ਰਜਨੀਸ਼ ਸਰੀਨ
ਚੰਡੀਗੜ੍ਹ, 24 ਫਰਵਰੀ 2020 -ਪੰਜਾਬ - ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸੈਂਕੜੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਕਾਫਲਾ ਕੁਲਦੀਪ ਸਿੰਘ ਦੌੜਕਾ, ਕਰਨੈਲ ਸਿੰਘ ਰਾਹੋਂ, ਪ੍ਰਿੰ. ਇਕਬਾਲ ਸਿੰਘ, ਸੁਰਿੰਦਰ ਸਿੰਘ ਸੋਇਤਾ, ਸੁਰਿੰਦਰ ਪਾਲ, ਰਿੰਪੀ ਰਾਣੀ, ਮੋਹਣ ਸਿੰਘ ਪੂਨੀਆ, ਕੇਵਲ ਕ੍ਰਿਸ਼ਨ, ਕਸ਼ਮੀਰ ਸਿੰਘ, ਸੋਮ ਲਾਲ, ਦੀ ਅਗਵਾਈ ਵਿੱਚ ਮੋਹਾਲੀ ਰੈਲੀ ਵਿੱਚ ਸ਼ਾਮਲ ਹੋਇਆ।
ਆਗੂਆਂ ਨੇ ਕਿਹਾ ਕਿ ਛੇਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਤੁਰੰਤ ਜਾਰੀ ਕਰਕੇ ਜਨਵਰੀ 2016 ਤੋਂ ਲਾਗੂ ਕਰਨ, ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮਾਂ ਨੂੰ ਪੂਰੀਆਂ ਤਨਖਾਹਾਂ ਤੇ ਰੈਗੂਲਰ ਕਰਨ, ਵਰਕਰ ਮਿਡ ਡੇ ਮੀਲ ਅਤੇ ਆਂਗਨਵਾੜੀ ਵਰਕਰਾਂ ਨੂੰ ਘੱਟੋ ਘੱਟੋ ਜ਼ਿਲਾ ਦੇ ਘੇਰੇ ਵਿੱਚ ਲਿਆ ਕੇ 18000 ਰੁਪਏ ਮਹੀਨਾ ਤਨਖਾਹ ਦੇਣ, 1-1-2004 ਤੋਂ ਪੁਰਾਣੀ ਪੈਨਸ਼ਨ ਬਹਾਲ ਕਰਨ ਮਹਿੰਗਾਈ ਭੱਤੇ ਦੀਆਂ ਰਹਿੰਦੀਆਂ ਚਾਰ ਕਿਸ਼ਤਾਂ ਜਾਰੀ ਕਰਨ ਅਤੇ ਪਿਛਲੀਆਂ ਕਿਸ਼ਤਾਂ ਦਾ 133 ਮਹੀਨਿਆਂ ਦਾ ਰਹਿੰਦਾ ਬਕਾਇਆ ਜਾਰੀ ਕਰਨ, ਮੈਡੀਕਲ ਭੱਤਾ 2000 ਰੁਪਏ ਮਹੀਨਾ ਕਰਨ, ਮੈਡੀਕਲ ਬਿੱਲਾਂ ਦਾ ਭੁਗਤਾਨ ਕਰਨ ਅਤੇ ਕੈਸ਼ਲੈੱਸ ਹੈਲਥ ਸਕੀਮ ਸੋਧ ਕੇ ਲਾਗੂ ਕਰਨ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿਚ ਹੋਏ ਅਦਾਲਤੀ ਫੈਸਲੇ ਲਾਗੂ ਕਰਨ ਅਤੇ ਜਨਰਲਾਈਜ਼ ਕਰਨ, ਡਿਵੈੱਲਪਮੈਂਟ ਟੈਕਸ 2400 ਰੁਪਏ ਸਾਲਾਨਾ ਵਾਪਸ ਲੈਣ, ਹਰ ਵਿਭਾਗ ਦੀਆਂ ਖਾਲੀ ਪੋਸਟਾਂ ਪੂਰੇ ਗ੍ਰੇਡ ਤੇ ਭਰਨ, ਤਰਸ ਅਧਾਰਿਤ ਰਹਿੰਦੀਆਂ ਨਿਯੁਕਤੀਆਂ ਤੁਰੰਤ ਕਰਨ ਆਦਿ ਮੰਗਾਂ ਲਈ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਉਪਰੰਤ ਵਿਧਾਨ ਸਭਾ ਵੱਲ ਮਾਰਚ ਕੀਤਾ ਜਾਵੇਗਾ।
ਇਸ ਮੌਕੇ ਮੁਕੰਦ ਲਾਲ, ਅਜੀਤ ਸਿੰਘ ਬਰਨਾਲਾ, ਸੱਤਪਾਲ, ਹੁਸਨ ਲਾਲ, ਪ੍ਰਿੰ. ਅਸ਼ੋਕ ਕੁਮਾਰ, ਜੀਤ ਲਾਲ, ਰਜੇਸ਼ ਰਹਿਪਾ, ਸੋਹਣ ਲਾਲ, ਰੇਸ਼ਮ ਲਾਲ, ਨਿਰਮਲ ਕੁਮਾਰ, ਜਰਨੈਲ ਸਿੰਘ, ਮੋਹਣ ਲਾਲ, ਪ੍ਰਦੀਪ ਕੁਮਾਰ, ਦਰਸ਼ਨ ਲਾਲ ਆਦਿ ਵੀ ਹਾਜਰ ਸਨ।