ਉਪ ਚੇਅਰਮੈਨ ਮੁਹੰਮਦ ਗੁਲਾਬ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ
ਲੁਧਿਆਣਾ, 25 ਜਨਵਰੀ 2020: ਪੱਛੜੀਆਂ ਸ਼੍ਰੇਣੀਆਂ ਨਾਲ ਸੰਬੰਧਤ ਵਿਅਕਤੀਆਂ ਨੂੰ ਬੈਕਫਿੰਕੋ (ਪੰਜਾਬ ਪੱਛੜੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ) ਵੱਲੋਂ ਚਲਾਈਆਂ ਜਾ ਰਹੀਆਂ ਸਵੈ-ਰੋਜ਼ਗਾਰ ਯੋਜਨਾਵਾਂ ਬਾਰੇ ਜਾਣਕਾਰੀ ਦੇਣ ਲਈ ਜਾਗਰੂਕਤਾ ਕੈਂਪ ਦਾ ਆਯੋਜਨ ਲੁਧਿਆਣਾ ਵਿਖੇ ਕਰਵਾਇਆ ਜਾ ਰਿਹਾ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬੈਕਫਿੰਕੋ ਦੇ ਡੀ. ਜੀ. ਐੱਮ. ਸ੍ਰ. ਅਮਰਜੀਤ ਸਿੰਘ ਨੇ ਦੱਸਿਆ ਕਿ ਇਹ ਜਾਗਰੂਕਤਾ ਕੈਂਪ ਮਿਤੀ 27 ਜਨਵਰੀ, 2020 ਦਿਨ ਸੋਮਵਾਰ ਨੂੰ ਡਾ. ਅੰਬੇਦਕਰ ਭਵਨ, ਬੈਕਫਿੰਕੋ ਭਵਨ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਲੁਧਿਆਣਾ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ, ਜਿਸ ਵਿੱਚ ਬੈਕਫਿੰਕੋ ਦੇ ਉੱਪ ਚੇਅਰਮੈਨ ਮੁਹੰਮਦ ਗੁਲਾਬ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਕੈਂਪ ਦੌਰਾਨ ਬੇਰੁਜ਼ਗਾਰ ਵਿਅਕਤੀਆਂ ਦੇ ਕਰਜ਼ਾ ਫਾਰਮ ਵੀ ਭਰੇ ਜਾਣਗੇ।