ਅਸ਼ੋਕ ਵਰਮਾ
ਬਠਿੰਡਾ, 13 ਜਨਵਰੀ 2020 : ਇੱਥੇ ਸਥਿਤ ਪੰਜਾਬੀ ਯੂਨੀਵਰਸਿਟੀ ਰਿਜਨਲ ਸੈਂਟਰ, ਦੇ ਲਾਅ ਵਿਭਾਗ ਵੱਲੋਂ 15 ਜਨਵਰੀ 2020 ਨੂੰ ਔਰਤਾਂ ਦੇ ਅਧਿਕਾਰਾਂ ਸਬੰਧੀ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇੱਕ ਰੋਜ਼ਾ ਇਹ ਪ੍ਰੋਗਰਾਮ ਇੱਥੋਂ ਦੇ ਟੀਚਰਜ਼ ਹੋਮ ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਪੰਜਾਬੀ ਯੂਨੀਵਰਸਿਟੀ ਦੇ ਲਾਅ ਵਿਭਾਗ ਦੇ ਇੰਚਾਰਜ ਮੈਡਮ ਜਸਮੀਤ ਕੌਰ ਢਿੱਲੋਂ ਨੇ ਦਿੱਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਇੰਚਾਰਜ ਜਸਮੀਤ ਕੌਰ ਢਿੱਲੋਂ ਨੇ ਦੱਸਿਆ ਕਿ ਇਹ ਪ੍ਰੋਗਰਾਮ ਨੈਸ਼ਨਲ ਕਮਿਸ਼ਨ ਫਾਰ ਵੋਮੈਨ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਇਸ ਪ੍ਰੋਗਰਾਮ ਵਿੱਚ ਪ੍ਰੋ. (ਡਾ.) ਨਿਸ਼ਠਾ ਜਸਵਾਲ, ਵਾਈਸ ਚਾਂਸਲਰ, ਹਿਮਾਚਲ ਪ੍ਰਦੇਸ਼ ਨੈਸ਼ਨਲ ਲਾਅ ਯੂਨੀਵਰਸਿਟੀ, ਸ਼ਿਮਲਾ ਬਤੌਰ ਮੁੱਖ ਮਹਿਮਾਨ ਅਤੇ ਪ੍ਰੋ.(ਡਾ.) ਰਤਨ ਸਿੰਘ, ਪੰਜਾਬ ਯੂਨੀਵਰਸਿਟੀ, ਚੰਡੀਗੜ• ਬਤੌਰ ਮੁੱਖ ਵਕਤਾ ਸ਼ਿਰਕਤ ਕਰਨਗੇ।
ਉਨ•ਾਂ ਹੋਰ ਦੱਸਿਆ ਕਿ ਇਹ ਪ੍ਰੋਗਰਾਮ ਖਾਸ ਤੌਰ 'ਤੇ ਮੌਜੂਦਾ ਸਮੇਂ ਵਿੱਚ ਔਰਤਾਂ ਨੂੰ ਉਹਨਾਂ ਦੇ ਅਧਿਕਾਰਾਂ ਪ੍ਰਤੀ ਜਾਣੂ ਕਰਵਾਉਣ ਦੇ ਮੱਦੇਨਜ਼ਰ ਹੋਵੇਗਾ। ਇਸ ਦੌਰਾਨ ਕਾਨੂੰਨੀ ਮਾਹਿਰਾਂ ਦੁਆਰਾ ਔਰਤਾਂ ਦੇ ਅਧਿਕਾਰਾਂ ਅਤੇ ਵਿਸ਼ੇਸ਼ ਤੌਰ 'ਤੇ ਵਿਆਹ ਅਤੇ ਤਲਾਕ ਸਬੰਧੀ ਉਨ•ਾਂ ਖਿਲਾਫ ਹੋ ਰਹੇ ਅਪਰਾਧਾਂ ਦੀ ਰੋਕਥਾਮ ਸਬੰਧੀ ਕਾਨੂੰਨੀ ਪੱਖ 'ਤੇ ਚਾਨਣਾ ਪਾਇਆ ਜਾਵੇਗਾ।
--------