ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 10 ਅਗਸਤ: : ਸ੍ਰੀ ਓਮ ਪ੍ਰਕਾਸ਼ ਸੋਨੀ ਮੈਡੀਕਲ ਸਿਖਿਆ ਤੇ ਖੋਜ ਮੰਤਰੀ ਪੰਜਾਬ ਨੇ ਵਾਰਡ ਨੰ: 70 ਅਧੀਨ ਪੈਂਦੇ ਇਲਾਕੇ ਸਤਨਾਮ ਨਗਰ ਵਿਖੇ ਅੰਮ੍ਰਿਤ ਪ੍ਰਾਜੈਕਟ ਤਹਿਤ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਪਾਣੀ ਦੀਆਂ ਪਾਇਪਾਂ ਪਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ।
ਇਸ ਮੌਕੇ ਸ੍ਰੀ ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਾਫ ਪੀਣ ਵਾਲਾ ਪਾਣੀ ਮੁਹਈਆ ਕਰਵਾਉਣ ਲਈ ਅੰਮ੍ਰਿਤ ਪ੍ਰਾਜੈਕਟ ਤਹਿਤ ਪਾਣੀ ਦੀਆਂ ਪਾਇਪਾਂ ਪਾਈਆਂ ਜਾ ਰਹੀਆਂ ਹਨ।। ਉਨਾਂ ਕਿਹਾ ਕਿ ਅੰਮ੍ਰਿਤ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਲੋਕਾਂ ਨੂੰ ਸਾਫ ਸੁਥਰਾ ਪੀਣ ਵਾਲਾ ਪਾਣੀ ਮਿਲੇਗਾ।। ਸ੍ਰੀ ਸੋਨੀ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅੰਮ੍ਰਿਤ ਪ੍ਰਾਜੈਕਟ ਤਹਿਤ ਕੰਮ ਗੁਣਵੱਤਾ ਭਰਪੂਰ ਹੋਣੇ ਚਾਹੀਦੇ ਹਨ ਅਤੇ ਕਿਸੇ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਮੌਕੇ ਸ੍ਰੀ ਸੋਨੀ ਵੱਲੋਂ ਪਿੰਡ ਫਤਾਹਪੁਰ ਦੇ 175 ਲੋੜਵੰਦ ਪਰਿਵਾਰਾਂ ਨੂੰ ਪੈਨਸ਼ਨ ਮਨਜੂਰੀ ਦੇ ਅਥਾਰਟੀ ਪੱਤਰ ਵੀ ਦਿੱਤੇ ਗਏ। ਸ੍ਰੀ ਸੋਨੀ ਨੇ ਕਿਹਾ ਕਿ ਜਿੰਨਾਂ ਲੋਕਾਂ ਦੀ ਪੈਨਸ਼ਨ ਰਹਿ ਗਈ ਹੈ। ਉਨਾਂ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ ਅਤੇ ਮੌਕੇ ਤੇ ਹੀ ਸਾਰੀਆਂ ਕਾਰਵਾਈਆਂ ਮੁਕੰਮਲ ਕਰਕੇ ਪੈਨਸ਼ਨ ਲਗਾ ਦਿੱਤੀ ਜਾਵੇਗੀ।। ਸ੍ਰੀ ਸੋਨੀ ਵੱਲੌਂ ਇਲਾਕੇ ਦਾ ਦੌਰਾ ਵੀ ਕੀਤਾ ਗਿਆ ਅਤੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ। ਸ੍ਰੀ ਸੋਨੀ ਨੇ ਉਸੇ ਹੀਸਮੇਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਲਾਕੇ ਵਿੱਚ ਲਟਕ ਰਹੀਆਂ ਬਿਜਲੀ ਦੀਆਂ ਤਾਰਾਂ ਨੂੰ ਤੁਰੰਤ ਠੀਕ ਕੀਤਾ ਜਾਵੇ ਅਤੇ ਬੰਦ ਪਈ ਸਟਰੀਟ ਲਾਈਟਾਂ ਨੂੰ ਅੱਜ ਹੀ ਚਲਾਇਆ ਜਾਵੇ।।
ਇਸ ਮੌਕੇ ਸ੍ਰੀ ਵਿਕਾਸ ਸੋਨੀ ਕੌਂਸਲਰ, ਸ੍ਰੀ ਜੁਗਲ ਕਿਸ਼ੋਰ ਸ਼ਰਮਾ ਸਾਬਕਾ ਪ੍ਰਧਾਨ ਅੰਮ੍ਰਿਤਸਰ ਸ਼ਹਿਰੀ, ਸ੍ਰ ਨਿਰਮਲ ਸਿੰਘ, ਰਣਜੀਤ ਸਿੰਘ, ਕਾਲਾ ਪ੍ਰਧਾਨ, ਸੁਲੱਖਣ ਸਿੰਘ ਫੌਜੀ, ਠੇਕੇਦਾਰ ਕੁਲਬੀਰ ਸਿੰਘ ਹਾਜਰ ਸਨ।