← ਪਿਛੇ ਪਰਤੋ
ਫਿਰੋਜ਼ਪੁਰ 12 ਫਰਵਰੀ 2020 : ਜ਼ਿਲ੍ਹਾ ਕਚਹਿਰੀਆਂ ਫਿਰੋਜ਼ਪੁਰ ਕੈਂਟ ਵਿਖੇ ਇਕ ਵਿਅਕਤੀ ਵਾਰ ਵਾਰ ਗੈਰ ਹਾਜ਼ਰ ਰਹਿਣ ਤੇ ਮਾਣਯੋਗ ਅਦਾਲਤ ਨੇ ਉਸ ਨੂੰ ਪੀਓ ਕਰਾਰ ਦਿੱਤਾ ਹੈ। ਬਾਅਦਾਲਤ ਗੌਰਵ ਕੁਮਾਰ ਸ਼ਰਮਾ ਜੇਐੱਮਆਈਸੀ ਫਿਰੋਜ਼ਪੁਰ ਦੇ ਦਿਸ਼ਾ ਨਿਰਦੇਸ਼ਾਂ ਤੇ ਏਐੱਸਆਈ ਬਲਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਕਚਹਿਰੀਆਂ ਕੈਂਟ ਫਿਰੋਜ਼ਪੁਰ ਵਿਚ ਜਸਬੀਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਮਕਾਨ ਨੰਬਰ 114 ਵਾਸੀ ਫੱਤੂਵਾਲਾ ਜ਼ਿਲ੍ਹਾ ਫਿਰੋਜ਼ਪੁਰ ਮਾਣਯੋਗ ਅਦਾਲਤ ਵਿਚ ਹਾਜ਼ਰ ਨਾ ਹੋਣ ਕਰਕੇ ਉਸ ਨੂੰ ਪੀਓ ਕਰਾਰ ਦਿੱਤਾ ਗਿਆ ਹੈ। ਥਾਣਾ ਕੈਂਟ ਫਿਰੋਜ਼ਪੁਰ ਦੀ ਪੁਲਿਸ ਨੇ ਉਕਤ ਵਿਅਕਤੀ ਖਿਲਾਫ 174-ਏ ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ।
Total Responses : 267