ਹਰੀਸ਼ ਕਾਲੜਾ
ਰੂਪਨਗਰ, 22 ਫਰਵਰੀ 2020 - ਪੰਜਾਬ ਸਰਕਾਰ ਅਤੇ ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾ ਤਹਿਤ ਪ੍ਰਿੰਸੀਪਲ ਡਾ. ਸੰਤ ਸੁਰਿੰਦਰ ਪਾਲ ਸਿੰਘ ਦੀ ਸਰਪਰਸਤੀ ਹੇਠ ਸਰਕਾਰੀ ਕਾਲਜ ਰੋਪੜ ਵਿਖੇ ਅੰਤਰ ਰਾਸ਼ਟਰੀ ਮਾਂ ਬੋਲੀ ਦਿਵਸ ਮਨਾਇਆ ਗਿਆ। ਪ੍ਰਿੰਸੀਪਲ ਡਾ. ਸੰਤ ਸੁਰਿੰਦਰ ਪਾਲ ਸਿੰਘ ਨੇ ਕਿਹਾ ਕਿ ਸਾਨੂੰ ਹਰ ਭਾਸ਼ਾ ਦਾ ਸਤਿਕਾਰ ਕਰਨਾ ਚਾਹੀਦਾ ਹੈ। ਪੋਸਟ ਗ੍ਰੇਜੂਏਟ ਪੰਜਾਬੀ ਵਿਭਾਗ ਦੇ ਮੁੱਖੀ ਡਾ. ਸੁਖਜਿੰਦਰ ਕੌਰ ਨੇ ਭਾਸ਼ਾ ਦੀਆਂ ਵੱਖ-ਵੱਖ ਭਿੰਨਤਾਵਾਂ ਤੇ ਚਾਨਣਾਂ ਪਾਉਂਦਿਆਂ ਪੰਜਾਬੀ ਭਾਸ਼ਾ ਦੀ ਵਿਲੱਖਣਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਪ੍ਰੋ. ਉਪਦੇਸ਼ਦੀਪ ਕੌਰ ਨੇ ਪੰਜਾਬੀ ਭਾਸ਼ਾ ਦੇ ਵੱਖ-ਵੱਖ ਸਾਹਿਤਕ ਰੂਪਾ ਬਾਰੇ ਜਾਣਕਾਰੀ ਦਿੱਤੀ ਅਤੇ ਡਾ. ਜਤਿੰਦਰ ਕੁਮਾਰ ਨੇ ਪੰਜਾਬੀ ਭਾਸ਼ਾ ਦੀ ਭਾਸ਼ਾ ਵਿਗਿਆਨਕ ਮਹੱਤਤਾ ਤੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਡਾ. ਨਰਿੰਦਰ ਕੌਰ, ਪ੍ਰੋ. ਬਲਜਿੰਦਰ ਕੌਰ, ਪ੍ਰੋ. ਤਰਨਜੋਤ ਕੌਰ, ਪ੍ਰੋ. ਹਰਦੀਪ ਕੌਰ, ਪ੍ਰੋ. ਹਰਮੀਤ ਕੌਰ, ਪ੍ਰੋ. ਰਜਿੰਦਰ ਕੌਰ ਨੇ ਅਹਿਮ ਯੋਗਦਾਨ ਦਿੱਤਾ। ਇਸ ਮੌਕੇ ਪੰਜਾਬੀ ਵਿਭਾਗ ਦੇ ਵਿਦਿਆਰਥੀਆਂ ਨੇ ਕਵਿਤਾ, ਲੋਕ ਗੀਤ ਅਤੇ ਪੰਜਾਬੀ ਭਾਸ਼ਾ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ।
ਇਸ ਮੌਕੇ ਪੰਜਾਬ ਸਰਕਾਰ ਦੇ ਨਸ਼ਿਆ ਖਿਲਾਫ ਚਲਾਏ ਜਾ ਰਹੇ ਬੱਡੀ ਪ੍ਰੋਗਰਾਮ ਤੇ ਵੀ ਵਿਚਾਰ ਚਰਚਾ ਕੀਤੀ ਗਈ। ਜਿਸ ਦੌਰਾਨ ਡਾ. ਸੰਤ ਸੁਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਵੱਖ-ਵੱਖ ਕਾਲਜਾਂ ਵਿੱਚ 23 ਮਾਰਚ ਨੂੰ ਯੁਵਾ ਸ਼ਸ਼ਕਤੀਕਨ ਦਿਵਸ ਮਨਾਇਆ ਜਾਵੇਗਾ ਅਤੇ ਬੱਡੀ ਪ੍ਰੋਗਰਾਮ ਦੇ ਨੋਡਲ ਅਫ਼ਸਰ ਪ੍ਰੋ. ਮਨਜੀਤ ਕੌਰ ਮਨਚੰਦਾ ਨੇ ਕਿਹਾ ਕਿ ਜੇਕਰ ਕੋਈ ਨਸ਼ੇ ਦੀ ਰੋਕਥਾਮ ਲਈ ਚੰਗਾ ਕੰਮ ਕਰ ਰਿਹਾ ਹੈ ਤਾਂ ਅਜਿਹੇ ਕੰਮ ਨੂੰ ਵੱਧ ਤੋਂ ਵੱਧ ਪ੍ਰਚਾਰਿਆ ਜਾਵੇ। ਉਹਨਾਂ ਨੇ ਬੱਡੀ ਗਰੁੱਪਾਂ ਦੇ ਮੈਂਬਰਾਂ ਨੂੰ ਨਸ਼ੇ ਦੀ ਰੋਕਥਾਮ ਲਈ ਸਮਾਜ ਵਿੱਚ ਜਾਗਰੂਕਤਾ ਫੈਲਾਉਣ ਦੀ ਅਪੀਲ ਕੀਤੀ ਅਤੇ ਪ੍ਰੋ. ਜਤਿੰਦਰ ਸਿੰਘ ਗਿੱਲ ਨੇ ਚੰਗੇ ਸਾਹਿਤ ਨਾਲ ਜੁੜਨ ਲਈ ਪ੍ਰੇਰਨਾ ਦਿੱਤੀ। ਇਸ ਮੌਕੇ ਪ੍ਰੋ. ਪ੍ਰਤਿਭਾ ਸੈਣੀ, ਪ੍ਰੋ. ਸਰਬਜੀਤ ਕੌਰ, ਡਾ. ਮੀਰਾ ਰਾਣੀ, ਡਾ. ਹਰਜਸ ਕੌਰ, ਡਾ. ਨਿਰਮਲ ਸਿੰਘ ਬਰਾੜ, ਪ੍ਰੋ. ਸ਼ਮਿੰਦਰ ਕੌਰ, ਪ੍ਰੋ. ਅਰਵਿੰਦਰ ਕੌਰ, ਡਾ. ਦਲਵਿੰਦਰ ਸਿੰਘ ਤੋਂ ਇਲਾਵਾ ਸਮੂਹ ਸਟਾਫ ਮੈਂਬਰ ਹਾਜ਼ਰ ਸਨ।