ਸਾਈਕਲ ਰੈਲੀ ਦੌਰਾਨ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਅਤੇ ਐਸ.ਪੀ ਸ ਨਵਨੀਤ ਸਿੰਘ ਬੈਂਸ ਅਤੇ ਹੋਰ
ਦੀਦਾਰ ਗੁਰਨਾ
ਪਟਿਆਲਾ 5 ਜੂਨ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰੋਨਾ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਸ਼ੁਰੂ ਕੀਤੇ ਮਿਸ਼ਨ ਫ਼ਤਿਹ ਨੂੰ ਸਫਲ ਬਣਾਉਣ ਲਈ ਪਟਿਆਲਾ ਪੁਲਿਸ ਵੱਲੋਂ ਸ਼ਹਿਰ ਵਾਸੀਆਂ ਨੂੰ ਕਰੋਨਾ ਖ਼ਿਲਾਫ਼ ਜਾਗਰੂਕ ਕਰਨ ਲਈ ਸਾਈਕਲ ਰੈਲੀ ਕੱਢੀ ਗਈ। ਜਿਸ ਵਿੱਚ ਪਟਿਆਲਾ ਪੁਲਿਸ ਦੇ ਐਸ.ਐਸ.ਪੀ.
ਰੈਕ ਤੋਂ ਲੈਕੇ ਕਾਂਸਟੇਬਲ ਰੈਂਕ ਦੇ ਕਰੀਬ 125 ਕਰਮਚਾਰੀਆਂ ਵੱਲੋਂ ਸਾਈਕਲ ਰੈਲੀ ਦਾ ਹਿੱਸਾ ਬਣਕੇ ਕਰੋਨਾ ਖ਼ਿਲਾਫ਼ ਜੰਗ ਵਿੱਚ ਆਪਣਾ ਯੋਗਦਾਨ ਪਾਉਣ ਦਾ ਅਹਿਦ ਲਿਆ ਗਿਆ। ਇਸ ਮੌਕੇ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੀਤੇ ਦਿਨੀਂ ਕਰੋਨਾ ਖ਼ਿਲਾਫ਼ ਜੰਗ ਲਈ ਮਿਸ਼ਨ ਫ਼ਤਿਹ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਦਾ ਮੁੱਖ ਮਕਸਦ ਆਮ ਲੋਕਾਂ ਨੂੰ ਕਰੋਨਾ ਤੋਂ ਬਚਾਅ ਲਈ ਜਾਗਰੂਕ ਕਰਨਾ ਹੈ ਅਤੇ ਅੱਜ ਦੀ ਪਟਿਆਲਾ ਪੁਲਿਸ ਦੀ ਸਾਈਕਲ ਰੈਲੀ ਅੰਤਰਰਾਸ਼ਟਰੀ ਸਾਈਕਲ ਦਿਵਸ ਮੌਕੇ ਪਟਿਆਲਾ ਵਾਸੀਆਂ ਨੂੰ ਕਰੋਨਾ ਤੋਂ ਬਚਾਅ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਸਬੰਧੀ ਜਾਗਰੂਕ ਕਰਨ ਦੇ ਮਕਸਦ ਨਾਲ ਕੱਢੀ ਗਈ ਹੈ। ਉਨ੍ਹਾਂ ਦੱਸਿਆ ਕਿ ਹਰੇਕ ਸਾਈਕਲ ਸਵਾਰ ਦੇ ਸਾਈਕਲ 'ਤੇ ਕਰੋਨਾ ਤੋਂ ਬਚਾਅ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਸਬੰਧੀ ਲਿਖਿਆ ਗਿਆ ਹੈ ਜਿਸ ਵਿੱਚ ਵਾਰ-ਵਾਰ ਹੱਥ ਧੋਣ, ਸਮਾਜਿਕ ਦੂਰੀ, ਮਾਸਕ ਪਾਉਣਾ ਅਤੇ ਸਰਵਜਨਕ ਸਥਾਨਾਂ 'ਤੇ ਥੁੱਕਣ ਤੋਂ ਪ੍ਰਹੇਜ਼ ਕਰਨ ਦਾ
ਸੁਨੇਹਾ ਦਿੱਤਾ ਗਿਆ ਹੈ ! ਇਸ ਸਾਇਕਲ ਰੈਲੀ 'ਚ ਐਸ.ਪੀ. ਸਿਟੀ ਵਰੁਣ ਸ਼ਰਮਾ, ਐਸ.ਪੀ ਹੈਡਕੁਆਟਰ ਨਵਨੀਤ ਸਿੰਘ ਬੈਂਸ, ਐਸ.ਪੀ. ਟਰੈਫ਼ਿਕ ਪਲਵਿੰਦਰ ਸਿੰਘ ਚੀਮਾ, ਐਸ.ਪੀ. ਇੰਨਵੈਸਟੀਗੇਸ਼ਨ ਹਰਮੀਤ ਸਿੰਘ ਹੁੰਦਲ, ਡੀ.ਐਸ.ਪੀ. ਸੌਰਭ ਜਿੰਦਲ, ਡੀ.ਐਸ.ਪੀ. ਯੋਗੇਸ਼ ਸ਼ਰਮਾ, ਡੀ.ਐਸ.ਸੀ. ਦਿਹਾਤੀ ਅਜੈਪਾਲ ਸਿੰਘ, ਡੀ.ਐਸ.ਪੀ. ਹਰਵੰਤ ਕੌਰ, ਡੀ.ਐਸ.ਪੀ. ਰਾਜਪੁਰਾ ਅਕਾਸ਼ਦੀਪ ਸਿੰਘ ਔਲਖ, ਡੀ.ਐਸ.ਪੀ. ਪੁਨੀਤ ਸਿੰਘ ਚਾਹਲ, ਡੀ.ਐਸ.ਪੀ. ਕ੍ਰਿਸ਼ਨ ਕੁਮਾਰ ਪੈਂਥੇ, ਡੀ.ਐਸ.ਪੀ. ਡੀ.ਐਸ.ਪੀ. ਪ੍ਰਿਥਵੀ ਸਿੰਘ ਚਾਹਲ ਸਮੇਤ ਸਮੂਹ ਐਸ.ਐਚ.ਓ., ਚੌਕੀ ਇੰਚਾਰਜ ਸਮੇਤ ਵੱਡੀ ਗਿਣਤੀ ਪੁਲਿਸ ਮੁਲਾਜ਼ਮਾਂ ਨੇ ਹਿੱਸਾ ਲਿਆ।
ਸਾਈਕਲ ਰੈਲੀ ਵਿੱਚ ਹਿੱਸਾ ਲੈਂਦੇ ਹੋਏ ਮਹਿਲਾ ਸਬ ਇੰਸਪੈਕਟਰ ਜਸਪ੍ਰੀਤ ਕੌਰ ,ਪ੍ਰਿਅੰਸ਼ੂ ਸਿੰਘ ਅਤੇ ਹੋਰ