ਵਿਸ਼ੇਸ਼ ਰੇਲ ਗੱਡੀ ਰਾਹੀਂ ਬਿਹਾਰ ਜਾਣ ਲਈ ਰੇਲਵੇ ਸਟੇਸ਼ਨ ਸਰਹਿੰਦ ਪੁੱਜੇ ਯਾਤਰੀ
ਦੀਦਾਰ ਗੁਰਨਾ
ਫ਼ਤਹਿਗੜ੍ਹ ਸਾਹਿਬ, 27 ਮਈ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਰਵਾਸੀਆਂ ਨੂੰ ਉਨ੍ਹਾਂ ਦੀ ਇੱਛਾ ਮੁਤਾਬਕ ਉਨ੍ਹਾਂ ਦੇ ਜੱਦੀ ਸੂਬਿਆਂ ਵਿੱਚ ਮੁਫ਼ਤ ਭੇਜਣ ਲਈ ਕੀਤੇ ਜਾ ਰਹੇ ਅਣਥੱਕ ਯਤਨਾਂ ਤਹਿਤ ਸਰਹਿੰਦ ਰੇਲਵੇ ਸਟੇਸ਼ਨ ਤੋਂ ਇੱਕ ਹੋਰ 'ਸ਼੍ਰਮਿਕ ਐਕਸਪ੍ਰੈਸ' ਰੇਲ ਗੱਡੀ 1125 ਪਰਵਾਸੀਆਂ ਨੂੰ ਲੈ ਕੇ ਬਿਹਾਰ ਲਈ ਰਵਾਨਾ ਹੋਈ। ਇਹ ਜਾਣਕਾਰੀ ਦਿੰਦਿਆਂ ਸਹਾਇਕ ਕਮਿਸ਼ਨਰ (ਜਨਰਲ) ਸ਼੍ਰੀ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਤੋਂ ਬਿਹਾਰ ਜਾਣ ਵਾਲੇ ਵਿਅਕਤੀਆਂ ਨੂੰ ਵਿਸ਼ੇਸ਼ ਬੱਸਾਂ ਰਾਹੀਂ ਸਰਹਿੰਦ ਰੇਲਵੇ ਸਟੇਸ਼ਨ ਲਿਆਂਦਾ ਗਿਆ, ਇੱਥੋਂ ਇਹ ਯਾਤਰੀ ਆਪਣੇ ਜੱਦੀ ਸੂਬੇ ਲਈ ਰਵਾਨਾ ਹੋਏ ।
ਸ੍ਰੀ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਤੈਅ ਪ੍ਰਕਿਰਿਆ ਤਹਿਤ ਰਜਿਸਟਰੇਸ਼ਨ ਉਪਰੰਤ ਮੈਡੀਕਲ ਸਕਰੀਨਿੰਗ ਮੁਕੰਮਲ ਹੋਣ 'ਤੇ ਇਸ ਵਿਸ਼ੇਸ਼ ਰੇਲ ਗੱਡੀ ਰਾਹੀਂ ਪਰਵਾਸੀਆਂ ਨੂੰ ਉਨ੍ਹਾਂ ਦੇ ਸੂਬੇ ਨੂੰ ਭੇਜਿਆ ਗਿਆ ਹੈ ਤੇ ਕਿਸੇ ਵੀ ਯਾਤਰੀ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਗਈ। ਯਤਾਰੀਆਂ ਨੂੰ ਖਾਣਾ ਮੁਹੱਈਆ ਕਰਵਾਉਣ ਦੇ ਨਾਲ ਨਾਲ ਉਨ੍ਹਾਂ ਦੀਆਂ ਸਾਰੀਆਂ ਲੋੜਾਂ ਦਾ ਵਿਸ਼ੇਸ਼ ਧਿਆਨ ਰੱਖਿਆ ਗਿਆ ਹੈ।
ਸਹਾਇਕ ਕਮਿਸ਼ਨਰ ਨੇ ਦੱਸਿਆ ਕਿ ਕੋਰੋਨਾ ਤੋਂ ਬਚਾਅ ਸਬੰਧੀ ਸਮਾਜਕ ਦੂਰੀ ਸਮੇਤ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਗਈ ਹੈ। ਇਸ ਮੌਕੇ ਯਾਤਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਦੇ ਵਾਪਸੀ ਲਈ ਜੋ ਉਪਰਾਲਾ ਕੀਤਾ ਹੈ, ਉਹ ਉਸ ਲਈ ਪੰਜਾਬ ਸਰਕਾਰ ਦੇ ਧੰਨਵਾਦੀ ਹਨ।
ਇਸ ਮੌਕੇ ਐਸ.ਪੀ ਅਮਰਜੀਤ ਸਿੰਘ ਮਟਵਾਨੀ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਡਾ. ਸੰਜੀਵ ਕੁਮਾਰ, ਐਸ.ਡੀ.ਐਮ. ਅਮਲੋਹ ਸ੍ਰੀ ਆਨੰਦ ਸਾਗਰ ਸ਼ਰਮਾ, ਐਸ ਡੀ ਐਮ ਬਸੀ ਪਠਾਣਾਂ ਪਵਿੱਤਰ ਸਿੰਘ, ਡੀ.ਐਸ.ਪੀ.ਅਮਲੋਹ ਸੁਖਵਿੰਦਰ ਸਿੰਘ, ਡੀ ਐਸ ਪੀ ਮਨਜੋਤ ਕੌਰ, ਡੀ ਐਸ ਪੀ ਰਮਿੰਦਰ ਸਿੰਘ ਕਾਹਲੋਂ, ਡੀ ਐਸ ਪੀ ਦਵਿੰਦਰ ਸਿੰਘ ਮਠਾੜੂ, ਡੀ ਐਸ ਪੀ ਹੰਸ ਰਾਜ, ਨਾਇਬ ਤਹਿਸਲੀਦਾਰ ਬਸੀ ਪਠਾਣਾਂ ਅਰਜਨ ਗਰੇਵਾਲ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।