ਨਵਾਂ ਸ਼ਹਿਰ, 20 ਜੁਲਾਈ 2019: ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਦੇ ਆਦੇਸ਼ਾਂ ਅਨੁਸਾਰ ਅਦਾਲਤੀ ਅਤੇ ਪ੍ਰੀ-ਲਟੀਗੇਟਿਵ ਪੜਾਅ ’ਤੇ ਆਏ ਰਾਜ਼ੀਨਾਮਾ ਹੋਣ ਯੋਗ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨ ਹਿੱਤ 14 ਸਤੰਬਰ 2019 ਨੂੰ ਜ਼ਿਲ੍ਹੇ ’ਚ ਨੈਸ਼ਨਲ ਲੋਕ ਅਦਾਲਤ ਲਾਈ ਜਾਵੇਗੀ।
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਮੈਡਮ ਹਰਪ੍ਰੀਤ ਕੌਰ ਸੀ ਜੇ ਐਮ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਦੌਰਾਨ ਕਿ੍ਰਮਿਨਲ ਕੰਪਾਉਂਡਏਬਲ ਕੇਸ, ਚੈੱਕ ਬਾੳੂਂਂਸ ਨਾਲ ਸਬੰਧਿਤ ਕੇਸ, ਮੋਟਰ ਐਕਸੀਡੈਂਟ ਕਲੇਮ ਟਿ੍ਰਬਿਊਨਲ ਨਾਲ ਸਬੰਧ ਕੇਸ, ਵਿਵਾਹਿਕ ਝਗੜੇ, ਟ੍ਰੈਫ਼ਿਕ ਚਲਾਨ, ਲੇਬਰ ਝਗੜੇ ਅਤੇ ਬਿਜਲੀ ਤੇ ਪਾਣੀ ਦੇ ਬਿਲਾਂ, ਬੈਕਾਂ ਦੇ ਕੇਸਾਂ, ਬੀ ਐਸ ਐਨ ਐਲ ਦੇ ਕੇਸਾਂ ਅਤੇ ਹੋਰ ਕੇਸਾਂ ਦੀ ਸੁਣਵਾਈ ਕੀਤੀ ਜਾਵੇ ਗਈ। ਉਨ੍ਹਾਂ ਕਿਹਾ ਕਿ ਕੌਮੀ ਲੋਕ ਅਦਾਲਤ ’ਚ ਕੇਸ ਲਗਵਾਉਣ ਲਈ ਆਪਣੇ ਵਕੀਲ ਰਾਹੀਂ ਸਬੰਧਤ ਅਦਾਲਤ ’ਚ ਅਰਜ਼ੀ ਦੇ ਕੇ ਜਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ’ਚ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਲੋਕ ਅਦਾਲਤ ਰਾਹੀਂ ਹੁੰਦੇ ਨਿਪਟਾਰੇ ’ਚ ਜਿੱਥੇ ਸਮਾਂ ਅਤੇ ਪੈਸਾ ਬਚਦਾ ਹੈ ਉੱਥੇ ਆਪਸੀ ਤਕਰਾਰ ਖਤਮ ਹੋ ਕੇ ਭਾਈਚਾਰਕ ਸਾਂਝ ਦਾ ਮਾਹੌਲ ਵੀ ਬਣਦਾ ਹੈ।