ਗੁਰਨਾਮ ਸਿੱਧੂ
ਫਿਰੋਜ਼ਪੁਰ 12 ਨਵੰਬਰ 2019 : ਪੰਜਾਬ ਸਿਖਿਆ ਸਕੱਤਰ ਕ੍ਰਿਸ਼ਨ ਕੁਮਾਰ ਇਹਨੀਂ ਦਿਨੀ ਪੰਜਾਬ ਦੇ ਸਕੂਲਾਂ ਵਿਚ ਖੁਦ ਪੁੱਜ ਕੇ ਅਧਿਆਪਕ ਮਿਲਣੀਆਂ ਕਰ ਰਹੇ ਹਨ ਤਾਂ ਜੋ ਸਿਖਿਆ ਦੇ ਮਿਆਰ ਨੂੰ ਹੋਰ ਉੱਚਾ ਚੁਕਿਆ ਜਾ ਸਕੇ। ਇਹਨਾਂ ਗੱਲਾਂ ਦਾ ਪ੍ਰਗਟਾਵਾ ਸਿਖਿਆ ਵਿਭਾਗ ਦੇ ਅਧਿਕਾਰੀ ਵਲੋਂ ਕੀਤਾ ਗਿਆ। ਓਹਨਾ ਕਿਹਾ ਕਿ ਸਿੱਖਿਆ ਵਿਭਾਗ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਚਲ ਰਹੀਆਂ ਵਿਸ਼ੇਸ਼ ਮੁਹਿੰਮਾਂ ਜਿਵੇਂ ਕਿ ਈ-ਕੰਟੈਂਟ ਨਾਲ ਪੜ੍ਹਾਈ, ਦਾਖਲਾ ਮੁਹਿੰਮ, ਕਿਤਾਬ ਲੰਗਰ, ਫਿੱਟ ਗੁਰੂ ਮੁਹਿੰਮ, ਅਧਿਆਪਕਾਂ ਅਤੇ ਸਕੂਲ ਮੁਖੀਆਂ ਵੱਲੋਂ ਸਮਾਰਟ ਸਕੂਲਾਂ ਦੇ ਵਿਕਾਸ ਦੀ ਹਨੇਰੀ, ਮਿਸ਼ਨ ਸ਼ਤ-ਪ੍ਤੀਸ਼ਤ ਲਈ ਹੁਣ ਤੋਂ ਹੀ ਵਾਧੂ ਕਲਾਸਾਂ ਲਗਾ ਕੇ ਵਿਦਿਆਰਥੀਆਂ ਨੂੰ ਪੜ੍ਹਾਉਣਾ, ਅਦਿ ਨੇ ਜਿੱਥੇ ਸਰਕਾਰੀ ਸਕੂਲਾਂ ਦੇ ਪੱਧਰ ਨੂੰ ਲੋਕ-ਮਨਾਂ ਵਿੱਚ ਉਚਾ ਚੁੱਕਿਆ ਹੈ ਉੱਥੇ ਦਾਨੀ ਸੱਜਣਾਂ ਦਾ ਮਨ ਵੀ ਸਰਕਾਰੀ ਸਕੂਲਾਂ ਵੱਲ ਮੋੜ ਦਿੱਤਾ ਹੈ|
ਸਿਖਿਆ ਅਧਿਕਾਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਆਪਣੇ ਸਕੂਲਾਂ ਵਿੱਚ ਸਮਾਰਟ ਸਕੂਲ ਪਾਲਿਸੀ ਤਹਿਤ ਸੁਧਾਰ ਕਰਨ ਹਿੱਤ ਜੋ ਖੁੱਲ੍ਹ ਦਿੱਤੀ ਸੀ ਉਸ ਦੇ ਸਾਕਾਰਾਤਮਕ ਨਤੀਜੇ ਮਿਲੇ ਹਨ ਜਿਸ ਲਈ ਸਕੱਤਰ ਸਕੂਲ ਸਿੱਖਿਆ ਪੰਜਾਬ ਕਿ੍ਸ਼ਨ ਕੁਮਾਰ ਵੱਲੋਂ ਪੰਜਾਬ ਦੇ ਵੱਖ ਵੱਖ ਜਿਲ੍ਹਿਆਂ ਦੇ ਸਕੂਲਾਂ ਵਿੱਚ ਅਧਿਆਪਕਾਂ ਨੂੰ ਹੱਲਾਸ਼ੇਰੀ ਦੇਣ ਅਤੇ ਉਤਸ਼ਾਹ ਵਧਾਉਣ ਲਈ ਵਿਸ਼ੇਸ਼ ਮੀਟਿੰਗਾਂ ਕੀਤੇ ਜਾਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ| ਇਸ ਸਬੰਧੀ ਵਿਭਾਗ ਵੱਲੋਂ ਪੱਤਰ ਵੀ ਜਾਰੀ ਕੀਤਾ ਹੋਇਆ ਹੈ|
ਓਹਨਾਂ ਆਖਿਆ ਕਿ ਸਿੱਖਿਆ ਵਿਭਾਗ ਦੇ ਆਹਲਾ ਅਧਿਕਾਰੀ ਸਕੂਲਾਂ ਦੇ ਮੁਖੀਆਂ ਅਤੇ ਅਧਿਆਪਕਾਂ ਦੇ ਨਾਲ ਨਾਲ ਪੇ੍ਰਨਾਦਾਇਕ ਮੀਟਿੰਗਾਂ ਕਰ ਰਹੇ ਹਨ| ਸੋਹਣੇ ਸਮਾਰਟ ਸਕੂਲਾਂ ਦੇ ਅਧਿਆਪਕਾਂ ਨੂੰ ਉਤਸ਼ਾਹ ਜਾ ਰਿਹਾ ਹੈ| ਹੈਰਾਨੀ ਦੀ ਗੱਲ ਹੈ ਕਿ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਵੱਲੋਂ ਸਕੂਲੀ ਸਮੇਂ ਤੋਂ ਘੰਟਾ-ਸਵਾ ਘੰਟੇ ਪਹਿਲਾਂ ਹੀ ਬੋਰਡ ਦੀਆਂ ਜਮਾਤਾਂ ਦੇ ਬੱਚਿਆਂ ਦੀਆਂ ਵਾਧੂ ਜਮਾਤਾਂ ਲਗ ਰਹੀਆਂ ਹਨ। ਅਜਿਹੇ ਮੌਕਿਆਂ 'ਤੇ ਸਿੱਖਿਆ ਵਿਭਾਗ ਦੇ ਉਚ ਅਧਿਕਾਰੀ ਸੋਸ਼ਲ ਮੀਡੀਆ ਰਾਹੀਂ ਅਧਿਆਪਕਾਂ ਦੀ ਪਿੱਠ ਥਪਥਪਾ ਕੇ ਉਤਸ਼ਾਹਿਤ ਕਰਦੇ ਨਜ਼ਰ ਆਉਂਦੇ ਦੇਖੇ ਗਏ ਹਨ। ਅਧਿਆਪਕ ਸਕੱਤਰ ਸਕੂਲ ਸਿੱਖਿਆ ਪੰਜਾਬ ਵਲੋਂ ਖੁਦ ਸਕੂਲ ਵਿਜਿਟ ਦੀ ਉਡੀਕ ਕਰ ਰਹੇ ਹਨ ਕਿ ਉਹਨਾਂ ਦੇ ਵਿਦਿਆਰਥੀ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਮਿਲਣਗੇ। ਅਧਿਕਾਰੀ ਮੁਤਾਬਿਕ ਅਧਿਆਪਕਾਂ ਅੰਦਰ ਕੋਈ ਸਹਿਮ ਨਹੀਂ ਸਗੋਂ ਖੁਸ਼ੀ ਮਹਿਸੂਸ ਹੋ ਰਹੀ ਹੈ। ਇਸ ਤੋਂ ਇਲਾਵਾ ਬਹੁਤ ਸਾਰੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੇ ਕਿਹਾ ਕਿ ਆਪਣੇ ਸਕੂਲਾਂ ਨੂੰ ਸਮਾਰਟ ਬਨਾਉਣ ਲਈ ਪੇ੍ਰਨਾ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਮਿਲੀ ਹੈ ਅਤੇ ਉਹ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਆਪਣੀ ਡਿਉਟੀ ਸਮੇਂ ਤੋਂ ਬਾਅਦ ਵੀ ਸਮਾਂ ਲਗਾ ਕੇ ਦਾਨੀ ਸੱਜਣਾਂ ਨੂੰ ਉਤਸ਼ਾਹਿਤ ਕਰ ਰਹੇ ਹਨ।