ਸੀਵਰੇਜ ਵਿਛਾਉਣ ਸੰਬੰਧੀ ਜਾਣਕਾਰੀ ਦਿੰਦੇ ਹੋਏ ਵਿਧਾਇਕ ਕੁਲਜੀਤ ਸਿੰਘ ਨਾਗਰਾ
ਦੀਦਾਰ ਗੁਰਨਾ
ਫ਼ਤਹਿਗੜ੍ਹ ਸਾਹਿਬ , 31 ਜੁਲਾਈ : 98 ਕਰੋੜ ਦੀ ਲਾਗਤ ਨਾਲ ਸਰਹਿੰਦ ਸ਼ਹਿਰ ਵਿਖੇ ਸੀਵਰੇਜ ਵਿਛਾਉਣ ਦਾ ਕੰਮ ਜ਼ੌਰਾਂ ਤੇ ਚਲ ਰਿਹਾ ਹੈ ਤਾਂ ਜੋ ਪਿਛਲੇ ਲੰਮੇਂ ਸਮੇਂ ਤੋਂ ਸੀਵਰੇਜ ਨਾ ਹੋਣ ਕਾਰਨ ਦਿੱਕਤਾਂ ਦਾ ਸਾਹਮਣਾ ਕਰ ਲੋਕਾਂ ਦੀਆਂ ਸਮਸਿੱਆਵਾਂ ਦਾ ਹੱਲ ਹੋ ਸਕੇ ਇਹ ਜਾਣਕਾਰੀ ਦਿੰਦਿਆ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਇਸ ਨਾਲ ਨਾ ਕੇਵਲ ਪਾਣੀ ਦੀ ਨਿਕਾਸੀ ਦੀ ਸਮੱਸਿਆ ਹੋਵੇਗੀ ਸਗੋਂ ਨਿਕਾਸੀ ਨਾ ਹੋਣ ਕਾਰਨ ਬਿਮਾਰੀਆਂ ਫੈਲਣ ਦਾ ਜੋ ਖਦਸ਼ਾ ਬਣਿਆਂ ਰਹਿੰਦਾ ਸੀ, ਉਸ ਤੋਂ ਵੀ ਨਿਜਾਤ ਮਿਲੇਗੀ
ਸ. ਨਾਗਰਾ ਨੇ ਗੱਲਬਾਤ ਕਰਦਿਆਂ ਅੱਗੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਪਹਿਲ ਦੇ ਰਹੀ ਹੈ ਅਤੇ ਆਉਂਦੇ ਸਮੇਂ ਵਿੱਚ ਪੰਜਾਬ ਦੇਸ਼ ਦਾ ਸਭ ਤੋਂ ਵੱਧ ਵਿਕਸਤ ਤੇ ਖੁਸ਼ਹਾਲ ਸੂਬਾ ਬਣੇਗਾ, ਉਨ੍ਹਾਂ ਕਿਹਾ ਕਿ ਸਰਹਿੰਦ ਸ਼ਹਿਰ ਵਿਖੇ 98 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਵਿਛਾਉਣ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ ਜੋ ਜਲਦੀ ਹੀ ਮੁਕੰਮਲ ਹੋ ਜਾਵੇਗਾ,ਇਸ ਪ੍ਰੋਜੈਕਟ ਅਧੀਨ 2 ਮੁੱਖ ਪੰਪਿੰਗ ਸਟੇਸ਼ਨ ਅਤੇ ਤਿੰਨ ਸੀਵਰੇਜ ਟਰੀਟਮੈਂਟ ਪਲਾਂਟ ਬਣਾਏ ਜਾਣਗੇ ਅਤੇ ਸਰਹਿੰਦ ਸ਼ਹਿਰ ਦੇ ਲਗਭਗ 12 ਹਜ਼ਾਰ ਘਰਾਂ ਨੂੰ ਸੀਵਰੇਜ ਦਾ ਕੂਨੈਕਸ਼ਨ ਦਿੱਤਾ ਜਾਵੇਗਾ, ਉਨ੍ਹਾਂ ਦੱਸਿਆ ਕਿ ਸੀਵਰੇਜ ਦਾ ਕੰਮ ਮੁਕੰਮਲ ਹੋਣ ਉਪਰੰਤ ਗਲੀਆਂ ਵਿੱਚ ਇੰਟਰ ਲਾਕਿੰਗ ਟਾਈਲਾਂ ਵੀ ਲਗਾਈਆਂ ਜਾਣਗੀਆਂ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ