ਆਵਾਜ਼ ਅਤੇ ਰੌਸ਼ਨੀ ਦੇ ਵਿਸ਼ੇਸ਼ ਸ਼ੋਅ ਜਨਵਰੀ 16 ਅਤੇ 17 ਨੂੰ
ਅਸ਼ੋਕ ਵਰਮਾ
ਬਠਿੰਡਾ, 15 ਜਨਵਰੀ 2020: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਪੰਜਾਬ ਸਰਕਾਰ ਦੀ ਪੇਸ਼ਕਸ਼ ਡਿਜ਼ੀਟਲ ਅਜਾਇਬ ਘਰ ਦੇ ਅੱਜ ਪਹਿਲੇ ਦਿਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਿਰਕਤ ਕਰਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ਅਤੇ ਫ਼ਲਸਫੇ ਨੂੰ ਜਾਣਿਆ ।
ਅੱਜ ਡਿਜ਼ੀਟਲ ਮਿਊਜ਼ੀਅਮ ਦੇ ਉਦਘਾਟਨ ਮੌਕੇ ਡਿਪਟੀ ਕਮਿਸ਼ਨਰ ਬਠਿੰਡਾ ਸ੍ਰੀ ਬੀ. ਸ਼੍ਰੀਨਿਵਾਸਨ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ । ਉਨ•ਾਂ ਲਾਈਟ ਅਤੇ ਸਾਊਂਡ ਨਾਲ ਲੈਸ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਦਾਸੀਆਂ ਨੂੰ ਦਰਸਾਉਂਦੀਆਂ ਝਲਕੀਆਂ ਵੇਖੀਆਂ ਅਤੇ ਸਮੂਹ ਜ਼ਿਲ•ਾ ਵਾਸੀਆਂ ਨੂੰ ਪਰਿਵਾਰ ਸਮੇਤ ਇਸ ਪੇਸ਼ਕਸ਼ ਦਾ ਆਨੰਦ ਮਾਨਣ ਦੀ ਅਪੀਲ ਵੀ ਕੀਤੀ।
ਉਨ•ਾਂ ਕਿਹਾ ਕਿ ਲਾਈਟ ਐਂਡ ਸਾਊਂਡ ਸ਼ੋਅ 16 ਅਤੇ 17 ਜਨਵਰੀ ਨੂੰ ਸ਼ਾਮ 6 ਵਜੇ ਤੋਂ 6:45 ਅਤੇ 7:30 ਵਜੇ ਤੋਂ 8:15 ਵਜੇ ਤੱਕ ਦੋ ਸ਼ੋਅ ਵੀ ਹੋਣਗੇ । ਉਨ•ਾਂ ਕਿਹਾ ਕਿ ਅਜਿਹੀਆਂ ਆਲੌਕਿਕ ਪੇਸ਼ਕਾਰੀਆਂ ਵੇਖਣ ਦਾ ਮੌਕਾ ਬਹੁਤ ਹੀ ਘੱਟ ਮਿਲਦਾ ਹੈ । ਡਿਪਟੀ ਕਮਿਸ਼ਨਰ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਫਾਇਦਾ ਉਠਾਉਂਦੇ ਹੋਏ ਸਾਰਿਆਂ ਨੂੰ ਗੁਰੂ ਨਾਨਕ ਦੇਵ ਥਰਮਲ ਗਰਾਊਂਡ ਵਿਖੇ ਲਗਾਏ ਗਏ ਡਿਜ਼ੀਟਲ ਮਿਊਜ਼ੀਅਮ ਤੇ ਲਾਇਟ ਐਂਡ ਸਾਊਂਡ ਵਿਚ ਜ਼ਰੂਰ ਸ਼ਿਰਕਤ ਕਰਨੀ ਚਾਹੀਦੀ ਹੈ।
ਅੱਜ ਪਹਿਲੇ ਦਿਨ ਆਮ ਲੋਕਾਂ ਅਤੇ ਸਕੂਲੀ ਬੱਚਿਆਂ ਦੁਆਰਾ ਸ਼ਿਰਕਤ ਕੀਤੀ ਗਈ ਅਤੇ ਪੰਜਾਬ ਸਰਕਾਰ ਦੀ ਇਸ ਪੇਸ਼ਕਾਰੀ ਨੂੰ ਸਰ•ਾਹਿਆ ਗਿਆ । ਪੰਜਾਬ ਸਰਕਾਰ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਇਹ ਸ਼ੋਅ ਸਾਰੇ ਜ਼ਿਲਿ•ਆਂ ਵਿਚ ਕਰਵਾਏ ਜਾ ਰਹੇ ਹਨ ਜਿਸ ਵਿਚ ਅੱਜ ਦੀ ਨੌਜਵਾਨ ਪੀੜ•ੀ ਲਈ ਵਿਸ਼ੇਸ਼ ਸੰਦੇਸ਼ ਹਨ । ਡਿਜ਼ੀਟਲ ਅਜਾਇਬ ਘਰ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ•ਾਂ ਨਾਲ ਸਬੰਧਤ ਵੱਖ-ਵੱਖ ਸਾਖੀਆਂ ਨੂੰ ਵਿਸ਼ੇਸ਼ ਤਕਨੀਕ ਰਾਹੀਂ ਵੱਡੀਆਂ ਸਕਰੀਨਾਂ 'ਤੇ ਉਜਾਗਰ ਕੀਤਾ ਗਿਆ ਹੈ । ਇਸ ਤੋਂ ਇਲਾਵਾ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਏਕ ਓਂਕਾਰ ਤੋਂ ਸ਼ੁਰੂਆਤ ਕਰਕੇ ਸਿੱਖ ਧਰਮ ਦੀ ਨੀਂਹ ਰੱਖਣ ਤੱਕ ਦਰਸਾਉਂਦਾ ਸ਼ੋਅ ਵੀ ਇਸ ਦਾ ਹਿੱਸਾ ਹੈ।
ਇਸ ਤੋਂ ਇਲਾਵਾ ਲਾਹੌਰ ਵਿਖੇ ਸਥਿਤ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ, ਜਿੱਥੇ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਹੋਇਆ ਸੀ ਉਸ ਦਾ ਦਿਲਕਸ਼ ਮਾਡਲ ਬਣਾਇਆ ਗਿਆ ਹੈ । ਜਿਸ ਨੂੰ ਲੈ ਕੇ ਸੰਗਤਾਂ ਵਿਚ ਉਤਸ਼ਾਹ ਵੇਖਣ ਨੂੰ ਮਿਲਿਆ।
ਇਸ ਮੌਕੇ ਸ਼ਹਿਰੀ ਪ੍ਰਧਾਨ ਸ਼੍ਰੀ ਅਰੁਣ ਵਧਾਵਨ, ਇੰਮਪਰੂਵਮੈਂਟ ਟਰੱਸਟ ਦੇ ਚੇਅਰਮੈਨ ਸ਼੍ਰੀ ਕੇ.ਕੇ. ਅਗਰਵਾਲ, ਸ਼੍ਰੀ ਪਵਨ ਮਾਨੀ, ਸ਼੍ਰੀ ਅਸ਼ੋਕ ਪ੍ਰਧਾਨ ਆਦਿ ਹਾਜ਼ਰ ਸਨ।