ਜ਼ਿਲ੍ਹਾ ਪੁਲੀਸ ਮੁਖੀ ਸ਼੍ਰੀਮਤੀ ਅਮਨੀਤ ਕੌਂਡਲ, ਸ. ਜਸਵਿੰਦਰ ਸਿੰਘ ਟਿਵਾਣਾ ਨੂੰ ਡੀ.ਜੀ.ਪੀ. ਡਿਸਕ ਲਾਉਂਦੇ ਹੋਏ।
ਦੀਦਾਰ ਗੁਰਨਾ
ਫ਼ਤਹਿਗੜ੍ਹ ਸਾਹਿਬ, 7 ਅਕਤੂਬਰ : ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਅਤੇ ਨਸ਼ਾ ਵਿਰੋਧੀ ਮੁਹਿੰਮ ਨੂੰ ਸਫ਼ਲ ਬਨਾਉਣ ਲਈ ਦਿਨ ਰਾਤ ਇਕ ਕਰ ਕੇ ਕੰਮ ਕਰਨ ਬਦਲੇ ਡੀ.ਐਸ.ਪੀ. (ਡੀ) ਸ. ਜਸਵਿੰਦਰ ਸਿੰਘ ਟਿਵਾਣਾ ਦਾ ਜ਼ਿਲ੍ਹਾ ਪੁਲੀਸ ਮੁਖੀ ਸ਼੍ਰੀਮਤੀ ਅਮਨੀਤ ਕੌਂਡਲ ਵੱਲੋਂ ਡੀ.ਜੀ.ਪੀ. ਡਿਸਕ ਨਾਲ ਸਨਮਾਨ ਕੀਤਾ ਗਿਆ।
ਸ. ਟਿਵਾਣਾ ਨੂੰ ਡੀ.ਜੀ.ਪੀ. ਡਿਸਕ ਲਾਉਂਦਿਆਂ ਸ਼੍ਰੀਮਤੀ ਅਮਨੀਤ ਕੌਂਡਲ ਨੇ ਕਿਹਾ ਕਿ ਸ. ਟਿਵਾਣਾ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਂਦੇ ਹਨ ਅਤੇ ਉਨ੍ਹਾਂ ਨੂੰ ਜੋ ਵੀ ਸਪੈਸ਼ਲ ਅਪਰੇਸ਼ਨ ਸੌਂਪੇ ਗਏ, ਉਹ ਉਨ੍ਹਾਂ ਨੇ ਬਹੁਤ ਹੀ ਪੇਸ਼ੇਵਰ ਢੰਗ ਨਾਲ ਸਿਰੇ ਚੜ੍ਹਾਏ। ਉਨ੍ਹਾਂ ਕਿਹਾ ਕਿ ਹੋਰਨਾਂ ਪੁਲੀਸ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਵੀ ਸ. ਟਿਵਾਣਾ ਤੋਂ ਸੇਧ ਲੈਣੀ ਚਾਹੀਦੀ ਹੈ।
ਇਸ ਮੌਕੇ ਐਸ.ਪੀ. (ਡੀ) ਸ. ਹਰਪਾਲ ਸਿੰਘ, ਐਸ.ਪੀ. (ਐਚ) ਨਵਰੀਤ ਸਿੰਘ ਵਿਰਕ, ਐਸ. ਪੀ. ਕੰਵਲਪ੍ਰੀਤ ਸਿੰਘ ਚਾਹਲ, ਡੀ.ਐਸ.ਪੀ ਸੁਖਮਿੰਦਰ ਸਿੰਘ ਚੌਹਾਨ ਅਤੇ ਡੀ.ਐਸ.ਪੀ. ਮਨਜੋਤ ਕੌਰ ਵੀ ਹਾਜ਼ਰ ਸਨ।