← ਪਿਛੇ ਪਰਤੋ
-‘ਸਕਾਈ ਇੰਟਰਨੈਸ਼ਨਲ ਪਟਿਆਲਾ’ ਦੁਆਰਾ ਕੀਤੀ ਜਾਵੇਗੀ ਪ੍ਰਾਰਥੀਆਂ ਦੀ ਚੋਣ ਅਸ਼ੋਕ ਵਰਮਾ ਮਾਨਸਾ, 13 ਜਨਵਰੀ 2020: ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ 15 ਜਨਵਰੀ 2020 ਨੂੰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਮਾਨਸਾ ਵਿਖੇ ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਵਿਚ ਸਕਾਈ ਇੰਟਰਨੈਸ਼ਨਲ ਪਟਿਆਲਾ ਦੁਆਰਾ ਪ੍ਰਾਰਥੀਆਂ ਦੀ ਚੋਣ ਕੀਤੀ ਜਾਵੇਗੀ। ਰੋਜ਼ਗਾਰ ਅਫ਼ਸਰ ਸ੍ਰੀ ਰਵਿੰਦਰ ਸਿੰਘ ਨੇ ਦੱਸਿਆ ਕਿ ਰੋਜ਼ਗਾਰ ਕੈਂਪ ਵਿਚ ਭਾਗ ਲੈਣ ਵਾਲੇ ਪ੍ਰਾਰਥੀਆਂ ਦੀ ਘੱਟੋ ਘੱਟ ਯੋਗਤਾ ਬਾਰ੍ਹਵੀਂ ਪਾਸ ਹੋਵੇ ਅਤੇ ਇਸ ਕੈਂਪ ਵਿਚ ਲੜਕੇ ਅਤੇ ਲੜਕੀਆਂ ਦੋਵੇਂ ਹੀ ਭਾਗ ਲੈ ਸਕਦੇ ਹਨ ਅਤੇ ਪ੍ਰਾਰਥੀ ਸਰੀਰਿਕ ਤੌਰ ਤੇ ਫਿੱਟ ਹੋਣੇ ਚਾਹੀਦੇ ਹਨ। ਉਮਰ ਸੀਮਾ 18 ਤੋਂ 32 ਸਾਲ ਤੱਕ ਹੋਣੀ ਚਾਹੀਦੀ ਹੈ। ਚੁਣੇ ਗਏ ਪ੍ਰਾਰਥੀਆਂ ਨੂੰ ਤਨਖ਼ਾਹ 9 ਹਜ਼ਾਰ ਤੋਂ 15 ਹਜ਼ਾਰ ਰੁਪਏ ਤੱਕ ਦਿੱਤੀ ਜਾਵੇਗੀ। ਇੰਟਰਵਿਊ ਵਿਚ ਭਾਗ ਲੈਣ ਦਾ ਸਮਾ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਰੱਖਿਆ ਗਿਆ ਹੈ। ਵਧੇਰੇ ਜਾਣਕਾਰੀ ਲਈ ਰੋਜ਼ਗਾਰ ਦਫ਼ਤਰ ਦੇ ਟੈਲੀਫ਼ੋਨ ਨੰਬਰ 01652-232315 ਤੇ ਸੰਪਰਕ ਕੀਤਾ ਜਾ ਸਕਦਾ ਹੈ।
Total Responses : 258