← ਪਿਛੇ ਪਰਤੋ
ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਵਿਸ਼ੇਸ਼ ਬੱਸ ਨੂੰ ਰਵਾਨਾ ਕਰਦੇ ਹੋਏ
ਦੀਦਾਰ ਗੁਰਨਾ ਫ਼ਤਹਿਗੜ ਸਾਹਿਬ, 18 ਮਈ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪ੍ਰਵਾਸੀਆਂ ਨੂੰ ਉਨਾਂ ਦੀ ਇੱਛਾ ਮੁਤਾਬਕ ਉਨਾਂ ਦੇ ਜੱਦੀ ਸੂਬਿਆਂ ਵਿੱਚ ਮੁਫ਼ਤ ਭੇਜਣ ਲਈ ਕੀਤੇ ਜਾ ਰਹੇ ਅਣਥੱਕ ਯਤਨਾਂ ਤਹਿਤ ਜ਼ਿਲਾ ਪ੍ਰਬੰਧਕੀ ਕੰਪਲੈਕਸ ਫਤਹਿਗੜ ਸਾਹਿਬ ਤੋਂ ਵਿਸ਼ੇਸ਼ ਬੱਸ 35 ਪ੍ਰਵਾਸੀਆਂ ਨੂੰ ਲੈ ਕੇ ਮੁਜ਼ੱਫਰਨਗਰ (ਯੂ.ਪੀ.) ਲਈ ਰਵਾਨਾ ਹੋਈ ਜਿਸ ਨੂੰ ਡਿਪਟੀ ਕਮਿਸ਼ਨਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਹਰੀ ਝੰਡੀ ਦਿਖਾਈ ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਦੱਸਿਆ ਕਿ ਤੈਅ ਪ੍ਰਕਿਰਿਆ ਤਹਿਤ ਰਜਿਸਟਰੇਸ਼ਨ ਉਪਰੰਤ ਮੈਡੀਕਲ ਸਕਰੀਨਿੰਗ ਮੁਕੰਮਲ ਹੋਣ 'ਤੇ ਇਸ ਵਿਸ਼ੇਸ਼ ਬੱਸ ਰਾਹੀਂ ਪ੍ਰਵਾਸੀਆਂ ਨੂੰ ਉਨਾਂ ਦੇ ਸੂਬੇ ਨੂੰ ਭੇਜਿਆ ਗਿਆ ਹੈ ਤੇ ਕਿਸੇ ਵੀ ਯਾਤਰੀ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਗਈ ਕੋਰੋਨਾ ਤੋਂ ਬਚਾਅ ਸਬੰਧੀ ਸਮਾਜਕ ਦੂਰੀ ਸਮੇਤ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਗਈ ਹੈ ਇਸ ਮੌਕੇ ਯਾਤਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਉਨਾਂ ਦੇ ਵਾਪਸੀ ਲਈ ਜੋ ਉਪਰਾਲਾ ਕੀਤਾ ਹੈ, ਉਹ ਉਸ ਲਈ ਪੰਜਾਬ ਸਰਕਾਰ ਦੇ ਧੰਨਵਾਦੀ ਹਨ ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਜਸਪ੍ਰੀਤ ਸਿੰਘ, ਸਹਾਇਕ ਕਮਿਸ਼ਨਰ (ਜਨਰਲ) ਸ੍ਰੀ ਜਸਪ੍ਰੀਤ ਸਿੰਘ , ਐਸ ਡੀ ਐਮ ਬਸੀ ਪਠਾਣਾ ਸ਼੍ਰੀ ਪਵਿੱਤਰ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ
Total Responses : 936