← ਪਿਛੇ ਪਰਤੋ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ, 23 ਅਗਸਤ 2019 - ਡਿਜਨੀ ਪਲੇਅ ਵੇ ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਤੇ ਨੰਨ੍ਹੇ -ਮੁੰਨ੍ਹੇ ਬੱਚਿਆਂ ਨੇ ਰੰਗ- ਬਿਰੰਗੇ ਦਿਲਕਸ਼ ਕੱਪੜੇ ਪਾਏ ਹੋਏ ਸਨ ਅਤੇ ਜਿਆਦਾਤਰ ਬੱਚੇ ਰਾਧਾ- ਕ੍ਰਿਸ਼ਨ ਦੀ ਵੇਸ-ਭੂਸ਼ਾ ਵਿੱਚ ਆਏ ਸਨ। ਇਸ ਮੌਕੇ ਤੇ ਬੱਚਿਆਂ ਵੱਲੋਂ ਵੱਖ - ਵੱਖ ਤਰ੍ਹਾਂ ਦੀਆਂ ਕੋਰੀਉਗ੍ਰਾਫੀਆਂ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਤੇ ਪ੍ਰਿੰਸੀਪਲ ਨੀਤੂ ਕੱਕੜ ਨੇ ਸਮੂਹ ਸਟਾਫ ਅਤੇ ਬੱਚਿਆਂ ਨੂੰ ਸ਼੍ਰੀ ਕ੍ਰਿਸ਼ਨ ਜੀ ਦੇ ਜਨਮ ਦਿਨ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਅਜਿਹੇ ਪ੍ਰੋਗਰਾਮ ਬੱਚਿਆਂ ਨੂੰ ਆਪਣੀ ਧਾਰਮਿਕ ਵਿਰਾਸਤ ਨਾਲ ਜੋੜਨ ਵਿਚ ਸਹਾਈ ਸਿੱਧ ਹੁੰਦੇ ਹਨ।
Total Responses : 267