ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸ਼ੁਭ ਕਾਮਨਾਵਾਂ ਦਿੰਦੇ ਹੋਏ ਡਾ. ਕਸ਼ਮੀਰ ਸਿੰਘ ਅਤੇ ਹੋਰ
ਦੀਦਾਰ ਗੁਰਨਾ
ਫ਼ਤਹਿਗੜ ਸਾਹਿਬ, 3 ਦਸੰਬਰ :ਕੁਝ ਦਿਨ ਪਹਿਲਾਂ ਮਾਤਾ ਗੁਜਰੀ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਤੀਜੀ ਵਾਰ ਲਗਾਤਾਰ ਪ੍ਰਧਾਨ ਬਣਨ ਤੇ ਵਧਾਈ ਦਿੱਤੀ ।
ਡਾ. ਕਸ਼ਮੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਯੋਗ ਅਗਵਾਈ ਸਦਕਾ ਮਾਤਾ ਗੁਜਰੀ ਕਾਲਜ ਨੇ ਅਕਾਦਮਿਕ, ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਮੱਲਾਂ ਮਾਰੀਆਂ ਹਨ ਤੇ ਕਾਲਜ ਨੂੰ ਭਾਰਤ ਸਰਕਾਰ ਦੇ ਬਾਇਓਟੈਕਨੋਲੌਜੀ ਵਿਭਾਗ ਵੱਲੋਂ ਸਟਾਰ ਕਾਲਜ ਦਾ ਦਰਜਾ ਪ੍ਰਾਪਤ ਹੋਇਆ ਹੈ।
ਉਨ੍ਹਾਂ ਉਮੀਦ ਜਾਹਰ ਕੀਤੀ ਕਿ ਉਹ ਕਾਲਜ ਨੂੰ ਹੋਰ ਵੀ ਤਰੱਕੀਆਂ ਦੇ ਰਾਹ 'ਤੇ ਲਿਜਾਉਣਗੇ। ਇਸਦੇ ਨਾਲ ਹੀ ਉਹਨਾਂ ਪੂਰੇ ਸਟਾਫ ਵੱਲੋਂ ਪ੍ਰਧਾਨ ਸਾਹਿਬ ਨੂੰ ਇਹ ਵੀ ਵਿਸ਼ਵਾਸ ਦੁਆਇਆ ਕਿ ਉਹ ਮਾਤਾ ਗੁਜਰੀ ਜੀ ਨੂੰ ਸਮਰਪਤ ਇਸ ਮਾਣਮੱਤੀ ਵਿਦਿਅਕ ਸੰਸਥਾ ਦਾ ਮਿਆਰ ਹੋਰ ਵੀ ਉੱਚਾ ਕਰਨ ਲਈ ਆਪਣਾ ਪੂਰਾ ਸਹਿਯੋਗ ਦੇਣਗੇ। ਉਹਨਾਂ ਪ੍ਰਧਾਨ ਸਾਹਿਬ ਨੂੰ ਆਪਣੀਆਂ ਸ਼ੁਭਇਛਾਵਾਂ ਵੀ ਭੇਂਟ ਕੀਤੀਆਂ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਦੇ ਡਾਇਰੈਕਟਰ ਡਾ. ਤੇਜਿੰਦਰ ਕੌਰ ਧਾਲੀਵਾਲ ਵੀ ਮੌਜੂਦ ਸਨ।