ਦੇਵਾਂ ਨੰਦ ਸ਼ਰਮਾ
ਫਰੀਦਕੋਟ 20 ਸਤੰਬਰ 2019 - 12ਵੀਂ ਸਦੀ ਦੇ ਮਹਾਨ ਸੂਫੀ ਸੰਤ ਬਾਬਾ ਫਰੀਦ ਜੀ ਦੀ ਯਾਦ ਵਿੱਚ ਹਰ ਸਾਲ ਦੀ ਤਰ•ਾਂ ਮਨਾਇਆ ਜਾਂਦਾ ਆਗਮਨ ਪੁਰਬ ਅੱਜ ਪੂਰੀ ਸ਼ਾਨੋ- ਸੌਕਤ ਨਾਲ ਸ਼ੁਰੂ ਹੋ ਗਿਆ ਹੈ । 10 ਦਿਨ ਚੱਲਣ ਵਾਲੇ ਬਾਬਾ ਸ਼ੇਖ ਫਰੀਦ ਆਗਮਨ ਪੁਰਬ ਦੀ ਰਸਮੀ ਸ਼ੁਰੂਆਤ ਅੱਜ ਸਵੇਰੇ ਟਿੱਲਾ ਬਾਬਾ ਫਰੀਦ ਤੋਂ ਸੁਖਮਨੀ ਸਾਹਿਬ ਦੇ ਪਾਠ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਹੋਈ ।
ਇਸ ਮੌਕੇ ਟਿੱਲਾ ਬਾਬਾ ਫ਼ਰੀਦਕ ਜੀ ਵਿਖੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਸੌਰਭ ਰਾਜ, ਆਈ ਏ.ਐਸ ਨੇ ਆਗਮਨ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਬਾਬਾ ਫ਼ਰੀਦ ਜੀ ਨੇ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ ਹੈ। ਉਨ•ਾਂ ਆਪਸੀ ਭਾਈਚਾਰਾ, ਸਹਿਯੋਗ ਤੇ ਸ਼ਾਂਤੀ ਬਣਾਈ ਰੱਖਦਿਆਂ ਮੇਲੇ ਦਾ ਆਨੰਦ ਮਾਣਨ ਲਈ ਕਿਹਾ। ਸ਼ਰਧਾਲੂਆਂ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਪ੍ਰਸ਼ਾਸ਼ਨਿਕ ਅਮਲੇ ਨੂੰ 10 ਦਿਨਾਂ ਤੱਕ ਹਾਈ ਅਲਰਟ ਤੇ ਰੱਖਿਆ ਗਿਆ ਹੈ। ਉਨ•ਾਂ ਕਿਹਾ ਕਿ ਉਹ ਅਧਿਕਾਰੀਆਂ ਤੋਂ ਮੇਲੇ ਦੌਰਾਨ ਫੀਡ ਬੈਕ ਲੈਣਗੇ ਅਤੇ ਲੋਕਾਂ ਦੀ ਸੁਵਿਧਾ ਅਨੁਸਾਰ ਸਭਿਆਚਾਰਕ ਤੇ ਹੋਰ ਪ੍ਰੋਗਰਾਮ ਕਰਵਾਏ ਜਾਣਗੇ। ਉਨ•ਾਂ ਅਪੀਲ ਕਰਦਿਆਂ ਕਿਹਾ ਕੇ ਮੇਲੇ ਦੌਰਾਨ ਪਲਾਸਟਿਕ ਦੇ ਸਮਾਨ ਦਾ ਵਰਤੋਂ ਨਾ ਕਰਨ ਅਤੇ ਮੇਲੇ ਦੇ ਮੁੱਖ ਪੰਡਾਲ ਵਿਚ ਲਗਾਏ ਗਏ ਗਲਣਯੋਗ ਲਿਫ਼ਾਫ਼ੇ ਹੀ ਵਰਤਣ। ਇਸ ਮੌਕੇ ਉਪ ਕੁਲਪਤੀ ਬਾਬਾ ਫ਼ਰੀਦ ਵਿਗਿਆਨ ਯੂਨੀਵਰਸਿਟੀ ਡਾ. ਰਾਜ ਬਹਾਦਰ, ਐਸ.ਐਸ.ਪੀ. ਸ. ਮਨਜੀਤ ਸਿੰਘ ਢੇਸੀ ਨੇ ਵੀ ਬਾਬਾ ਫ਼ਰੀਦ ਆਗਮਨ ਪੁਰਬ ਦੀ ਵਧਾਈ ਦਿੱਤੀ।
ਇਸ ਮੌਕੇ ਮੁੱਖ ਸੇਵਾਦਾਰ ਟਿੱਲਾ ਬਾਬਾ ਫ਼ਰੀਦ ਸ. ਇੰਦਰਜੀਤ ਸਿੰਘ ਖਾਲਸਾ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਪ੍ਰਬੰਧਕ ਕਮੇਟੀ ਵੱਲੋਂ ਸਾਲ 1969 ਤੋਂ ਇਕ ਦਿਨ ਦਾ ਬਾਬਾ ਫ਼ਰੀਦ ਆਗਮਨ ਪੁਰਬ ਮਨਾ ਕੇ ਸ਼ੁਰੂਆਤ ਕੀਤੀ ਗਈ ਜੋ ਕਿ ਹੁਣ ਹਰ ਸਾਲ ਪੂਰੀ ਸ਼ਾਨੋਂ ਸ਼ੌਕਤ ਨਾਲ ਮਨਾਇਆ ਜਾ ਰਿਹਾ ਹੈ। ਟਿੱਲਾ ਬਾਬਾ ਫ਼ਰੀਦ ਦੇ ਸੇਵਾਦਾਰ ਐਡਵੋਕੇਟ ਮਹੀਪਇੰਦਰ ਸਿੰਘ ਨੇ ਦੱਸਿਆ ਪ੍ਰਬੰਧਕੀ ਕਮੇਟੀ ਵੱਲੋਂ ਮੇਲਾ ਬੜੀ ਸ਼ਰਧਾਂ ਤੇ ਉਤਸ਼ਾਹ ਪੂਰਵਕ ਮਨਾਇਆ ਜਾ ਰਿਹਾ ਹੈ ਅਤੇ ਲੋਕਾਂ ਲਈ ਲਗਾਏ ਜਾਣ ਵਾਲੇ ਲੰਗਰ, ਸਫ਼ਾਈ ਆਦਿ ਦਾ ਵਿਸ਼ੇਸ਼ ਖਿਆਲ ਰੱਖਿਆ ਜਾ ਰਿਹਾ ਹੈ। ਪ੍ਰਬੰਧਕ ਕਮੇਟੀ ਵੱਲੋਂ ਉਪ ਕੁਲਪਤੀ ਡਾ. ਰਾਜ ਬਹਾਦਰ, ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਸੌਰਭ ਰਾਜ, ਐਸ.ਐਸ.ਪੀ. ਸ. ਮਨਜੀਤ ਸਿੰਘ ਢੇਸੀ ਅਤੇ ਨਿਗਰਾਨ ਇੰਜੀਨੀਅਰ ਸ. ਜਸਬੀਰ ਸਿੰਘ ਭੁੱਲਰ ਨੂੰ ਸਿਰੋਪਾ ਭੇਂਟ ਕੀਤਾ ਗਿਆ। ਇਸ ਮੌਕੇ ਐਸ.ਪੀ. ਸ. ਸੇਵਾ ਸਿੰਘ ਮੱਲੀ,ਕਾਂਗਰਸ ਆਗੂ ਸ਼੍ਰੀ ਸੁਰਿੰਦਰ ਗੁਪਤਾ, ਸਮਾਜਸੇਵੀ ਅਸ਼ੋਕ ਸੱਚਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।