ਗੁਰਨਾਮ ਸਿੱਧੂ
ਫਿਰੋਜ਼ਪੁਰ 21 ਮਾਰਚ 2020 : ਫਿਰੋਜ਼ਪੁਰ ਦੇ ਪਿੰਡ ਕਰਮੂਵਾਲਾ ਦੇ ਰਹਿਣ ਵਾਲੇ ਇਕ ਵਿਅਕਤੀ ਨੇ ਫਾਇਨੈਂਸਰ ਤੋਂ ਤੰਗ ਆ ਕੇ ਨਹਿਰ ਵਿਚ ਛਾਲ ਮਾਰ ਕੇ ਖੁਦਕੁਸ਼ੀ ਕਰਨ ਦੀ ਖਬਰ ਮਿਲੀ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਅਰਸ਼ਦੀਪ ਸਿੰਘ ਪੁੱਤਰ ਬਲਰਾਜ ਸਿੰਘ ਵਾਸੀ ਕਰਮੂਵਾਲਾ ਨੇ ਦੋਸ਼ ਲਗਾਇਆ ਹੈ ਕਿ ਉਸ ਦਾ ਪਿਤਾ ਬਲਰਾਜ ਸਿੰਘ ਪੁੱਤਰ ਦਰਸ਼ਨ ਸਿੰਘ ਨੇ ਨਹਿਰ ਵਿਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ।
ਅਰਸ਼ਦੀਪ ਸਿੰਘ ਨੇ ਦੋਸ਼ ਲਗਾਇਆ ਹੈ ਕਿ ਉਸ ਦੇ ਪਿਤਾ ਨੇ ਇਹ ਕਦਮ ਸੁਖੁਦੇਵ ਸਿੰਘ ਉਰਫ ਸੋਨੀ ਫਾਇਨੈਂਸਰ ਵੱਲੋਂ ਤੰਗ ਪ੍ਰੇਸ਼ਾਨ ਕਰਨ ਕਰਕੇ ਉਠਾਇਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਥਾਣਾ ਘੱਲਖੁਰਦ ਦੇ ਏਐੱਸਆਈ ਕੁਲਵੰਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਅਰਸ਼ਦੀਪ ਸਿੰਘ ਦੇ ਬਿਆਨਾਂ 'ਤੇ ਸੁਖਦੇਵ ਸਿੰਘ ਖਿਲਾਫ 306 ਆਈਪੀਸੀ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।