ਗੁਰਨਾਮ ਸਿੱਧੂ
ਫਿਰੋਜ਼ਪੁਰ 14 ਨਵੰਬਰ 2019 : ਪੰਜਾਬ ਦੇ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਦੇ ਜਮਾਤਾਂ ਦੇ ਸੌ ਫੀਸਦੀ ਨਤੀਜੇ ਪ੍ਰਾਪਤ ਕਰਨ ਲਈ ਅਤੇ ਸਮਾਰਟ ਸਕੂਲ ਬਣਾਉਣ ਲਈ ਹੋਰ ਉਤਸ਼ਾਹਿਤ ਕਰਨ ਲਈ ਸਿੱਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ ਵੱਲੋਂ ਫਿਰੋਜ਼ਪੁਰ ਦੇ ਜ਼ਿਲ੍ਹਾ ਸਿੱਖਿਆ ਅਫਸਰ (ਸੈ. ਸਿ, ਐ.ਸਿ), ਉੱਪ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ, ਐ.ਸਿ), ਪ੍ਰਿੰਸੀਪਲ ਸਾਹਿਬ, ਸਕੂਲ ਮੁਖੀ, ਬਲਾਕ ਪ੍ਰਾਇਮਰੀ ਸਿੱਖਿਆ ਅਫਸਰ, ਸੈਂਟਰ ਹੈੱਡ ਟੀਚਰ, ਸਕੂਲ ਇੰਚਾਰਜ਼, ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਜ਼ਿਲ੍ਹਾ ਕੋਆਰਡੀਨੇਟਰ ਅਤੇ ਸਮੂਹ ਟੀਮ ਨਾਲ ਇੱਕ ਅਹਿਮ ਮੀਟਿੰਗ ਮੈਰੀਟੋਰੀਅਸ ਸਕੂਲ ਹਕੂਮਤ ਸਿੰਘ ਵਾਲਾ ਵਿਖੇ ਕੀਤੀ ਗਈ। ਜਿਸ ਵਿਚ ਸਰਕਾਰੀ ਸਕੂਲਾਂ ਦੀ ਗੁਣਾਤਮਿਕ ਅਤੇ ਮਿਆਰੀ ਸਿੱਖਿਆ ਨੂੰ ਉੱਚਾ ਚੁੱਕਣ ਲਈ ਬਹੁਤ ਅਹਿਮ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਤੇ ਪ੍ਰਾਇਮਰੀ ਸਕੂਲਾਂ ਬਾਰੇ ਗੱਲਬਾਤ ਕਰਦਿਆਂ ਦੱਸਿਆ ਕਿ 608 ਪ੍ਰਾਇਮਰੀ ਸਕੂਲਾਂ ਵਿੱਚੋਂ 388 ਸਕੂਲਾਂ ਵਿਚ ਐੱਲਈਡੀਜ਼ ਲਗਾ ਕੇ ਸਮਾਰਟ ਸਕੂਲ ਬਣਾਇਆ ਜਾ ਚੁੱਕਾ ਹੈ ਅਤੇ ਜ਼ਿਲ੍ਹੇ ਦੇ ਸਾਰੇ ਸਕੂਲਾਂ ਨੂੰ ਸਮਾਰਟ ਬਣਾਉਣ ਲਈ ਸਾਰਥਕ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਮੇਂ ਸਕੱਤਰ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਉਹ ਇਸ ਸਰਹੱਦੀ ਖੇਤਰ ਵਿਚ ਅਧਿਆਪਕਾਂ ਵੱਲੋਂ ਕੀਤੀ ਮਿਹਨਤ ਤੋਂ ਬਹੁਤ ਖੁਸ਼ ਹਨ। ਉਨ੍ਹਾਂ ਨੇ ਕਿਹਾ ਕਿ ਚੰਗੇ ਹੌਂਸਲੇ, ਦ੍ਰਿੜ ਇਰਾਦੇ ਅਤੇ ਸੁਝਾਵਾਂ ਦੇ ਸਨਮੁੱਖ ਹੀ ਮਾਰਚ 2020 ਦੀਆਂ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤਾਂ ਲਈ ਮਿਸ਼ਨ ਸ਼ਤ ਪ੍ਰਤੀਸ਼ਤ ਤਹਿਤ ਸੌ ਫੀਸਦੀ ਨਤੀਜਿਆਂ ਦਾ ਪ੍ਰਣ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਇਲਾਕਿਆਂ ਦੇ ਦੂਰ ਦੁਰਾਡੇ ਖੇਤਰਾਂ ਦੇ ਸਕੂਲਾਂ ਵਿਚ ਹੁਣ ਤੋਂ ਹੀ ਸਵੇਰ ਦੇ ਸਮੇਂ ਅਧਿਆਪਕਾਂ ਨੇ ਵਾਧੂ ਜਮਾਤਾਂ ਲਗਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ, ਜੋ ਕਿ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਲਈ ਅਧਿਆਪਕਾਂ ਦਾ ਪਹਿਲਾ ਕੰਮ ਗੁਣਾਤਮਕ ਸਿੱਖਿਆ ਪੈਦਾਨ ਕਰਨਾ ਹੁੰਦਾ ਹੈ ਅਤੇ ਉਹ ਉਪਰੰਤ ਸਕੂਲਾਂ ਦੀ ਸੁੰਦਰ ਦਿੱਖ ਦੇ ਲਈ ਹਰ ਸੰਭਵ ਯਤਨ ਕਰਨਾ ਜਿਸ ਵਿਚ ਸਕੂਲ ਮੁਖੀਆਂ ਤੇ ਅਧਿਆਪਕਾਂ ਨੇ ਮਿਸਾਲ ਕਾਇਮ ਕਰ ਦਿੱਤੀ ਹੈ। ਇਸ ਮੌਕੇ ਉਨ੍ਹਾਂ ਅੱਜ ਦੇ ਸ਼ਬਦ ਜੋ ਕਿ ਪੰਜਾਬੀ ਅਤੇ ਅੰਗਰੇਜ਼ੀ ਭਾਸ਼ਾਵਾਂ ਵਿਚ ਭੇਜਿਆ ਜਾ ਰਿਹਾ ਹੈ ਦੀ ਮਹੱਤਤਾ, ਫਿਟ ਗੁਰੂ ਮੁਹਿੰਮ, ਈ-ਕੰਟੈਂਟ, ਖੇਡ ਨੀਤੀ ਅਤੇ ਵਿਭਾਗ ਦੇ ਵੱਲੋਂ ਵਿਦਿਆਰਥੀਆਂ ਦੇ ਗੁਣਾਤਮਕ ਪੱਧਰ ਵਿਚ ਸੁਧਾਰ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਅਧਿਆਪਕਾਂ ਨਾਲ ਵਿਚਾਰ ਸਾਂਝੇ ਕੀਤੇ। ਇਸ ਮੌਕੇ ਡਾ. ਜਰਨੈਲ ਸਿੰਘ ਕਾਲੇਕੇ ਸਹਾਇਕ ਡਾਇਰੈਕਟਰ ਟ੍ਰੇਨਿੰਗਾਂ, ਮਨਦੀਪ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਹਰਿੰਦਰ ਸਿੰਘ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.) ਸੁਖਵਿੰਦਰ ਸਿੰਘ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਕੋਮਲ ਅਰੋੜਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਜਗਜੀਤ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਰੁਪਿੰਦਰ ਕੌਰ, ਜ਼ਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਮਹਿੰਦਰ ਸਿੰਘ ਸ਼ੈਲੀ, ਸ਼ੁਭਾਸ ਚੰਦਰ, ਸਰਬਜੀਤ ਸਿੰਘ ਭਾਵੜਾ ਆਦਿ ਹਾਜ਼ਰ ਸਨ।