ਹਰਿੰਦਰ ਨਿੱਕਾ
- ਸਾਵਧਾਨੀਆਂ ਵਰਤਣ ਦੀ ਅਪੀਲ, ਮਾਸਕ ਵੰਡੇ
ਬਰਨਾਲਾ, 27 ਜੂੂਨ 2020 - ਪੰਜਾਬ ਸਰਕਾਰ ਵੱਲੋਂ ਚਲਾਏ ਮਿਸ਼ਨ ਫਤਿਹ ਤਹਿਤ ਲੋਕਾਂ ਨੂੰ ਕੋਰੋਨਾ ਵਾਇਰਸ ਵਿਰੁੱਧ ਜਾਗਰੂਕ ਕਰਨ ਲਈ ਡਿਪਟੀ ਕਮਿਸ਼ਨਰ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਅਤੇ ਉਪ ਮੰਡਲ ਮੈਜਿਸਟ੍ਰੇਟ ਬਰਨਾਲਾ ਅਨਮੋਲ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਘਰ ਘਰ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।
ਇਸ ਤਹਿਤ ਅੱਜ ਕਾਰਜਸਾਧਕ ਅਫਸਰ ਨਗਰ ਪੰਚਾਇਤ ਹੰਡਿਆਇਆ ਮਨਪ੍ਰੀਤ ਸਿੰਘ ਸਿੱਧੂ ਅਤੇ ਨਗਰ ਪੰਚਾਇਤ ਹੰਡਿਆਇਆ ਦੇ ਪ੍ਰਧਾਨ ਅਸ਼ਵਨੀ ਕੁਮਾਰ ਆਸ਼ੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਗਰ ਪੰਚਾਇਤ ਹੰਡਿਆਇਆ ਦੇ ਅਮਲੇ ਵੱਲੋਂ ਨਗਰ ਵਾਸੀਆਂ ਨੂੰ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਤੋਂ ਜਾਣੂ ਕਰਵਾਇਆ ਗਿਆ।
ਇਸ ਦੌਰਾਨ ਵਾਰ ਵਾਰ ਹੱਥ ਧੋਣ, ਸਮਾਜਿਕ ਦੂਰੀ ਰੱਖਣ, ਭੀੜ ਵਾਲੀਆ ਥਾਵਾਂ ’ਤੇ ਜਾਣ ਤੋਂ ਗੁਰੇਜ਼ ਕਰਨ ਅਤੇ ਹਮੇਸ਼ਾ ਮਾਸਕ ਨਾਲ ਮੂੰਹ ਢਕ ਕੇ ਰੱਖਣ ਵਰਗੀਆਂ ਸਾਵਧਾਨੀਆਂ ਅਪਣਾਉਣ ਦੀ ਅਪੀਲ ਕੀਤੀ ਗਈ ਅਤੇ ਮਾਸਕ ਅਤੇ ਜਾਗਰੂਕਤਾ ਪੈਂਫਲਿਟ ਵੰਡੇ ਗਏ।