← ਪਿਛੇ ਪਰਤੋ
ਐਸ ਪੀ (ਜਾਂਚ) ਸ ਹਰਪਾਲ ਸਿੰਘ
ਦੀਦਾਰ ਗੁਰਨਾ ਫਤਹਿਗੜ੍ਹ ਸਾਹਿਬ, 24 ਮਾਰਚ : ਐਸ ਪੀ (ਜਾਂਚ) ਸ ਹਰਪਾਲ ਸਿੰਘ ਨੇ ਦੱਸਿਆ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫਿਊ ਦੀ ਉਲੰਘਣਾ ਦੇ ਦੋਸ਼ ਹੇਠ ਹੁਣ ਤੱਕ 46 ਕੇਸ ਦਰਜ ਕਰਕੇ 49 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਐਸ ਪੀ ਸ. ਹਰਪਾਲ ਸਿੰਘ ਨੇ ਕਿਹਾ ਕਿ ਇਹ ਕਰਫਿਊ ਕੋਰੋਨਾ ਵਾਇਰਸ ਨੂੰ ਰੋਕਣ ਲਈ ਲਾਇਆ ਗਿਆ ਹੈ ਕਿਉਂਕਿ ਇਹ ਇੱਕ ਇਨਸਾਨ ਤੋਂ ਦੂਜੇ ਇਨਸਾਨ ਨੂੰ ਹੁੰਦਾ ਹੈ। ਇਸ ਲਈ ਸਾਰਿਆਂ ਦੀ ਜਿੰਮੇਵਾਰੀ ਬਣਦੀ ਹੈ ਕਿ ਉਹ ਸਰਕਾਰ ਵੱਲੋਂ ਚੁੱਕੇ ਇਸ ਕਦਮ ਦਾ ਸਾਥ ਦੇਣ ਤਾਂ ਜੋ ਕੋਰੋਨਾ ਵਾਇਰਸ ਨੂੰ ਫੈਲਣ ਤੋ ਰੋਕਿਆ ਜਾ ਸਕੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪ੍ਰਸ਼ਾਸਨ ਨੂੰ ਇਸ ਸਮੱਸਿਆ ਨਾਲ ਨਜਿੱਠਣ ਲਈ ਪੂਰਨ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਸਥਿਤੀ 'ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਤੇ ਜ਼ਿਲ੍ਹੇ ਵਿੱਚ ਕਿਸੇ ਕਿਸਮ ਦੀ ਕੋਈ ਵੀ ਅਣਸੁਖਾਂਵੀ ਘਟਨਾ ਨਹੀਂ ਵਾਪਰੀ ਹੈ। ਇਸ ਮੌਕੇ ਡੀ ਐਸ ਪੀ ਰਮਿੰਦਰ ਸਿੰਘ ਕਾਹਲੋਂ, ਡੀ ਐਸ ਪੀ ਜਸਵਿੰਦਰ ਸਿੰਘ ਟਿਵਾਣਾ, ਡੀ ਐਸ ਪੀ ਹਰਦੀਪ ਸਿੰਘ ਬਡੂੰਗਰ ਵੀ ਹਾਜਰ ਸਨ
Total Responses : 928