ਫਿਰੋਜ਼ਪੁਰ 12 ਫਰਵਰੀ 2020 : ਇਕ ਵਿਅਕਤੀ ਦੀੰ ਕਾਰ ਨੂੰ ਸਾਈਡ ਮਾਰਨ ਦੀ ਰੰਜ਼ਿਸ਼ ਨੂੰ ਲੈ ਕੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਅਤੇ ਉਸ ਦੀ ਕਾਰ ਦੀ ਭੰਨ ਤੋੜ ਕਰਨ ਦੇ ਦੋਸ਼ ਵਿਚ ਥਾਣਾ ਕੈਂਟ ਫਿਰੋਜ਼ਪੁਰ ਦੀ ਪੁਲਿਸ ਨੇ 6 ਵਿਅਕਤੀਆਂ ਸਮੇਤ 5-6 ਅਣਪਛਾਤਿਆਂ ਖਿਲਾਫ ਮਾਮਲਾ ਦਰਜ ਕੀਤਾ ਹੈ।
ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਮਨਪ੍ਰੀਤ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਪਿੰਡ ਨਸੀਰਾ ਖਲਚੀਆ ਨੇ ਦੋਸ਼ ਲਗਾਇਆ ਹੈ ਕਿ ਕੁਝ ਵਿਅਕਤੀਆਂ ਨੇ ਉਸ ਦੀ ਕਾਰ ਨੂੰ ਸਾਈਡ ਮਾਰੀ ਸੀ ਤੇ ਉਸ ਨੇ ਜਦ ਸਾਈਡ ਮਾਰਨ ਬਾਰੇ ਕਿਹਾ ਸੀ। ਮਨਪ੍ਰੀਤ ਸਿੰਘ ਨੇ ਦੱਸਿਆ ਕਿ ਇਸੇ ਰੰਜ਼ਿਸ਼ ਨੂੰ ਲੈ ਕੇ ਦੋਸ਼ੀਆਂ ਰੋਹਨ ਪੁੱਤਰ ਰਣਜੀਤ ਸਿੰਘ, ਰਣਜੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀਅਨ ਪੁਲਿਸ ਲਾਈਨ ਫਿਰੋਜ਼ਪੁਰ, ਅਸੀਸ ਵਾਸੀ ਵਜ਼ੀਰ ਅਲੀ ਬਿਲਡਿੰਗ ਕੈਂਟ ਫਿਰੋਜ਼ਪੁਰ, ਗੁਰਵਿੰਦਰ ਸਿੰਘ ਪੁੱਤਰ ਸੁਖਪਾਲ ਸਿੰਘ ਵਾਸੀ ਜੈ ਮਾਂ ਨਗਰ ਕੈਂਟ ਫਿਰੋਜ਼ਪੁਰ, ਅਨੀਕੇਤ ਪੁੱਤਰ ਕੁਲਦੀਪ ਵਾਸੀ ਗਲੀ ਨੰਬਰ 4 ਕੈਂਟ ਫਿਰੋਜ਼ਪੁਰ ਅਤੇ 5-6 ਅਣਪਛਾਤਿਆਂ ਨੇ ਹਮਮਸ਼ਵਰਾ ਹੋ ਕੇ ਉਸ ਦੀ ਕਾਰ ਨੂੰ ਘੇਰ ਕੇ ਉਸ ਦੀ ਭੰਨਤੋੜ ਕੀਤੀ ਤੇ ਉਸ ਨੂੰ ਸੱਟਾਂ ਮਾਰੀਆਂ।
ਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਦਾ ਇਲਾਜ ਫਿਰੋਜ਼ਪੁਰ ਦੇ ਸਿਵਲ ਹਪਸਤਾਲ ਵਿਚ ਚੱਲ ਰਿਹਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਥਾਣਾ ਕੈਂਟ ਫਿਰੋਜ਼ਪੁਰ ਪੁਲਿਸ ਦੇ ਏਐੱਸਆਈ ਤਰਲੋਕ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਉਕਤ ਵਿਅਕਤੀਆਂ ਖਿਲਾਫ 341, 323, 148, 149, 427 ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ।