← ਪਿਛੇ ਪਰਤੋ
ਦੀਦਾਰ ਗੁਰਨਾ ਫ਼ਤਹਿਗੜ੍ਹ ਸਾਹਿਬ, 30 ਜੁਲਾਈ : ਜਿ਼ਲ੍ਹਾ ਰੋਜ਼ਗਾਰ ਜਨਰੇਸ਼ਨ ਤੇ ਟਰੇਨਿੰਗ ਅਫਸਰ ਸ਼੍ਰੀਮਤੀ ਅਰਵਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜਿ਼ਲ੍ਹਾ ਪੱਧਰ ’ਤੇ ਸਥਾਪਤ ਕੀਤੇ ਗਏ ਜਿ਼ਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਨੌਜਵਾਨਾਂ ਲਈ ਲਾਕਡਾਊਨ ਦੇ ਸਮੇਂ ਦੌਰਾਨ ਵੀ ਬਹੁਤ ਸਹਾਈ ਸਿੱਧ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਫੌਜ ਵਿੱਚ ਭਰਤੀ ਲਈ ਸੀ-ਪਾਇਟ ਵੱਲੋਂ ਚਲਾਈ ਜਾ ਰਹੀ ਮੁੱਢਲੀ ਸਿਖਲਾਈ ਦਾ ਨੌਜਵਾਨਾਂ ਨੂੰ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਸੀ-ਪਾਇਟ ਸ਼ਹੀਦਗੜ੍ਹ ਵਿਖੇ ਨੌਜਵਾਨਾਂ ਨੂੰ ਫੌਜ ਵਿੱਚ ਭਰਤੀ ਹੋਣ ਲਈ ਮੁਫਤ ਆਨ ਲਾਈਨ ਟਰੇਨਿੰਗ ਦਿੱਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਫੌਜ ਵਿੱਚ ਭਰਤੀ ਹੋਣ ਦੇ ਚਾਹਵਾਨ ਨੌਜਵਾਨ ਇਸ ਟਰੇਨਿੰਗ ਦਾ ਵੱਧ ਤੋਂ ਵੱਧ ਲਾਭ ਉਠਾਉਣ ਤਾਂ ਜੋ ਉਨ੍ਹਾਂ ਨੂੰ ਰੋਜ਼ਗਾਰ ਹਾਸਲ ਹੋ ਸਕੇ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲੈਣ ਲਈ ਸੀ-ਪਾਇਟ ਸ਼ਹੀਦਗੜ੍ਹ ਜਾਂ ਜਿ਼ਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਹੈਲਪ ਲਾਈਨ ਨੰ: 99156-82436 ’ਤੇ ਕਿਸੇ ਵੀ ਕੰਮ ਕਾਜ ਵਾਲੇ ਦਿਨ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ।
Total Responses : 934