ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਗੱਲਬਾਤ ਕਰਦੇ ਹੋਏ
ਦੀਦਾਰ ਗੁਰਨਾ
ਫ਼ਤਹਿਗੜ੍ਹ ਸਾਹਿਬ, 9 ਅਪ੍ਰੈਲ
ਮਾਤਾ ਗੁਜਰੀ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਵੱਖ ਵੱਖ ਵਿਭਾਗਾਂ ਦੇ ਮੁਖੀ ਸਾਹਿਬਾਨਾਂ ਨਾਲ ਆਨਲਾਈਨ ਮੀਟਿੰਗ ਕੀਤੀ ਜਿਸ ਵਿੱਚ ਵੱਖ ਵੱਖ ਮੁੱਦਿਆਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ।
ਮੀਟਿੰਗ ਵਿੱਚ ਡਾਇਰੈਕਟਰ ਪ੍ਰਿੰਸੀਪਲ ਨੇ ਸਟਾਫ ਮੈਂਬਰਾਂ ਨੂੰ ਵੱਧ ਤੋਂ ਵੱਧ ਵਿਦਿਆਰਥੀਆਂ ਨਾਲ ਜੁੜਨ, ਆਨਲਾਈਨ ਟੀਚਿੰਗ ਕਰਵਾਉਣ ਤੇ ਵਿਦਿਆਰਥੀਆਂ ਤੋਂ ਉਨ੍ਹਾਂ ਦੀ ਪ੍ਰਤੀਕਿਰਿਆ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਦੇ ਦਾਖਲੇ ਨੂੰ ਧਿਆਨ ਚ ਰੱਖਦੇ ਹੋਏ ਆਨਲਾਈਨ ਪੋਰਟਲ ਸ਼ੁਰੂ ਕਰ ਦਿੱਤਾ ਗਿਆ ਹੈ ਜਿੱਥੇ ਵਿਦਿਆਰਥੀ ਫ੍ਰੀ ਆਨਲਾਈਨ ਰਜਿਸਟਰੇਸ਼ਨ ਕਰਵਾ ਸਕਦੇ ਹਨ ਅਤੇ ਇਸ ਦੀ ਵਧੇਰੇ ਜਾਣਕਾਰੀ ਕਾਲਜ ਵੈੱਬਸਾਈਟ www.matagujricollege.org ਤੋਂ ਹਾਸਲ ਕੀਤੀ ਜਾ ਸਕਦੀ ਹੈ ।
ਮੀਟਿੰਗ ਵਿੱਚ ਵੱਖ ਵੱਖ ਵਿਭਾਗਾਂ ਨੇ ਕਰਵਾਈ ਜਾ ਰਹੀ ਆਨਲਾਈਨ ਟੀਚਿੰਗ ਬਾਰੇ ਆਪਣੇ ਆਪਣੇ ਵਿਚਾਰ ਸਾਂਝੇ ਕੀਤੇ । ਇਸ ਦੇ ਨਾਲ ਹੀ ਭਵਿੱਖ ਵਿੱਚ ਆਨਲਾਈਨ ਫਾਰਮ ਭਰਨ, ਆਨਲਾਈਨ ਪ੍ਰੀਖਿਆਵਾਂ ਲੈਣ ਸਬੰਧੀ ਵੀ ਵਿਚਾਰ ਵਟਾਂਦਰੇ ਕੀਤੀ ਗਏ। ਮੀਟਿੰਗ ਵਿੱਚ ਡਾਇਰੈਕਟਰ ਪ੍ਰਿੰਸੀਪਲ ਅਤੇ ਸਟਾਫ ਮੈਂਬਰਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਦੁਆਰਾ ਆਪਣੇ ਆਪਣੇ ਪੱਧਰ ਤੇ ਕੋਵਿਡ 19 ਦੌਰਾਨ ਮਨੁੱਖਤਾ ਦੀ ਸੇਵਾ ਕਰਨ ਦੀ ਸ਼ਲਾਘਾ ਕੀਤੀ। ਇਸ ਮੌਕੇ ਉੱਪ ਪ੍ਰਿੰਸੀਪਲ ਡਾ. ਰਾਜਿੰਦਰ ਕੌਰ, ਡਾ. ਹਰਵੀਨ ਕੌਰ, ਡੀਨ ਅਕਾਦਮਿਕ ਡਾ. ਬਿਕਰਮਜੀਤ ਸਿੰਘ ਸੰਧੂ, ਕੰਟਰੋਲਰ ਪ੍ਰੀਖਿਆਵਾਂ ਡਾ. ਹਰਜੀਤ ਸਿੰਘ, ਡੀਨ ਰਿਸਰਚ ਡਾ. ਜਗਦੀਸ਼ ਸਿੰਘ ਤੇ ਵੱਖ ਵੱਖ ਵਿਭਾਗਾਂ ਦੇ ਮੁਖੀ ਸਾਹਿਬਾਨ ਹਾਜ਼ਰ ਰਹੇ।