ਗੁਰਨਾਮ ਸਿੱਧੂ
ਫਿਰੋਜ਼ਪੁਰ 12 ਜਨਵਰੀ 2020 : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੂੰਬੜੀਵਾਲਾ ਵਿਖੇ ਬਤੌਰ ਗਣਿਤ ਅਧਿਆਪਕ ਕੰਮ ਕਰ ਰਹੇ ਚਰਨ ਸਿੰਘ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ 672 ਮੁੱਖ ਅਧਿਆਪਕਾਂ ਦੀ ਭਰਤੀ ਦਾ ਨਤੀਜਾ ਐਲਾਨੇ ਜਾਣ 'ਤੇ ਬਤੌਰ ਮੁੱਖ ਅਧਿਆਪਕ ਚੁਣੇ ਗਏ ਹਨ। ਉਨ੍ਹਾਂ ਨੇ ਇਸ ਨਤੀਜੇ ਵਿਚ ਓਵਰਆਲ ਮੈਰਿਟ ਵਿਚ 84ਵਾਂ ਰੈਂਕ ਅਤੇ ਜ਼ਿਲ੍ਹਾ ਫਿਰੋਜ਼ਪੁਰ ਵਿਚੋਂ ਦੂਜਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਦੀ ਇਸ ਚੋਣ 'ਤੇ ਸਮੂਹ ਅਧਿਆਪਕ ਵਰਗ, ਮਾਪੇ, ਰਿਸ਼ਤੇਦਾਰ ਅਤੇ ਦੋਸਤ ਮਿੱਤਰਾਂ ਨੇ ਉਨ੍ਹਾਂ ਨੁੰ ਵਧਾਈ ਦਿੱਤੀ ਹੈ। ਇਸ ਮੌਕੇ ਉਨ੍ਹਾਂ ਨੂੰ ਪ੍ਰਿੰਸੀਪਲ ਹਰਫੂਲ ਸਿੰਘ, ਸੰਜੀਵ ਟੰਡਨ, ਸ਼ੀਮਤੀ ਸਤਿੰਦਰਜੀਤ ਕੌਰ, ਸ਼੍ਰੀਮਤੀ ਸੁਨੀਤਾ, ਸ਼੍ਰੀਮਤੀ ਮਨਜੀਤ ਕੌਰ, ਜ਼ਿਲ੍ਹਾ ਮੈਂਟਰ ਗਣਿਤ ਰਵੀ ਗੁਪਤਾ, ਜ਼ਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਮਹਿੰਦਰ ਸ਼ੈਲੀ ਆਦਿ ਨੇ ਉਨ੍ਹਾਂ ਨੂੰ ਵਧਾਈ ਦਿੰਦੇ ਹੋਏ ਨਵੇਂ ਅਹੁਦੇ ਲਈ ਸ਼ੁੱਭ ਇਛਾਂਵਾਂ ਦਿੱਤੀਆਂ ਹਨ। ਇਸ ਮੌਕੇ ਚਰਨ ਸਿੰਘ ਨੇ ਕਿਹਾ ਕਿ ਉਹ ਵਿਭਾਗ ਵੱਲੋਂ ਸੌਂਪੀ ਜਾਣ ਵਾਲੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਸਰਕਾਰੀ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਹਮੇਸ਼ਾ ਤੱਤਪਰ ਰਹਿਣਗੇ।