← ਪਿਛੇ ਪਰਤੋ
ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 30 ਜੁਲਾਈ 2020 - ਡਿਪਟੀ ਕਮਿਸ਼ਨਰ ਐਮ ਕੇ ਅਰਾਵਿੰਦ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਦੇ ਕੰਮਕਾਜ ਦੇ ਸਮੇਂ ਵਿੱਚ ਕੁਝ ਤਬਦੀਲੀ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ ਗਰਮੀ ਦੇ ਮੌਸਮ ਕਾਰਨ ਸੇਵਾ ਕੇਂਦਰਾਂ ਦੇ ਕੰਮਕਾਜ ਦਾ ਸਮਾਂ ਤਬਦੀਲ ਕਰਕੇ ਸਵੇਰੇ 7:30 ਤੋਂ ਸ਼ਾਮ 3:30 ਦਾ ਕਰ ਦਿੱਤਾ ਗਿਆ ਸੀ, ਜੋ ਹੁਣ 1 ਅਗਸਤ ਤੋਂ ਸਵੇਰੇ 9 ਵਜੇ ਤੋਂ ਸ਼ਾਮ ਦੇ 5 ਵਜੇ ਤੱਕ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਕਰਮਚਾਰੀਆਂ ਦੇ ਦੁਪਹਿਰ ਦੇ ਖਾਣੇ ਦਾ ਟਾਇਮ 2 ਸ਼ਿਫਟਾਂ ਵਿੱਚ ਕੀਤਾ ਗਿਆ ਹੈ, ਪਹਿਲੀ ਸ਼ਿਫ਼ਟ ਦੁਪਹਿਰ 1 ਵਜੇ ਤੋਂ 1:30 ਵਜੇ ਤੱਕ ਅਤੇ ਦੂਜੀ ਸ਼ਿਫ਼ਟ ਦਾ ਸਮਾਂ ਦੁਪਹਿਰ 1:30 ਵਜੇ ਤੋਂ 2 ਵਜੇ ਤੱਕ ਹੋਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਟਾਇਮ ਸ਼ਿਫ਼ਟਾਂ ਦੀ ਵਰਤੋਂ ਇਸ ਤਰੀਕੇ ਨਾਲ ਕੀਤੀ ਜਾਵੇਗੀ ਤਾਂ ਜੋ ਦੁਪਹਿਰ 1 ਵਜੇ ਤੋਂ 2 ਵਜੇ ਤੱਕ ਸੇਵਾ ਕੇਂਦਰਾਂ ਦੇ ਅੱਧੇ ਕਾਊਂਟਰਾਂ 'ਤੇ ਕੰਮ ਚਾਲੂ ਰੱਖਿਆ ਜਾ ਸਕੇ ਅਤੇ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
Total Responses : 934