ਗਣਤੰਤਰ ਦਿਵਸ ਮੌਕੇ ਦੇਸ਼ ਭਗਤ ਯੂਨੀਵਰਸਿਟੀ ਦੇ ਵਾਈਸ ਪ੍ਰੈਜ਼ੀਡੈਂਟ ਡਾ ਸੰਦੀਪ ਸਿੰਘ ਦਾ ਸਨਮਾਨ ਕਰਦੇ ਹੋਏ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਅਤੇ ਹੋਰ
ਦੀਦਾਰ ਗੁਰਨਾ
ਫਤਹਿਗੜ੍ਹ ਸਾਹਿਬ 10 ਫਰਵਰੀ : 71ਵੇਂ ਗਣਤੰਤਰ ਦਿਵਸ ਦੇ ਮੌਕੇ 'ਤੇ ਜਿਲ੍ਹਾ ਪੱਧਰੀ ਸਮਾਗਮ ਦੌਰਾਨ ਅਕਾਦਮਿਕ ਸਿੱਖਿਆ ਵਿੱਚ ਵਿਸ਼ੇਸ਼ ਯੋਗਦਾਨ ਪਾਉਣ ਲਈ ਦੇਸ਼ ਭਗਤ ਯੂਨੀਵਰਸਿਟੀ ਦੇ ਵਾਈਸ ਪ੍ਰੈਜ਼ੀਡੈਂਟ ਡਾ.ਸੰਦੀਪ ਸਿੰਘ ਨੂੰ ਬ੍ਰਹਮ ਮਹਿੰਦਰਾ, ਸਿਹਤ ਅਤੇ ਪਰਿਵਾਰ ਭਲਾਈ,ਖੋਜ ਅਤੇ ਮੈਡੀਕਲ ਸਿੱਖਿਆ ਮੰਤਰੀ,ਵੱਲੋਂ ਖਾਸ ਤੌਰ ਤੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਮੁੱਖ ਮੰਤਰੀ ਪੰਜਾਬ ਦੇ ਸਲਾਹਕਾਰ ਤੇ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ, ਅਮਲੋਹ ਦੇ ਵਿਧਾਇਕ ਕਾਕਾ ਰਣਦੀਪ ਸਿੰਘ, ਬਸੀ ਪਠਾਣਾ ਦੇ ਵਿਧਾਇਕ ਸ਼੍ਰੀ ਗੁਰਪ੍ਰੀਤ ਸਿੰਘ ਜੀ.ਪੀ., ਸ਼੍ਰੀਮਤੀ ਹਰਪ੍ਰੀਤ ਮਹਿੰਦਰਾ, ਮੋਹਿਤ ਮਹਿੰਦਰਾ, ਬਕਸ਼ ਮਹਿੰਦਰਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ਼੍ਰੀ ਹਰਿੰਦਰ ਸਿੰਘ ਭਾਂਬਰੀ, ਪੀ.ਆਰ.ਟੀ.ਸੀ. ਦੇ ਡਾਇਰੈਕਟਰ ਸ਼੍ਰੀ ਸੁਭਾਸ਼ ਸੂਦ, ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਪਰਸਨ ਸ਼੍ਰੀਮਤੀ ਮਨਦੀਪ ਕੌਰ ਬਧੋਛੀ, ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ, ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀਮਤੀ ਅਮਨੀਤ ਕੌਂਡਲ, ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀ ਨਿਰਭਊ ਸਿੰਘ , ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਜਸਪ੍ਰੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਅਮਰੀਕ ਸਿੰਘ ਸਿੱਧੂ, ਐਸ.ਪੀ. (ਡੀ) ਸ਼੍ਰੀ ਹਰਪਾਲ ਸਿੰਘ, ਐਸ.ਪੀ. ਏ.ਐਸ. ਮਟਵਾਨੀ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਡਾ. ਸੰਜੀਵ ਕੁਮਾਰ, ਸਹਾਇਕ ਕਮਿਸ਼ਨਰ (ਜਨਰਲ) ਸ਼੍ਰੀ ਜਸਪ੍ਰੀਤ ਸਿੰਘ, ਡੀ.ਐਸ.ਪੀ. ਸ਼੍ਰੀ ਹਰਦੀਪ ਸਿੰਘ ਬਡੂੰਗਰ, ਕਾਂਗਰਸ ਦੇ ਜ਼ਿਲ੍ਹਾ ਪ੍ਰੈਸ ਇੰਚਾਰਜ ਪਰਮਵੀਰ ਸਿੰਘ ਟਿਵਾਣਾ, ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਲਸ਼ਨ ਰਾਏ ਬੌਬੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸਮੂਹ ਕੌਂਸਲਰ, ਪੰਚ ਸਰਪੰਚ ਹਾਜਰ ਸਨ