ਵਿਧਾਇਕ ਕੁਲਜੀਤ ਸਿੰਘ ਨਾਗਰਾ ਸੜਕ ਤੇ ਪ੍ਰੀਮਿਕਸ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਉਂਦੇ ਹੋਏ
ਦੀਦਾਰ ਗੁਰਨਾ
ਫਤਹਿਗੜ੍ਹ ਸਾਹਿਬ, 29 ਮਈ : ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਪਿੰਡ ਚਨਾਰਥਲ ਕਲਾਂ ਤੋਂ ਰੁੜਕੀ ਤੱਕ ਦੀ 18 ਫੁੱਟ ਚੌੜੀ ਤੇ 06 ਕਿਲੋਮੀਟਰ ਲੰਮੀ ਸੜਕ ਦੀ ਵਿਸ਼ੇਸ਼ ਮੁਰੰਮਤ ਅਤੇ ਪ੍ਰੀਮਿਕਸ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਊਂਦਿਆਂ ਕਿਹਾ ਕਿ ਇਸ ਸੜਕ ਦੀ ਵਿਸੇਸ਼ ਮੁਰੰਮਤ ਹੋਣ ਨਾਲ ਵੱਡੀ ਗਿਣਤੀ ਪਿੰਡਾਂ ਦੇ ਲੋਕਾਂ ਦੀ ਚਿਰਕੋਣੀ ਮੰਗ ਪੁਰੀ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸੜਕ ਦੀ ਵਿਸ਼ੇਸ਼ ਰਿਪੇਅਰ 15 ਸਾਲਾਂ ਬਾਅਦ ਕੀਤੀ ਜਾ ਰਹੀ ਹੈ ਅਤੇ ਇਸ ਵਿਸ਼ੇਸ਼ ਰਿਪੇਅਰ ਅਤੇ ਪ੍ਰੀਮਿਕਸ ਪਾਉਣ ਉੱਤੇ ਕਰੀਬ 04 ਕਰੋੜ 85 ਲੱਖ ਰੁਪਏ ਖਰਚੇ ਜਾ ਰਹੇ ਹਨ।
ਸ.ਨਾਗਰਾ ਨੇ ਦੱਸਿਆ ਕਿ ਇਹ ਸੜਕ ਕਾਫੀ ਅਹਿਮ ਸੜਕ ਹੈ ਤੇ ਪਟਿਆਲਾ ਤੇ ਫਤਹਿਗੜ੍ਹ ਸਾਹਿਬ ਜ਼ਿਲ੍ਹਿਆਂ ਨੂੰ ਆਪਸ ਵਿੱਚ ਜੋੜਨ ਵਾਲੀਆਂ ਸ਼ਾਮਲ ਹੈ। ਇਹ ਸੜਕ ਇਲਾਕੇ ਦੇ ਵੱਡੀ ਗਿਣਤੀ ਪਿੰਡਾਂ ਨੂੰ ਸਰਹਿੰਦ-ਪਟਿਆਲਾ ਰੋਡ ਨਾਲ ਵੀ ਜੋੜਦੀ ਹੈ। ਇਸ ਸੜਕ ਦੇ ਬਨਣ ਨਾਲ ਲੋਕਾਂ ਦੀਆਂ ਆਵਾਜਾਈ ਸਬੰਧੀ ਵੱਡੀਆਂ ਮੁਸ਼ਕਲਾਂ ਹੱਲ ਹੋਣਗੀਆਂ।
ਹਲਕਾ ਵਿਧਾਇਕ ਨੇ ਦੱਸਿਆ ਕਿ ਇਸ ਸੜਕ ਦੇ ਨਿਰਮਾਣ ਕਾਰਜ ਦੌਰਾਨ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਸਿਹਤ ਵਿਭਾਗ ਵੱਲੋਂ ਦੱਸੀਆ ਸਾਰੀਆਂ ਸਾਵਧਾਨੀਆਂ ਦੀ ਪਾਲਣਾ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਨੇ ਲੋਕਾ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਈ ਜਾਵੇ ਤਾਂ ਜੋ ਇਸ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ।
ਇਸ ਮੌਕੇ ਵਿਧਾਇਕ ਨਾਗਰਾ ਦੇ ਮੀਡੀਆ ਇੰਚਾਰਜ ਪਰਮਵੀਰ ਸਿੰਘ ਟਿਵਾਣਾ, ਐੱਸ.ਡੀ.ਓ ਦਲਜੀਤ ਸਿੰਘ ਸਿੱਧੂ, ਜੇ.ਈ ਹਤਿੰਦਰ ਕੁਮਾਰ, ਮਾਰਕਿਟ ਕਮੇਟੀ ਚਨਾਰਥਲ ਦੇ ਵਾਇਸ ਚੇਅਰਮੈਨ ਇੰਦਰਪਾਲ ਸਿੰਘ, ਸਰਪੰਚ ਜਗਦੀਪ ਸਿੰਘ ਨੰਬਰਦਾਰ, ਬਲਾਕ ਸੰਮਤੀ ਮੈਂਬਰ ਲਖਵਿੰਦਰ ਸਿੰਘ ਲੱਖੀ, ਗੁਰਪ੍ਰੀਤ ਸਿੰਘ ਬਾਵਾ, ਪਰਮਜੀਤ ਸਿੰਘ ਠੇਕੇਦਾਰ, ਗੁਰਸੇਵਕ ਸਿੰਘ ਸੋਨੀ, ਕਰਮਜੀਤ ਸਿੰਘ, ਰਣਜੀਤ ਸਿੰਘ, ਗੁਰਕ੍ਰਿਪਾਲ ਸਿੰਘ ਸਿੰਘ ਕੱਕੂ, ਕ੍ਰਿਸ਼ਨ ਲਾਲ, ਕੁਲਵੰਤ ਸਿੰਘ, ਭਵਰੀਤ ਸਿੰਘ, ਅਮਨਜੋਤ ਸਿੰਘ ਹਾਜ਼ਰ ਸਨ।