← ਪਿਛੇ ਪਰਤੋ
ਮਨਪ੍ਰੀਤ ਸਿੰਘ ਜੱਸੀ
- ਪਾਕਿਸਤਾਨ ਸਾਰੇ ਸਿੱਖ ਸ਼ਰਧਾਲੂਆਂ ਲਈ ਕਰਤਾਰਪੁਰ ਲਾਂਘਾ ਖੋਲ੍ਹਣ ਵਾਸਤੇ ਕਰ ਰਿਹੈ ਤਿਆਰੀ - ਪਾਕਿ ਵਿਦੇਸ਼ ਮੰਤਰੀ
ਅੰਮ੍ਰਿਤਸਰ, 27 ਜੂਨ 2020 - ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦਾ ਕਹਿਣਾ ਹੈ ਕਿ ਪਾਕਿਸਤਾਨ ਸਾਰੇ ਸਿੱਖ ਸ਼ਰਧਾਲੂਆਂ ਵਾਸਤੇ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਤਿਆਰੀ ਕਰ ਰਿਹਾ ਹੈ। ਜੋ ਕਿ 29 ਜੂਨ ਨੂੰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਲਾਂਘਾ ਫਿਰ ਤੋਂ ਖੋਲ੍ਹਣ ਵਾਸਤੇ ਭਾਰਤੀ ਪੱਖ ਨੂੰ ਪਾਕਿਸਤਾਨ ਦੀ ਤਤਪਰਤਾ ਬਾਰੇ ਜਾਣੂੰ ਕਰਵਾਉਂਦਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਕੋਰੋਨਾ ਵਾਇਰਸ ਤੇ ਚਲਦਿਆਂ ਪਾਕਿਸਤਾਨ ਲਾਂਘਾ ਬੰਦ ਕਰ ਦਿੱਤਾ ਸੀ ਪਰ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਮੁੜ ਲਾਂਘਾ ਖੋਲ੍ਹਣ ਦੇ ਸੰਕੇਤ ਦਿੱਤੇ ਹਨ।
Total Responses : 266