← ਪਿਛੇ ਪਰਤੋ
ਸਰਹਿੰਦ ਮੰਡੀ ਦਾ ਦੌਰਾ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਅਤੇ ਹੋਰ
ਦੀਦਾਰ ਗੁਰਨਾ ਫਤਹਿਗੜ੍ਹ ਸਾਹਿਬ, 29 ਮਈ : ਕੋਰੋਨਾ ਵਾਇਰਸ ਤੋਂ ਬਚਾਅ ਲਈ ਘਰੋਂ ਬਾਹਰ ਨਿਕਲਣ ਲੱਗੇ ਮਾਸਕ ਪਾਉਣਾ ਅਤੇ ਸਮਾਜਿਕ ਵਿੱਥ ਲਾਜ਼ਮੀ ਹੈ ਅਤੇ ਇਸਦੀ ਪਾਲਣਾ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਲਗਾਤਾਰ ਕੰਮ ਕਰ ਰਿਹਾ ਹੈ ਅਤੇ ਇਸ ਸਬੰਧੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਜਾ ਰਹੇ ਹਨ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਨੁਪ੍ਰਿਤਾ ਜੌਹਲ ਨੇ ਸਰਹਿੰਦ ਮੰਡੀ ਦਾ ਦੌਰਾ ਕਰਦਿਆਂ ਦਿੱਤੀ। ਇਸ ਮੌਕੇ ਸਹਾਇਕ ਕਮਿਸ਼ਨਰ (ਜਨਰਲ) ਜਸਪ੍ਰੀਤ ਸਿੰਘ ਅਤੇ ਐਸ ਡੀ ਐਮ ਫਤਹਿਗੜ੍ਹ ਸਾਹਿਬ ਡਾ ਸੰਜੀਵ ਕੁਮਾਰ ਉਨ੍ਹਾਂ ਦੇ ਨਾਲ ਸਨ। ਇਸ ਮੌਕੇ ਪ੍ਰਸ਼ਾਸਨ ਵੱਲੋਂ ਮਾਸਕ ਨਾ ਪਾਉਣ ਅਤੇ ਸਮਾਜਿਕ ਵਿੱਥ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਗਏ। ਇਸਦੇ ਨਾਲ ਹੀ ਅਧਿਕਾਰੀਆਂ ਵੱਲੋਂ ਵੱਖ ਵੱਖ ਦੁਕਾਨਾਂ ਦੀ ਚੈਕਿੰਗ ਕੀਤੀ ਗਈ ਅਤੇ ਮਾਸਕ ਪਾਉਣ ਤੇ ਸਮਾਜਿਕ ਵਿੱਥ ਯਕੀਨੀ ਬਣਾਉਣ ਸਬੰਧੀ ਹਦਾਇਤਾਂ ਵੀ ਦਿੱਤੀਆਂ ਗਈਆਂ। ਇਸ ਸਬੰਧੀ ਹੋਰ ਗੱਲਬਾਤ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾ ਕੇ ਹੀ ਕੋਰੋਨਾ ਵਾਇਰਸ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮਾਸਕ ਨਾ ਪਾਉਣ ਅਤੇ ਸਮਾਜਿਕ ਵਿੱਥ ਸਬੰਧੀ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਕਾਨੂੰਨ ਮੁਤਾਬਿਕ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਲੋਕਾਂ ਨੂੰ ਕੋਰੋਨਾ ਤੋਂ ਬਚਾਉੂਣ ਦੇ ਮੱਦੇਨਜ਼ਰ ਹੀ ਵਿਸ਼ੇਸ਼ ਕਦਮ ਚੁੱਕੇ ਜਾ ਰਹੇ ਹਨ ਅਤੇ ਮਾਸਕ ਨਾ ਪਾਉਣ ਅਤੇ ਸਮਾਜਿਕ ਵਿੱਥ ਨਾ ਰੱਖਣ ਵਰਗੀ ਉਲੰਘਣਾ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਤਹਿਸੀਲਦਾਰ ਗੁਰਜਿੰਦਰ ਸਿੰਘ ਵੀ ਮੌਜੂਦ ਸਨ।
Total Responses : 189