ਅਸ਼ੋਕ ਵਰਮਾ
ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਲਹਿਰਾਇਆ ਜਾਵੇਗਾ ਤਿਰੰਗਾ
ਬਠਿੰਡਾ, 24 ਜਨਵਰੀ 2020 - ਗਣਤੰਤਰਤਾ ਦਿਵਸ ਮੌਕੇ ਹੋਣ ਵਾਲੇ ਜ਼ਿਲ•ਾ ਪੱਧਰੀ ਸਮਾਗਮ ਸਬੰਧੀ ਸਥਾਨਕ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਅੱਜ ਫ਼ੁੱਲ ਡਰੈੱਸ ਰਿਹਰਸਲ ਕਰਵਾਈ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ੍ਰੀਨਿਵਾਸਨ ਨੇ ਗਣਤੰਤਰਤਾ ਦਿਵਸ ਸਬੰਧੀ ਇਸ ਰਿਹਰਸਲ ਦਾ ਜਾਇਜ਼ਾ ਲਿਆ ਅਤੇ ਪਰੇਡ ਦਾ ਨਿਰੀਖਣ ਕੀਤਾ।
ਇਸ ਦੌਰਾਨ ਉਨ•ਾਂ ਪਰੇਡ ਕਮਾਂਡਰ ਡੀ.ਐਸ.ਪੀ. ਸ਼੍ਰੀ ਆਸਵੰਤ ਦੀ ਅਗਵਾਈ ਹੇਠ ਪੰਜਾਬ ਪੁਲਿਸ, ਪੰਜਾਬ ਪੁਲਿਸ ਮਹਿਲਾ ਵਿੰਗ, ਪੰਜਾਬ ਹੋਮ ਗਾਰਡਜ਼, ਐਨ.ਸੀ.ਸੀ., ਸਕਾਊਟਸ ਅਤੇ ਗਾਈਡ ਦੀਆਂ ਟੁਕੜੀਆਂ ਤੋਂ ਸਲਾਮੀ ਲਈ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਪੀ.ਟੀ. ਸ਼ੋਅ ਅਤੇ ਸਰਕਾਰੀ ਹਾਈ ਸਕੂਲ ਗਿੱਲ ਪੱਤੀ, ਸਿਲਵਰ ਓਕਸ ਸਕੂਲ ਬਠਿੰਡਾ, ਸਮਾਰਟ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁੱਦਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਗੀ ਵਾਂਦਰ, ਦਿੱਲੀ ਪਬਲਿਕ ਸਕੂਲ, ਜੇ.ਐਸ.ਪੈਰਾਮਾਊਂਟ ਸਕੂਲ ਅਤੇ ਮਹੰਤ ਗੁਰਬੰਤਾ ਦਾਸ ਸਕੂਲ ਦੇ ਬੱਚਿਆਂ ਵਲੋਂ ਵੱਖ-ਵੱਖ ਦੇਸ਼ ਭਗਤੀ ਨਾਲ ਸਬੰਧਤ ਗੀਤਾਂ 'ਤੇ ਕੋਰੀਓਗ੍ਰਾਫ਼ੀਆਂ ਪੇਸ਼ ਕੀਤੀਆਂ ਗਈਆਂ। ਇਸ ਤੋਂ ਇਲਾਵਾ ਪੁਲਿਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਜਿਮਨਾਸਟਿਕ ਦੀ ਕਲਾ ਦੇ ਜੌਹਰ ਵੀ ਦਿਖਾਏ ਗਏ।
ਰਿਹਰਸਲ ਦੌਰਾਨ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ (ਲੜਕੀਆਂ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਜੇ ਨਗਰ, ਐਸ.ਡੀ. ਸਕੂਲ, ਸ਼੍ਰੀ ਹਰਿਕ੍ਰਿਸ਼ਨ ਪਬਲਿਕ ਸਕੂਲ, ਗੁਰੂ ਕਾਂਸ਼ੀ ਪਬਲਿਕ ਸਕੂਲ, ਐਮ.ਐਚ.ਆਰ. ਸਕੂਲ ਦੀਆਂ ਵਿਦਿਆਰਥਣਾਂ ਵਲੋਂ ਗਿੱਧਾ ਅਤੇ ਆਦਰਸ਼ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਦੇਸਰਾਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਖ਼ਾਲਸਾ ਸਕੂਲ, ਐਸ.ਐਸ.ਡੀ. ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਐਮ.ਐਚ.ਆਰ. ਸਕੂਲ, ਗੁਰੂ ਕਾਸ਼ੀ ਪਬਲਿਕ ਸਕੂਲ, ਜੇਵੀਅਰ ਵਰਲਡ ਸਕੂਲ, ਸਰਕਾਰੀ ਰਜਿੰਦਰਾ ਕਾਲਜ ਅਤੇ ਪੋਲਟੈਕਨੀਕਲ ਕਾਲਜ ਦੇ ਵਿਦਿਆਰਥੀਆਂ ਵਲੋਂ ਸਾਂਝੇ ਤੌਰ 'ਤੇ ਭੰਗੜੇ ਦੀ ਪੇਸ਼ਕਾਰੀ ਵੀ ਕੀਤੀ। ਸਮਾਗਮ ਦੇ ਅੰਤ ਵਿੱਚ ਸੇਂਟ ਜੋਸਫ਼ ਸਕੂਲ ਦੇ ਵਿਦਿਆਰਥੀਆਂ ਵਲੋਂ ਰਾਸ਼ਟਰੀ ਗਾਨ ਪੇਸ਼ ਕੀਤਾ ਗਿਆ।
ਇਸ ਉਪਰੰਤ ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਸਬੰਧੀ ਚੱਲ ਰਹੀਆਂ ਤਿਆਰੀਆਂ ਬਾਰੇ ਰੀਵਿਊ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ•ਾਂ ਦੱਸਿਆ ਕਿ 71ਵੇਂ ਗਣਤੰਤਰ ਦਿਵਸ ਮੌਕੇ ਜ਼ਿਲ•ਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨਿਭਾਉਣਗੇ।
ਸ਼੍ਰੀ ਬੀ.ਸ੍ਰੀਨਿਵਾਸਨ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ। ਉਨ•ਾਂ ਕਿਹਾ ਕਿ ਸਾਰੇ ਇੰਤਜ਼ਾਮ ਸਮੇਂ-ਸਿਰ ਮੁਕੰਮਲ ਕਰ ਲਏ ਜਾਣ ਤਾਂ ਜੋ ਸਮਾਗਮ ਨੂੰ ਸਫ਼ਲਤਾਪੂਰਵਕ ਢੰਗ ਨਾਲ ਨੇਪਰੇ ਚਾੜਿ•ਆ ਜਾ ਸਕੇ। ਉਨ••ਾਂ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਸਮਾਗਮ 'ਚ ਪੁੱਜਣ ਵਾਲੇ ਆਜ਼ਾਦੀ ਘੁਲਾਟੀਆਂ, ਉਨ•ਾਂ ਦੇ ਪਰਿਵਾਰਕ ਮੈਂਬਰਾਂ ਨੂੰ ਪੰਜਾਬ ਸਰਕਾਰ ਦੀ ਨੀਤੀ ਮੁਤਾਬਕ ਮਾਣ-ਸਤਿਕਾਰ ਦਿੱਤਾ ਜਾਵੇ। ਇਸ ਤੋਂ ਇਲਾਵਾ ਵਿਦਿਆਰਥੀਆਂ ਅਤੇ ਆਮ ਲੋਕਾਂ ਦੀ ਸਹੂਲਤ ਲਈ ਬੈਠਣ ਅਤੇ ਹੋਰ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ।
ਉਨ••ਾਂ ਜ਼ਿਲ••ਾ ਵਾਸੀਆਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ 26 ਜਨਵਰੀ ਵਾਲੇ ਦਿਨ ਸਮਾਗਮ ਵਿਚ ਹੁੰਮ-ਹੁਮਾ ਕੇ ਪਹੁੰਚਣ ਅਤੇ ਦੇਸ਼ ਦੇ ਮਹਾਨ ਸ਼ਹੀਦਾਂ, ਆਜ਼ਾਦੀ ਘੁਲਾਟੀਆਂ ਅਤੇ ਆਜ਼ਾਦੀ ਦੇ ਸੰਘਰਸ਼ ਵਿੱਚ ਹਿੱਸਾ ਲੈਣ ਵਾਲੀਆਂ ਸਾਰੀਆਂ ਮਹਾਨ ਸ਼ਖ਼ਸੀਅਤਾਂ ਨੂੰ ਸਿਜਦਾ ਕਰਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ, ਐਸ.ਡੀ.ਐਮ. ਬਠਿੰਡਾ ਸ਼੍ਰੀ ਅਮਰਿੰਦਰ ਸਿੰਘ ਟਿਵਾਣਾ, ਐਸ.ਪੀ. ਹੈਡਕੁਆਰਟਰ ਸ਼੍ਰੀ ਸੁਰਿੰਦਰਪਾਲ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ•ਾਂ ਦੇ ਨੁਮਾਇੰਦੇ ਮੌਜੂਦ ਸਨ ।