ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀਮਤੀ ਅਮਨੀਤ ਕੌਂਡਲ
ਦੀਦਾਰ ਗੁਰਨਾ
ਫ਼ਤਹਿਗੜ੍ਹ ਸਾਹਿਬ, 13 ਜੁਲਾਈ : ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀਮਤੀ ਅਮਨੀਤ ਕੌਂਡਲ ਨੇ 11 ਜੁਲਾਈ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੇ ਮੱਦੇ ਨਜ਼ਰ ਆਮ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸ਼ੋਸ਼ਲ ਡਿਸਟੈਂਸ ਬਣਾਈ ਰੱਖਣ ਲਈ ਅਤੇ ਲੋਕਾਂ ਦੀ ਸਹੂਲਤ ਲਈ ਈ-ਮੇਲ ਆਈ.ਡੀ. ਜਾਰੀ ਕੀਤੇ ਗਏ ਹਨ ਜਿਨ੍ਹਾਂ 'ਤੇ ਕੋਈ ਵੀ ਨਾਗਰਿਕ ਆਪਣੀ ਸ਼ਿਕਾਇਤ ਜਾਂ ਸੁਝਾਅ ਭੇਜ ਸਕਦਾ ਹੈ। ਉਨ੍ਹਾਂ ਦੱਸਿਆ ਕਿ ਕੋਰੋਨਾ ਵਾਇਰਸ ਦੇ ਵੱਧ ਰਹੇ ਪ੍ਰਭਾਵ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਇਹ ਕਦਮ ਚੁੱਕਿਆ ਗਿਆ ਹੈ ਤਾਂ ਜੋ ਕੋੋਰੋਨਾ ਵਾਇਰਸ ਵਰਗੀ ਖਤਰਨਾਕ ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ।
ਸ਼੍ਰੀਮਤੀ ਕੌਂਡਲ ਨੇ ਦੱਸਿਆ ਕਿ ਕੋਈ ਵੀ ਵਿਅਕਤੀ ਆਪਣੀ ਸ਼ਿਕਾਇਤ ਜਾਂ ਸੁਝਾਅ ਲਈ ਨਿੱਜੀ ਤੌਰ 'ਤੇ ਪੇਸ਼ ਹੋਣ ਦੀ ਥਾਂ ਜ਼ਿਲ੍ਹਾ ਪੁਲਿਸ ਵੱਲੋਂ ਬਣਾਈ ਗਈ ਈ-ਮੇਲ dpo.fth.police@punjab.gov.in 'ਤੇ ਭੇਜ ਸਕਦਾ ਹੈ।ਉਨ੍ਹਾਂ ਦੱਸਿਆ ਕਿ ਸਾਂਝ ਕੇਂਦਰਾਂ ਵਿੱਚ ਦਿੱਤੀਆਂ ਜਾਣ ਵਾਲੀਆਂ ਸੁਵਿਧਾਵਾਂ ਜਿਵੇਂ ਕਿ ਪਾਸਪੋਰਟ ਵੈਰੀਫਿਕੇਸ਼ਨ, ਪੀ.ਸੀ.ਸੀ., ਸਿਵਲ/ ਮਿਲਟਰੀ ਵੈਰੀਫਿਕੇਸ਼ਨ ਅਤੇ ਦਿੱਤੀ ਗਈ ਦਰਖਾਸਤ ਦੀ ਮੌਜੂਦਾ ਸਥਿਤੀ ਦਾ ਪਤਾ ਕਰਨ ਲਈ ਵੈਬ ਸਾਈਟ http://ppsaanjh.in ਅਤੇ ppsaanjh App 'ਤੇ ਆਨ ਲਾਈਨ ਅਪਲਾਈ ਕੀਤਾ ਜਾ ਸਕਦਾ ਹੈ।
ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਜੇਕਰ ਕਿਸੇ ਨਾਗਰਿਕ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਟੈਲੀਫੋਨ ਨੰ: 01763-509643 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਪੁਲਿਸ ਕੰਟਰੋਲ ਰੂਮ ਵਿਖੇ ਲੋਕਾਂ ਦੀ ਸਹੂਲਤ ਲਈ ਹੈਲਪ ਲਾਈਨਜ਼ ਨੰ: ਜਿਵੇਂ 112,181, 1091 ਅਤੇ 85588-18100 ਵੀ 24 ਘੰਟੇ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨਾਗਰਿਕ ਨੂੰ ਕੋਈ ਐਮਰਜੰਸੀ ਹੋਵੇ ਜਾਂ ਜਰੂਰੀ ਕਾਰਨ ਹੋਵੇ ਤਾਂ ਨਿੱਜੀ ਤੌਰ 'ਤੇ ਡੀ.ਪੀ.ਓ. ਦਫ਼ਤਰ ਵਿਖੇ ਆ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਹ ਸਹੂਲਤਾਂ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਸੁਝਾਅ, ਹਦਾਇਤਾਂ ਦੇ ਮੱਦੇ ਨਜ਼ਰ ਆਮ ਲੋਕਾਂ ਦੀ ਸਿਹਤ ਅਤੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜਾਰੀ ਕੀਤੀਆਂ ਗਈਆਂ ਹਨ ਤਾਂ ਜੋ ਕੋਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ।