← ਪਿਛੇ ਪਰਤੋ
ਵਧੀਕ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਸਟਾਫ ਸਲੈਕਸ਼ਨ ਕਮਿਸ਼ਨ ਵੱਲੋਂ ਕੱਢੀਆਂ ਅਸਾਮੀਆਂ ਬਾਰੇ ਜਾਣਕਾਰੀ ਦਿੰਦੇ ਹੋਏ।
ਦੀਦਾਰ ਗੁਰਨਾ ਫ਼ਤਹਿਗੜ੍ਹ ਸਾਹਿਬ, 05 ਦਸੰਬਰ : ਵਧੀਕ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਟਾਫ ਸਲੈਕਸ਼ਨ ਕਮਿਸ਼ਨ (SSC) ਵੱਲੋਂ ਕੰਬਾਇਡ ਹਾਇਰ ਸੈਕੰਡਰੀ ਲੈਵਲ ਦੀਆਂ ਕੱਢੀਆਂ ਅਸਾਮੀਆਂ ਦਾ ਵੱਧ ਤੋਂ ਵੱਧ ਲਾਹਾ ਲੈਣ। ਉਨ੍ਹਾਂ ਦੱਸਿਆ ਕਿ ਸਟਾਫ ਸਿਲੈਕਸ਼ਨ ਕਮਿਸ਼ਨ ਵੱਲੋਂ ਡਾਟਾ ਐਂਟਰੀ ਓਪਰੇਟਰ ਗਰੇਡ ਏ, ਪੋਸਟਲ ਅਸਿਸਟੈਂਟ ਅਤੇ ਲੋਅਰ ਡਵੀਜ਼ਨ ਕਲਰਕ ਦੀਆਂ ਅਸਾਮੀਆਂ ਲਈ ਬਿਨੈ ਪੱਤਰਾਂ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅਸਾਮੀਆਂ ਲਈ ਅਪਲਾਈ ਕਰਨ ਵਾਲੇ ਉਮੀਦਵਾਰ ਦੀ ਉਮਰ 18 ਸਾਲ ਤੋਂ 27 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਅਪਲਾਈ ਕਰਨ ਦੀ ਅੰਤਿਮ ਮਿਤੀ 10 ਜਨਵਰੀ, 2020 ਹੈ। ਉਨ੍ਹਾਂ ਜ਼ਿਲ੍ਹੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਦੀ ਅਪੀਲ ਕੀਤੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਵੈਬਸਾਈਟ www.ssc.nic.in 'ਤੇ ਸੰਪਰਕ ਕੀਤਾ ਜਾ ਸਕਦਾ ਹੈ।
Total Responses : 936