ਚੇਅਰਮੈਨ ਬਣਨ ਤੇ ਮੁੱਖ ਮੰਤਰੀ ਅਤੇ ਸਪੀਕਰ ਦਾ ਧੰਨਵਾਦ ਕਰਦੇ ਹਰਦਿਆਲ ਕੰਬੋਜ਼
ਰਾਜਪੁਰਾ 19 ਮਈ : ਵਿਧਾਨ ਸਭਾ ਹਲਕਾ ਰਾਜਪੁਰਾ ਤੋਂ ਵਿਧਾਇਕ ਹਰਦਿਆਲ ਸਿੰਘ ਕੰਬੋਜ਼ ਲਗਾਤਾਰ ਤੀਜੀ ਵਾਰ ਵਿਧਾਨ ਸਭਾ ਦੀ ਅਨੁਮਾਨ ਕਮੇਟੀ ਦੇ ਚੇਅਰਮੈਨ ਬਣ ਗਏ ਹਨ ! ਇਸ ਮੌਕੇ ਉਹਨਾਂ ਬਾਬੂਸ਼ਾਹੀ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੈਂ ਮੁੱਖ ਮੰਤਰੀ ਅਤੇ ਸਪੀਕਰ ਸਾਹਿਬ ਦਾ ਬਹੁਤ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਮੇਰੇ ਤੇ ਵਿਸ਼ਵਾਸ਼ ਕਰਕੇ ਮੈਨੂੰ ਤੀਜੀ ਵਾਰ ਅਨੁਮਾਨ ਕਮੇਟੀ ਦਾ ਚੇਅਰਮੈਨ ਬਣਾਇਆ ਹੈ ,ਉਹਨਾਂ ਅੱਗੇ ਕਿਹਾ ਉਹ ਪਹਿਲਾਂ ਦੀ ਤਰਾਂ ਹੀ ਇਸ ਕਮੇਟੀ ਲਈ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਕੰਮ ਕਰਦੇ ਰਹਿਣਗੇ !