਸਥਾਰ ਜਾਣਕਾਰੀ ਦਿੱਤੀ। ਹੁਣ ਤੱਕ ਸਵੈ ਸੇਵੀ ਸੰਸਥਾਵਾਂ ਅਤੇ ਪੰਚਾਇਤਾਂ ਦੇ ਸਹਿਯੋਗ ਨਾਲ ਨਸ਼ਾ ਕਰਨ ਵਾਲੇ 3500 ਦੇ ਕਰੀਬ ਲੋਕ ਜ਼ਿਲੇ ਵਿਚ ਚੱਲ ਰਹੇ ਓਟ ਸੈਂਟਰਾਂ ਅਤੇ ਨਸ਼ਾ ਛੁਡਾਊ ਕੇਂਦਰਾਂ ਵਿਚੋਂ ਆਪਣਾ ਇਲਾਜ ਕਰਵਾ ਕੇ ਖ਼ੁਸ਼ਹਾਲ ਜੀਵਨ ਬਤੀਤ ਕਰ ਰਹੇ ਹਨ। ਆਉਣ ਵਾਲੇ ਦਿਨਾਂ ਵਿਚ ਵੀ ਮਾਣਯੋਗ ਡਿਪਟੀ ਕਮਿਸ਼ਨਰ ਜੀ ਦੀ ਯੋਗ ਅਗਵਾਈ ਹੇਠ ਜ਼ਿਲੇ ਦੇ ਸਮੂਹ ਪਿੰਡਾਂ ਵਿਚ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾਣਗੇ। ਇਸ ਮੌਕੇ ਸਮੂਹ ਪਿੰਡਾਂ ਦੀਆਂ ਪੰਚਾਇਤਾਂ ਨੇ ਜ਼ਿਲਾ ਪ੍ਰਸ਼ਾਸਨ ਨੂੰ ਯਕੀਨ ਦਿਵਾਇਆ ਕਿ ਉਹ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਕੀਤੇ ਜਾ ਰਹੇ ਉਪਰਾਲਿਆਂ ਵਿਚ ਆਪਣਾ ਪੂਰਨ ਸਹਿਯੋਗ ਦੇਣਗੇ।
ਇਸ ਮੌਕੇ ਤਹਿਸੀਲਦਾਰ ਫਰੀਦਕੋਟ ਲਵਪ੍ਰੀਤ ਕੌਰ, ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਮੈਡਮ ਬਲਜੀਤ ਕੌਰ, ਡੀ ਐੱਸ ਐੱਸ ਓ ਮੈਡਮ ਸ਼ਿੰਦਰਪਾਲ ਕੌਰ, ਬੀ ਡੀ ਓ ਫਰੀਦਕੋਟ ਅਸ਼ੋਕ ਕੁਮਾਰ, ਸਬ ਇੰਸਪੈਕਟਰ ਵਕੀਲ ਸਿੰਘ, ਪਰਮਿੰਦਰ ਕੌਰ ਸਰਪੰਚ ਧੂੜਕੋਟ, ਲਖਵਿੰਦਰ ਸਿੰਘ ਸਰਪੰਚ ਚੰਦਬਾਜਾ, ਕੁਲਦੀਪ ਕੌਰ ਸਰਪੰਚ ਪਿੰਡ ਕਲੇਰ,ਜੀ ਓ ਜੀ ਦਿਲਬਾਗ ਸਿੰਘ ਗੁਰਪ੍ਰੀਤ ਸਿੰਘ ਚੰਦਬਾਜਾ,ਪ੍ਰਿੰਸੀਪਲ ਕਰਨਜੀਤ ਕੌਰ,ਕਾਊਂਸਲਰ ਗੁਰਸਾਹਿਬ ਸਿੰਘ,ਸਾਇਕੋਲੋਜਿਸਟ ਖੁਸ਼ਦੀਪ ਕੌਰ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਇਲਾਕਾ ਨਿਵਾਸੀ ਹਾਜ਼ਰ ਸਨ।
ਚੰਦਬਾਜਾ ਵਿਖੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਗੱਲਬਾਤ ਕਰਦੇ ਹੋਏ ਅਧਿਕਾਰੀ