← ਪਿਛੇ ਪਰਤੋ
ਸਿਵਲ ਸਰਜਨ ਡਾ ਐਨ ਕੇ ਅਗਰਵਾਲ
ਦੀਦਾਰ ਗੁਰਨਾ ਫਤਿਹਗੜ੍ਹ ਸਾਹਿਬ 24 ਮਾਰਚ : ਸਿਵਲ ਸਰਜਨ ਡਾ ਐਨ ਕੇ ਅਗਰਵਾਲ ਨੇ ਜਿਲ੍ਹਾ ਵਾਸੀਆਂ ਨੂੰ ਪੁਰਜੋਰ ਅਪੀਲ ਕੀਤੀ ਹੈ ਕਿ ਕੋਈ ਵੀ ਵਿਅਕਤੀ ਕਰਫਿਉ ਦੌਰਾਨ ਘਰਾਂ ਤੋਂ ਬਾਹਰ ਨਾ ਨਿਕਲੇ ਅਤੇ ਸਰਕਾਰ ਦੇ ਨਿਰਦੇਸ਼ਾਂ ਤੇ ਹੁਕਮਾਂ ਦੀ ਇੰਨ ਬਿੰਨ ਪਾਲਣ ਕੀਤੀ ਜਾਵੇ ਕਿਉਂਕਿ ਇਹ ਬਿਮਾਰੀ ਕਲੋਜ਼ ਕੰਟੈਕਟ ਰਾਹੀਂ ਫੈਲਦੀ ਹੈ ਅਤੇ ਘਰ ਵਿੱਚ ਰਹਿ ਕੇ ਹੀ ਇਸ ਤੋਂ ਬਚਿਆ ਜਾ ਸਕਦਾ ਹੈ।ਉਹਨਾ ਦੱਸਿਆ ਕਿ ਕਰੋਨਾ ਵਾਇਰਸ ਇੱਕ ਘਾਤਕ ਵਾਇਰਸ ਹੈ ਜਿਸ ਦੇ ਲੱਛਣਾਂ ਵਿੱਚ ਬੁਖਾਰ, ਖਾਂਸੀ ਅਤੇ ਸਾਹ ਲੈਣ ਵਿੱਚ ਤਕਲੀਫ ਹੋਣਾ ਸ਼ਾਮਲ ਹਨ।ਇਸ ਤੋਂ ਬਚਣ ਲਈ ਖਾਂਸੀ ਕਰਦੇ ਅਤੇ ਛਿੱਕ ਮਾਰਦੇ ਸਮੇਂ ਆਪਣਾ ਮੂੰਹ ਅਤੇ ਨੱਕ ਰੁਮਾਲ ਨਾਲ ਢੱਕੋ,ਕਿਸੇ ਵੀ ਵਿਅਕਤੀ ਤੋਂ ਘੱਟੋ ਘੱਟ ਇੱਕ ਮੀਟਰ ਦੀ ਦੂਰੀ ਬਣਾ ਕੇ ਰੱਖੀ ਜਾਵੇ।ਹਰ ਵਿਅਕਤੀ ਨੂੰ ਆਪਣੇ ਹੱਥਾਂ ਨੂੰ ਦਿਨ ਵਿੱਚ ਵਾਰ-ਵਾਰ ਸਾਬਣ ਅਤੇ ਪਾਣੀ ਨਾਲ ਧੋਣਾ ਚਾਹੀਦਾ ਹੈ। ਫਲੂ ਵਰਗੇ ਲੱਛਣ ਹੋਣ ਤੇ ਤੁਰੰਤ ਸਿਹਤ ਸੰਸਥਾ ਨਾਲ ਸੰਪਰਕ ਕਰਕੇ ਆਪਣੀ ਜਾਂਚ ਕਰਵਾਉਣੀ ਚਾਹੀਦੀ ਹੈ ।
Total Responses : 942