ਜ਼ਿਲ੍ਹਾ ਪੁਲੀਸ ਮੁਖੀ ਸ਼੍ਰੀਮਤੀ ਅਮਨੀਤ ਕੌਂਡਲ,ਐਸ.ਪੀ ਸ. ਹਰਪਾਲ ਸਿੰਘ ਨੂੰ ਡੀ.ਜੀ.ਪੀ. ਡਿਸਕ ਲਾਉਂਦੇ ਹੋਏ।
ਦੀਦਾਰ ਗੁਰਨਾ
ਫ਼ਤਹਿਗੜ੍ਹ ਸਾਹਿਬ, 09 ਅਕਤੂਬਰ : ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਅਤੇ ਨਸ਼ਾ ਵਿਰੋਧੀ ਮੁਹਿੰਮ ਨੂੰ ਸਫ਼ਲ ਬਨਾਉਣ ਲਈ ਦਿਨ ਰਾਤ ਇਕ ਕਰ ਕੇ ਕੰਮ ਕਰਨ ਬਦਲੇ ਐਸ.ਪੀ. (ਡੀ) ਸ. ਹਰਪਾਲ ਸਿੰਘ ਦਾ ਜ਼ਿਲ੍ਹਾ ਪੁਲੀਸ ਮੁਖੀ ਸ਼੍ਰੀਮਤੀ ਅਮਨੀਤ ਕੌਂਡਲ ਨੇ ਡੀ.ਜੀ.ਪੀ. ਡਿਸਕ ਨਾਲ ਸਨਮਾਨ ਕੀਤਾ।
ਸ. ਹਰਪਾਲ ਸਿੰਘ ਨੂੰ ਡੀ.ਜੀ.ਪੀ. ਡਿਸਕ ਲਾਉਂਦਿਆਂ ਸ਼੍ਰੀਮਤੀ ਅਮਨੀਤ ਕੌਂਡਲ ਨੇ ਕਿਹਾ ਕਿ ਸ. ਹਰਪਾਲ ਸਿੰਘ ਨੇ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਂਦੇ ਹਨ ਅਤੇ ਉਨ੍ਹਾਂ ਨੂੰ ਜੋ ਵੀ ਸਪੈਸ਼ਲ ਅਪਰੇਸ਼ਨ ਸੌਂਪੇ ਗਏ, ਉਹ ਉਨ੍ਹਾਂ ਨੇ ਬਹੁਤ ਹੀ ਪੇਸ਼ੇਵਾਰਾਨਾ ਢੰਗ ਨਾਲ ਸਿਰੇ ਚੜ੍ਹਾਏ। ਉਨ੍ਹਾਂ ਕਿਹਾ ਕਿ ਹੋਰਨਾਂ ਪੁਲੀਸ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਵੀ ਸ. ਹਰਪਾਲ ਸਿੰਘ ਤੋਂ ਸੇਧ ਲੈਣੀ ਚਾਹੀਦੀ ਹੈ।ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਨਸ਼ਾ ਵਿਰੋਧੀ ਮੁਹਿੰਮ ਤਹਿਤ ਜ਼ਿਲ੍ਹੇ ਵਿਚ ਵੱਖ ਵੱਖ ਥਾਈਂ ਸਰਚ ਅਪਰੇਸ਼ਨ ਚਲਾਏ ਗਏ ਸਨ। ਜਿਨ੍ਹਾਂ ਦੀ ਸਫਲਤਾ ਵਿਚ ਵੀ ਹਰਪਾਲ ਸਿੰਘ ਨੇ ਅਹਿਮ ਭੂਮਿਕਾ ਨਿਭਾਈ ਸੀ ਅਤੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਵੀ ਸ.ਹਰਪਾਲ ਸਿੰਘ ਵੱਲੋਂ ਵਿਸੇਸ਼ ਉਪਰਾਲੇ ਕੀਤੇ ਜਾਂਦੇ ਰਹਿੰਦੇ ਹਨ।
ਇਸ ਮੌਕੇ ਐਸ.ਪੀ. (ਐਚ) ਨਵਰੀਤ ਸਿੰਘ ਵਿਰਕ, ਐਸ. ਪੀ. ਕੰਵਲਪ੍ਰੀਤ ਸਿੰਘ ਚਾਹਲ, ਡੀ ਐਸ.ਪੀ. (ਡੀ) ਸ. ਜਸਵਿੰਦਰ ਸਿੰਘ ਟਿਵਾਣਾ, ਡੀ.ਐਸ.ਪੀ ਸੁਖਮਿੰਦਰ ਸਿੰਘ ਚੌਹਾਨ ਅਤੇ ਡੀ.ਐਸ.ਪੀ. ਮਨਜੋਤ ਕੌਰ ਵੀ ਹਾਜ਼ਰ ਸਨ।