ਪਰਮਿੰਦਰ ਸਿੰਘ ਹੰਸਾਲੀ ਤੇ ਰਮਨਦੀਪ ਸਿੰਘ ਨੂੰ ਨਿਯੁਕਤੀ ਪੱਤਰ ਦਿੰਦੇ ਹੋਏ ਰਸ਼ਪਿੰਦਰ ਰਾਜਾ
ਦੀਦਾਰ ਗੁਰਨਾ
ਫਤਹਿਗੜ੍ਹ ਸਾਹਿਬ 12 ਜੁਲਾਈ : ਆਮ ਆਦਮੀ ਪਾਰਟੀ ਦੇ ਯੂਥ ਵਿੰਗ ਜਿਲ੍ਹਾ ਪ੍ਰਧਾਨ ਇੰਜ ਰਸ਼ਪਿੰਦਰ ਸਿੰਘ ਰਾਜਾ ਦੀ ਅਗਵਾਈ ਵਿੱਚ ਪਾਰਟੀ ਦੀ ਇੱਕ ਮੀਟਿੰਗ ਫਤਹਿਗੜ੍ਹ ਸਾਹਿਬ ਵਿਖੇ ਹੋਈ , ਜਿਸ ਵਿੱਚ ਪਰਮਿੰਦਰ ਸਿੰਘ ਹੰਸਾਲੀ ਤੇ ਰਮਨਦੀਪ ਸਿੰਘ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਯੂਥ ਵਿੰਗ ਦੀ ਜ਼ਿੰਮੇਵਾਰੀ ਦਿੱਤੀ ਗਈ, ਪਰਮਿੰਦਰ ਹੰਸਾਲੀ ਅਤੇ ਰਮਨਦੀਪ ਸਿੰਘ ਨੇ ਪਾਰਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਦਿੱਤੀ ਇਸ ਜਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ! ਇਸ ਮੌਕੇ ਗੱਲਬਾਤ ਕਰਦਿਆਂ ਯੂਥ ਵਿੰਗ ਦੇ ਜਿਲ੍ਹਾ ਪ੍ਰਧਾਨ ਇੰਜ ਰਸ਼ਪਿੰਦਰ ਸਿੰਘ ਰਾਜਾ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਫੇਲ ਸਾਬਤ ਹੋ ਚੁੱਕੀ ਹੈ ਅਤੇ ਸਰਕਾਰ ਦਾ ਘਰ ਘਰ ਨੌਕਰੀ ਦਾ ਵਾਅਦਾ ਵੀ ਬੇਨਕਾਬ ਹੋ ਗਿਆ ਹੈ , ਨੌਜਵਾਨ ਪੀੜੀ ਨੂੰ ਪੰਜਾਬ ਵਿੱਚ ਰੋਜਗਾਰ ਦੇ ਢੁਕਵੇਂ ਪ੍ਰਬੰਧ ਨਾ ਹੋਣ ਕਰਕੇ ਪੰਜਾਬ ਦਾ ਨੌਜਵਾਨ ਪੰਜਾਬ ਛੱਡਣ ਲਈ ਮਜਬੂਰ ਹੈ ,ਪਰ ਸਰਕਾਰ ਸਿਰਫ ਮਾਫ਼ੀਆ ਨਾਲ ਮਿਲ ਕੇ ਪੰਜਾਬ ਨੂੰ ਲੁੱਟਣ ਵਿੱਚ ਮਸਰੂਫ ਹੈ। ਇਸ ਮੌਕੇ ਹੈਪੀ ਸਰਹਿੰਦ, ਗੁਰਵਿੰਦਰ ਸਿੰਘ ਪੰਜੋਲਾ,ਬਲਦੇਵ ਭਲ ਮਾਜਰਾ, ਪਰਮਿੰਦਰ ਸਿੰਘ ਭੱਲ ਮਾਜਰਾ, ਭੁਪਿੰਦਰ ਸਿੰਘ ਜ਼ੈਲਦਾਰ,ਗੁਰਜੀਤ ਸਿੰਘ ਛਲੇੜੀ ਹਾਜ਼ਰ ਸਨ !