ਦੇਵਾ ਨੰਦ ਸ਼ਰਮਾ
ਫਰੀਦਕੋਟ 16 ਅਗਸਤ, 2019 -ਅੱਜ ਇਥੋ ਦੇ ਨਹਿਰੂ ਸਟੇਡੀਅਮ ਵਿਖੇ ਸੁਤੰਤਰਤਾ ਦਿਵਸ ਦੇ ਸਬੰਧ ਵਿੱਚ ਜਿਲ•ਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਫਰੀਦਕੋਟ ਡਵੀਜ਼ਨ ਦੇ ਕਮਿਸ਼ਨਰ ਸ੍ਰੀ ਰਵਿੰਦਰ ਕੁਮਾਰ ਕੌਸ਼ਿਕ, ਆਈ.ਏ.ਐੱਸ. ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਮੁੱਖ ਮਹਿਮਾਨ ਜੀ ਵੱਲੋਂ ਰਾਸ਼ਟਰੀ ਝੰਡਾ ਲਹਿਰਾਇਆ ਗਿਆ। ਇਸ ਸਮੇਂ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਸੌਰਭ ਰਾਜ , ਜਿਲ•ਾ ਪੁਲਿਸ ਮੁੱਖੀ ਸ੍ਰੀ ਰਾਜ ਬਚਨ ਸਿੰਘ ਸਿੱਧੂ ਵੀ ਹਾਜ਼ਰ ਸਨ ।
ਇਸ ਮੌਕੇ ਜਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਮਿਸ਼ਨਰ ਸ੍ਰੀ ਰਵਿੰਦਰ ਕੁਮਾਰ ਕੌਸ਼ਿਕ ਫਰੀਦਕੋਟ ਡਵੀਜ਼ਨ ਨੇ ਆਜ਼ਾਦੀ ਸੰਗਰਾਮ ਵਿੱਚ ਹਿੱਸਾ ਪਾਉਣ ਅਤੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਕਰਨ ਵਾਲੇ ਮਹਾਨ ਸੁਤੰਤਰਤਾ ਸੰਗਰਾਮੀਆਂ, ਤਿੰਨਾ ਸੈਨਾਵਾਂ, ਬਲ ਸੈਨਿਕ ਤੇ ਅਰਧ ਸੈਨਿਕ ਬਲਾਂ ਤੋਂ ਇਲਾਵਾ ਪੰਜਾਬ ਪੁਲਿਸ ਦੇ ਸ਼ਹੀਦਾਂ ਨੂੰ ਵੀ ਸ਼ਰਧਾ ਦੇ ਫੁੱਲ ਭੇਂਟ ਕੀਤੇ ।
ਉਨ•ਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਗਦਰ ਲਹਿਰ, ਕੂਕਾ ਲਹਿਰ, ਪੱਗੜੀ ਸੰਭਾਲ ਲਹਿਰ ਅਤੇ ਭਾਰਤ ਛੱਡੋ ਅੰਦੋਲਨ ਵਰਗੀਆਂ ਮਹਾਨ ਲਹਿਰਾਂ ਅਤੇ ਆਜ਼ਾਦੀ ਸੰਗਰਾਮੀਆਂ ਦੀਆਂ ਕੁਰਬਾਨੀਆਂ ਸਦਕਾ ਸਾਡਾ ਦੇਸ਼ 15 ਅਗਸਤ 1947 ਨੂੰ ਆਜ਼ਾਦ ਹੋਇਆ ਹੈ ।ਸਮੂਹ ਸ਼ਹੀਦਾਂ ਤੇ ਆਜ਼ਾਦੀ ਦੇ ਪਰਵਾਨਿਆਂ ਨੂੰ ਸ਼ਰਧਾ ਭੇਂਟ ਕਰਦਿਆਂ ਸ੍ਰੀ ਰਵਿੰਦਰ ਕੁਮਾਰ ਕੌਸ਼ਿਕ ਨੇ ਕਿਹਾ ਕਿ ਸਾਨੂੰ ਇਸ ਗੱਲ ਦਾ ਬਹੁਤ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਦੌਰਾਨ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਕੀਤੀਆਂ ਜੋ ਕਿ ਕੁੱਲ ਕੁਰਬਾਨੀਆਂ ਦਾ 80 ਪ੍ਰਤੀਸ਼ਤ ਬਣਦਾ ਹੈ । ਉਨ•ਾਂ ਆਜ਼ਾਦੀ ਦੁਸ਼ਮਣ ਦੇਸ਼ਾਂ ਨਾਲ ਹੋਈਆਂ ਜੰਗਾਂ ਵਿੱਚ ਸ਼ਹੀਦ ਹੋਣ ਵਾਲੇ ਫੌਜ ਦੇ ਜਵਾਨਾਂ ਤੇ ਅਧਿਕਾਰੀਆਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ । ਉਨ•ਾਂ ਕਿਹਾ ਕਿ ਪੰਜਾਬ ਨੂੰ ਇਸ ਗੱਲ ਦਾ ਵੀ ਮਾਣ ਹੈ ਕਿ ਦੇਸ਼ ਦੇ ਅੰਨ ਭੰਡਾਰ ਅਤੇ ਨਵੀਆਂ ਖੇਤੀ ਤਕਨੀਕਾਂ ਅਪਣਾਉਣ ਵਿੱਚ ਪੰਜਾਬ ਦਾ ਸਭ ਤੋਂ ਵੱਡਾ ਯੋਗਦਾਨ ਹੈ ।
ਸ੍ਰੀ ਕੌਸ਼ਿਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਸੰਪੂਰਨ ਤੌਰ ਤੇ ਤੰਦਰੁਸਤ ਬਣਾਉਣ ਲੋਕਾਂ ਨੂੰ ਸ਼ੁੱਧ ਹਵਾ ਪਾਣੀ ਤੇ ਖਾਣ ਵਾਲੀਆਂ ਮਿਆਰੀ ਚੀਜ਼ਾਂ ਮੁਹੱਈਆਂ ਕਰਵਾਉਣ ਲਈ ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਸ਼ੁਰੂ ਕੀਤੀ ਹੈ । ਉਨ•ਾਂ ਕਿਹਾ ਕਿ ਪੰਜਾਬ ਨੇ ਇਹ ਅਹਿਦ ਕੀਤਾ ਹੈ ਕਿ ਰਾਜ ਵਿਚੋਂ ਨਸ਼ਿਆਂ ਨੂੰ ਜੜ• ਤੋਂ ਖਤਮ ਕਰਕੇ ਨਸ਼ਿਆਂ ਦੇ ਸ਼ਿਕਾਰ ਨੌਜਵਾਨਾਂ ਨੂੰ ਰੁਜ਼ਗਾਰ ਵੱਲ ਤੋਰਨਾ ਹੈ। ਇਸ ਮਕਸਦ ਲਈ ਸਰਕਾਰ ਵੱਲੋਂ ਪੂਰੇ ਰਾਜ ਵਿੱਚ ਨਸ਼ਿਆਂ ਵਿਰੋਧੀ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ ਅਤੇ ਨਸ਼ਿਆਂ ਦੇ ਸ਼ਿਕਾਰ ਲੋਕਾਂ ਅਤੇ ਨਸ਼ਾ ਛੁਡਾਊ ਕੇਂਦਰਾਂ, ਓਟ ਸੈਂਟਰਾਂ ਵਿੱਚ ਮੁਫਤ ਇਲਾਜ ਕੀਤਾ ਜਾ ਰਿਹਾ ਹੈ ।ਉਨ•ਾਂ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਯੂਸ਼ਮਾਨ ਸਰਬੱਤ ਭਾਰਤ ਸਿਹਤ ਬੀਮਾ ਯੋਜਨਾ ਦਾ ਵੀ ਵੱਧ ਤੋਂ ਵੱਧ ਲਾਭ ਉਠਾਉਣ ਲਈ ਲੋਕਾਂ ਨੂੰ ਅਪੀਲ ਕੀਤੀ । ਉਨ•ਾਂ ਪੰਜਾਬ ਸਰਕਾਰ ਵੱਲੋਂ ਫਰੀਦਕੋਟ ਜਿਲ•ੇ ਦੇ ਕਰਵਾਏ ਜਾ ਰਹੇ ਸਰਵਪੱਖੀ ਵਿਕਾਸ ਕਾਰਜਾਂ/ ਪ੍ਰਾਜੈਕਟਾਂ ਬਾਰੇ ਵੀ ਵਿਸਥਾਰ ਸਾਹਿਤ ਜਾਣਕਾਰੀ ਦਿੱਤੀ।
ਇਸ ਉਪਰੰਤ ਮੁੱਖ ਮਹਿਮਾਨ ਜੀ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ ਅਤੇ ਬੀ.ਐਸ.ਐਫ, ਪੰਜਾਬ ਪੁਲਿਸ, ਪੰਜਾਬ ਪੁਲਿਸ ਮਹਿਲਾ ਵਿੰਗ, ਪੰਜਾਬ ਹੋਮ ਗਾਰਡ, ਐਨ.ਸੀ.ਸੀ., ਗਾਇਡੈਂਸ ਆਦਿ ਤੋਂ ਸਲਾਮੀ ਲਈ । ਇਸ ਮੌਕੇ ਪੰਜਾਬ ਪੁਲਿਸ ਤੇ ਸਕੂਲੀ ਵਿਦਿਆਰਥੀਆਂ ਦੇ ਬੈਚਾਂ ਵੱਲੋਂ ਦੇਸ਼ ਭਗਤੀ ਦੀਆਂ ਧੁੰਨਾ ਨਾਲ ਮਾਰਚ ਪਾਸਟ ਕੀਤਾ ਗਿਆ । ਇਸ ਮੌਕੇ ਆਯੂਸ਼ਮਾਨ ਸਰਬੱਤ ਭਾਰਤ ਬੀਮਾ ਯੋਜਨਾ ਸਬੰਧੀ ਝਾਕੀ ਵੀ ਕੱਢੀ ਗਈ । ਇਸ ਉਪਰੰਤ ਵੱਖ ਵੱਖ ਸਕੂਲਾਂ , ਸਿੱਖਿਆ ਸੰਸਥਾਵਾਂ ਵੱਲੋਂ ਦੇਸ਼ ਭਗਤੀ ਅਤੇ ਸੱਭਿਆਚਾਰ ਨੂੰ ਦਰਸਾਉਂਦੇ ਰੰਗਾ ਰੰਗ ਪ੍ਰੋਗਰਾਮ ਵੀ ਪੇਸ਼ ਕੀਤੇ ਗਏ। ਮੁੱਖ ਮਹਿਮਾਨ ਵੱਲੋਂ ਆਜ਼ਾਦੀ ਸੰਗਰਾਮੀਆਂ ਤੇ ਉਨ•ਾਂ ਦੇ ਪਰਿਵਾਰਾਂ , ਸ਼ਹੀਦਾਂ ਦੇ ਪਰਿਵਾਰਾਂ, ਵੱਖ ਵੱਖ ਖੇਤਰਾਂ ਵਿੱਚ ਪ੍ਰਾਪਤੀਆਂ ਕਰਨ ਵਾਲੇ ਅਧਿਕਾਰੀਆਂ, ਕਰਮਚਾਰੀਆਂ, ਵਿਦਿਆਰਥੀਆਂ ਤੇ ਖਿਡਾਰੀਆਂ ਤੋਂ ਇਲਾਵਾ ਵੱਖ ਵੱਖ ਸੰਸਥਾਵਾਂ ਨੂੰ ਵੀ ਸਨਮਾਨਿਤ ਕੀਤਾ ਗਿਆ ।ਆਜ਼ਾਦੀ ਦਿਵਸ ਦਾ ਮੰਦ ਸੰਚਾਲਨ ਜਿਲ•ਾ ਗਾਇਡੈਂਸ ਕੌਂਸਲਰ ਸ੍ਰੀ ਜਸਬੀਰ ਜੱਸੀ ਨੇ ਬਾਖੂਬੀ ਨਿਭਾਇਆ।
ਇਸ ਮੌਕੇ ਜਿਲ•ਾ ਤੇ ਸੈਸ਼ਨ ਜੱਜ ਸ: ਹਰਪਾਲ ਸਿੰਘ, ਸਕੱਤਰ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਰਾਜਵੰਤ ਕੌਰ, ਵਧੀਕ ਡਿਪਟੀ ਕਮਿਸ਼ਨਰ (ਜ), ਵਿਕਾਸ ਕ੍ਰਮਵਾਰ ਸ: ਗੁਰਜੀਤ ਸਿੰਘ, ਮੈਡਮ ਪਰਮਜੀਤ ਕੌਰ, ਐਸ.ਡੀ.ਐਮ. ਫਰੀਦਕੋਟ ਸ: ਪਰਮਦੀਪ ਸਿੰਘ, ਸਹਾਇਕ ਕਮਿਸ਼ਨਰ ਸ: ਹਰਦੀਪ ਸਿੰਘ, ਜਿਲ•ਾ ਕਾਂਗਰਸ ਪ੍ਰਧਾਨ ਅਜੇਪਾਲ ਸਿੰਘ ਬਰਾੜ, ਸਾਬਕਾ ਮੰਤਰੀ ਸ੍ਰੀ ਓਪਿੰਦਰ ਸ਼ਰਮਾ, ਸੀਨੀਅਰ ਕਾਂਗਰਸੀ ਆਗੂ ਸ੍ਰੀ ਸੁਰਿੰਦਰ ਗੁਪਤਾ ਸਮੇਤ ਹੋਰ ਪਤਵੰਤੇ ਤੇ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।