ਫਰੀਦਕੋਟ, 12 ਅਕਤੂਬਰ 2019 (ਪਰਵਿੰਦਰ ਸਿੰਘ ਕੰਧਾਰੀ): ਵਾਲਮੀਕਿ ਸਭਾ ਮੰਦਰ ਪ੍ਰਬੰਧਕ ਕਮੇਟੀ ਅਤੇ ਸਮੂਹ ਵਾਲਮੀਕਿ ਸਮਾਜ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ। ਜਿਸਦਾ ਉਦਾਘਟਨ ਹਲਕੇ ਦੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਦੇ ਭਰਾ ਜਸ਼ਨਪ੍ਰੀਤ ਸਿੰਘ ਜੈਸੀ ਢਿੱਲੋਂ, ਮੁੱਖ ਮੰਤਰੀ ਪੰਜਾਬ ਦੇ ਓ ਐਸ ਡੀ ਸੰਦੀਪ ਸਿੰਘ ਸੰਨੀ ਬਰਾੜ, ਨਗਰ ਕੌਂਸਲ ਦੇ ਵਾਇਸ ਪ੍ਰਧਾਨ ਗੁਰਤੇਜ ਸਿੰਘ ਤੇਜਾ ਭਲਵਾਨ, ਏ ਐਸ .ਆਈ ਵਕੀਲ ਸਿੰਘ ਬਰਾੜ ਈਓ ਵਿੰਗ ਇੰਚਾਰਜ ਨੇ ਕੀਤਾ। ਇਸ ਮੌਕੇ ਤੇ ਆਏ ਹੋਏ ਮਹਿਮਾਨਾਂ ਨੇ ਇਲਾਕਾ ਨਿਵਾਸੀਆਂ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਵੱਲੋਂ ਦਰਸਾਏ ਮਾਰਗ ਤੇ ਚੱਲਣ ਲਈ ਪ੍ਰੇਰਿਤ ਕੀਤਾ। ਵਾਲਮੀਕਿ ਸਮਾਜ ਦੇ ਪ੍ਰਧਾਨ ਵੀਰ ਕਾਊ ਨੇ ਸਾਰਿਆਂ ਨੂੰ ਭਗਵਾਨ ਵਾਲਮੀਕਿ ਜੀ ਦੇ ਜਨਮ ਦਿਨ ਦੀ ਵਧਾਈ ਦਿੱਤੀ ਅਤੇ ਇਸ ਆਯੋਜਨ ਨੂੰ ਸਫਲ ਬਣਾਉਣ ਲਈ ਧੰਨਵਾਦ ਕੀਤਾ।