← ਪਿਛੇ ਪਰਤੋ
ਅੱਜ ਅਕਾਲ ਅਕੈਡਮੀ ਖਿੱਚੀਪੁਰ ਵਿਖੇ ਧੰਨ - ਧੰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ । ਜਿਸ ਵਿੱਚ ਵਿਦਿਆਰਥੀਆਂ ਨੇ ਗੁਰੂ ਜੀ ਦੀ ਸ਼ਹੀਦੀ ਨਾਲ ਸੰਬੰਧਿਤ ਕਵਿਤਾਵਾਂ ਅਤੇ ਸ਼ਹੀਦੀ ਇਤਿਹਾਸ ਨਾਲ ਜੁੜੀਆਂ ਹੋਈਆਂ ਕੜੀਆਂ ਨੂੰ ਪੇਸ਼ ਕਰਦੇ ਹੋਏ ਸਪੀਚ ਬੋਲੀ। ਇਹ ਸਾਰਾ ਪ੍ਰੋਗਰਾਮ ਅਧਿਆਪਕਾ ਸ੍ਰੀਮਤੀ ਹਰਦੀਪ ਕੌਰ ਦੁਆਰਾ ਸੰਚਾਲਿਤ ਕੀਤਾ ਗਿਆ ਅਤੇ ਉਨਾਂ ਨੇ ਬੱਚਿਆਂ ਨੂੰ ਗੁਰੂ ਜੀ ਨਾਲ ਸਬੰਧਿਤ ਅਤੇ ਉਨਾਂ ਦੀ ਸ਼ਹੀਦੀ ਦੇ ਇਤਿਹਾਸ ਨਾਲ ਸੰਬੰਧਿਤ ਜਾਣਕਾਰੀ ਦਿੱਤੀ। ਇਹ ਸਾਰਾ ਪ੍ਰੋਗਰਾਮ ਵਿੱਦਿਆਰਥੀਆਂ ਨੇ ਬੜੇ - ਭਾਵਨਾ ਅਤੇ ਪਿਆਰ ਨਾਲ ਸੁਣਿਆ । ਅਕੈਡਮੀ ਦੇ ਮੁੱਖ ਅਧਿਆਪਕਾਂ ਜੀ ਨੇ ਪ੍ਰੋਗਰਾਮ ਦੇ ਅੰਤ ਵਿੱਚ ਬੱਚਿਆਂ ਨਾਲ ਕੁਝ ਵਿਚਾਰ ਸਾਂਝੇ ਕੀਤੇ । ਅੰਤ ਵਿੱਚ ਅਰਦਾਸ ਨਾਲ ਪ੍ਰੋਗਰਾਮ ਦੀ ਸਮਾਪਤੀ ਕੀਤੀ ਗਈ ।
Total Responses : 257