ਐਸ. ਏ. ਐਸ. ਨਗਰ, 23 ਅਗਸਤ 2019 - ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਵੱਲੋਂ ਅੱਜ ਪਾਪੜੀ ਪਿੰਡ ਦੀ ਪੰਚਾਇਤ ਨੂੰ ਗਲੀਆਂ-ਨਾਲੀਆਂ ਲਈ 2 ਲੱਖ ਰੁਪਏ ਦਾ ਚੈੱਕ ਦਿੱਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰਾਂ ਵਾਂਗ ਪਿੰਡਾਂ ਦਾ ਵਿਕਾਸ ਕਰਵਾਉਣ ਲਈ ਵਚਨਬੱਧ ਹੈ ਅਤੇ ਸ਼ਹਿਰਾਂ ਦੀ ਤਰਜ਼ 'ਤੇ ਪਿੰਡਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਸਿਹਤ ਮੰਤਰੀ ਨੇ ਦੱਸਿਆ ਕਿ ਪਿੰਡਾਂ ਦੇ ਵਿਕਾਸ ਕਾਰਜਾਂ ਲਈ 14ਵੇਂ ਵਿੱਤ ਕਮਿਸ਼ਨ ਅਤੇ ਮਗਨਰੇਗਾ ਫੰਡਾਂ ਵਿੱਚੋਂ 3 ਕਰੋੜ 16 ਲੱਖ ਅਤੇ ਆਰ.ਡੀ.ਐੱਫ. (ਰੂਰਲ ਡਿਵੈਲਪਮੈਂਟ ਫੰਡ) ਵਿੱਚੋਂ 1 ਕਰੋੜ 2 ਲੱਖ ਰੁਪਏ ਖਰਚੇ ਜਾ ਚੁੱਕੇ ਹਨ ਅਤੇ ਆਰ.ਡੀ.ਐੱਫ. ਦੀ ਦੂਜੀ ਕਿਸ਼ਤ 1 ਕਰੋੜ 2 ਲੱਖ ਰੁਪਏ ਆਉਣ ਵਾਲੇ ਦਿਨਾਂ ਵਿੱਚ ਜਾਰੀ ਹੋ ਜਾਵੇਗੀ। ਉਨਾਂ ਕਿਹਾ ਕਿ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਇਸ ਮੌਕੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਸਰਬੱਤ ਸਿਹਤ ਬੀਮਾ ਯੋਜਨਾ ਦਾ ਵੀ ਜ਼ਿਕਰ ਕੀਤਾ, ਜਿਸ ਤਹਿਤ ਰਾਜ ਦੇ 46 ਲੱਖ ਪਰਿਵਾਰਾਂ ਨੂੰ ਲਾਭ ਪੁੱਜੇਗਾ। ਉਨ੍ਹਾਂ ਦੱਸਿਆ ਕਿ ਸਕੀਮ ਤਹਿਤ ਲਾਭਪਾਤਰੀ ਪ੍ਰਤੀ ਪਰਿਵਾਰ ਪ੍ਰਤੀ ਸਾਲ 5 ਲੱਖ ਰੁਪਏ ਤੱਕ ਦਾ ਨਗਦੀ ਰਹਿਤ ਇਲਾਜ ਕਰਵਾ ਸਕਣਗੇ। ਇਸ ਨਾਲ ਲਾਭਪਾਤਰੀਆਂ ਦਾ ਮੁਫਤ ਅਤੇ ਬਿਹਤਰ ਇਲਾਜ ਹੋ ਸਕੇਗਾ, ਜਿਸ ਵਿੱਚ ਉਨ•ਾਂ ਦੇ ਪਹਿਲਾਂ ਤੋਂ ਹੋਏ ਰੋਗ ਦਾ ਇਲਾਜ ਵੀ ਸ਼ਾਮਲ ਹੋਵੇਗਾ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਕੈਬਨਿਟ ਮੰਤਰੀ ਸ. ਸਿੱਧੂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਵੀ ਕੀਤਾ ਗਿਆ।
ਇਸ ਮੌਕੇ ਕੈਬਨਿਟ ਮੰਤਰੀ ਸ. ਸਿੱਧੂ ਦੇ ਸਿਆਸੀ ਸਕੱਤਰ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਕੁਲਵਿੰਦਰ ਕੌਰ ਸਰਪੰਚ ਪਾਪੜੀ, ਬਚਨ ਸਿੰਘ ਪੰਚ, ਰਣਜੀਤ ਸਿੰਘ ਨੰਬਰਦਾਰ, ਗੁਰਜੀਤ ਸਿੰਘ ਪੰਚ, ਮਹਿੰਦਰ ਸਿੰਘ, ਸੁਰਿੰਦਰ ਸਿੰਘ, ਜਸਮੇਰ ਸਿੰਘ, ਸੁੱਚਾ ਸਿੰਘ ਸਰਪੰਚ ਚਾਚੋਮਾਜਰਾ, ਮੁਹਾਲੀ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਠੇਕੇਦਾਰ ਮੋਹਣ ਸਿੰਘ ਬਠਲਾਣਾ, ਮੁਹਾਲੀ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਜਸਪ੍ਰੀਤ ਸਿੰਘ ਗਿੱਲ, ਅਮਰੀਕ ਸਿੰਘ ਸਰਪੰਚ ਕੰਬਾਲਾ, ਜੋਰਾ ਸਿੰਘ ਸਰਪੰਚ ਮਨੌਲੀ, ਗਿਆਨੀ ਗੁਰਮੇਲ ਸਿੰਘ ਮਨੌਲੀ, ਗੁਰਦੀਪ ਸਿੰਘ ਬਾਸੀ ਮਨੌਲੀ ਮੈਂਬਰ ਬਲਾਕ ਸਮਿਤੀ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
ਕੈਪਸ਼ਨ : ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਪਾਪੜੀ ਪਿੰਡ ਦੀ ਪੰਚਾਇਤ ਨੂੰ ਗਲੀਆਂ-ਨਾਲੀਆਂ ਲਈ 2 ਲੱਖ ਰੁਪਏ ਦਾ ਚੈੱਕ ਦਿੰਦੇ ਹੋਏ।