ਮਾਨਸਾ, 3 ਅਗਸਤ 2020: ਮਾਨਸਾ ਪੁਲਿਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋੋਂ ਐਨ.ਡੀ.ਪੀ.ਐਸ. ਐਕਟ ਤਹਿਤ 8 ਜਣਿਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਵਿਰੁੱਧ 5 ਮੁਕੱਦਮੇ ਦਰਜ਼ ਕੀਤੇ ਹਨ। ਗ਼੍ਰਿਫਤਾਰ ਕੀਤੇ ਮੁਲਜ਼ਮਾਂ ਪਾਸੋੋਂ 10 ਗ੍ਰਾਮ ਸਮੈਕ ਸਮੇਤ ਸਿਲਵਰ ਪੰਨੀ ਤੇ ਲਾਈਟਰ, 1630 ਨਸ਼ੀਲੀਆਂ ਗੋੋਲੀਆਂ ਅਤੇ 30 ਨਸ਼ੀਲੀਆਂ ਸੀਸ਼ੀਆਂ ਸਮੇਤ ਕਾਰ ਦੀ ਬਰਾਮਦਗੀ ਕੀਤੀ ਗਈ ਹੈ। ਗ੍ਰਿਫਤਾਰ ਮੁਲਜ਼ਮਾਂ ਵਿਰੁੱਧ ਵੱਖ ਵੱਖ ਥਾਣਿਆਂ ਅੰਦਰ ਮੁਕੱਦਮੇ ਦਰਜ਼ ਕਰਕੇ ਡੂੰਘਾਈ ਨਾਲ ਤਫਤੀਸ਼ ਅਮਲ ਵਿੱਚ ਲਿਆਂਦੀ ਗਈ ਹੈ।
ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਹਰਪਰੀਤ ਸਿੰਘ ਉਰਫ ਹੈਰੀ ਪੁੱਤਰ ਕਰਤਾਰ ਸਿੰਘ ਵਾਸੀ ਬੀਰੋੋਕੇ ਖੁਰਦ ਨੂੰ ਸਵਿੱਫਟ ਕਾਰ ਸਮੇਤ ਕਾਬੂ ਕਰਕੇ ਉਸ ਪਾਸੋੋਂ 30 ਨਸ਼ੀਲੀਆਂ ਸੀਸ਼ੀਆਂ ਅਤੇ 300 ਨਸ਼ੀਲੀਆਂ ਗੋੋਲੀਆਂ ਮਾਰਕਾ ਕੈਰੀਸੋਮਾ ਬਰਾਮਦ ਕੀਤੀਆਂ ਅਤੇ ਉਸਦੇ ਵਿਰੁੱਧ ਥਾਣਾ ਸਦਰ ਬੁਢਲਾਡਾ ਵਿਖੇ ਹੈਵੀ ਰਿਕਵਰੀ ਤਹਿਤ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕੀਤਾ ਗਿਆ ਹੈ। ਥਾਣਾ ਭੀਖੀ ਦੀ ਪੁਲਿਸ ਪਾਰਟੀ ਨੇ ਕਰਮਜੀਤ ਸਿੰਘ ਉਰਫ ਧੰਨੂ ਪੁੱਤਰ ਬਲਜੀਤ ਸਿੰਘ ਵਾਸੀ ਹੀਰੋੋ ਕਲਾਂ ਨੂੰ ਕਾਬੂ ਕਰਕੇ 1100 ਨਸ਼ੀਲੀਆਂ ਗੋੋਲੀਆਂ (1000 ਅਲਪ੍ਰਾਸੇਫ + 100 ਕਲੋੋਵੀਡੋੋਲ) ਬਰਾਮਦ ਕੀਤੀਆਂ, ਮੁਲਜ਼ਮ ਦੇ ਵਿਰੁੱਧ ਥਾਣਾ ਭੀਖੀ ਵਿਖੇ ਹੈਵੀ ਰਿਕਵਰੀ ਤਹਿਤ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਰਜਿਸਟਰ ਕੀਤਾ ਗਿਆ ਹੈ। ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਚਰਨਜੀਤ ਕੌੌਰ ਉਰਫ ਚਰਨੋੋ ਪਤਨੀ ਬੌਬੀ ਸਿੰਘ ਵਾਸੀ ਨਰਿੰਦਰਪੁਰਾ ਨੂੰ ਕਾਬੂ ਕਰਕੇ 230 ਨਸ਼ੀਲੀਆਂ ਗੋੋਲੀਆਂ ਮਾਰਕਾ ਕਲੋੋਵੀਡੋੋਲ ਬਰਾਮਦ ਹੋੋਣ ਤੇ ਮੁਲਜ਼ਮਾਂ ਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ਼ ਰਜਿਸਟਰ ਕੀਤਾ ਗਿਆ ਹੈ।
ਇਸੇ ਤਰਾ ਥਾਣਾ ਸਿਟੀ-1 ਮਾਨਸਾ ਦੀ ਪੁਲਿਸ ਪਾਰਟੀ ਨੇ ਚਾਰ ਮੁਲਜ਼ਮਾਂ ਗੁਰਪਰੀਤ ਸਿੰਘ ਉਰਫ ਗੋਗੀ ਪੁੱਤਰ ਹਰਦੇਵ ਸਿੰਘ, ਜਸਪਰੀਤ ਸਿੰਘ ਉਰਫ ਬੋਗੜ ਪੁੱਤਰ ਸੁਰੇਸ਼ ਸਿੰਘ, ਜਸਕਰਨ ਸਿੰਘ ਉਰਫ ਮੱਟੂ ਪੁੱਤਰ ਹਰਮੇਸ਼ ਸਿੰਘ ਅਤੇ ਯਾਦਵਿੰਦਰ ਸਿੰਘ ਉਰਫ ਡੌੌਨ ਪੁੱਤਰ ਰਾਮ ਸਿੰਘ ਵਾਸੀਆਨ ਵਾਰਡ ਨੰਬਰ 25 ਨੂੰ ਸਮੈਕ ਪੀਣ ਦੀ ਤਿਆਰੀ ਕਰਦਿਆਂ ਨੂੰ ਮੌੌਕਾ ਤੇ ਕਾਬੂ ਕਰਕੇ ਉਹਨਾਂ ਪਾਸੋੋਂ 5 ਗ੍ਰਾਮ ਸਮੈਕ ਸਮੇਤ ਸਿਲਵਰ ਪੰਨੀ ਅਤੇ ਲਾਈਟਰ ਬਰਾਮਦ ਕੀਤਾ, ਜਿਹਨਾਂ ਦੇ ਵਿਰੁੱਧ ਥਾਣਾ ਸਿਟੀ-1 ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ। ਥਾਣਾ ਸਿਟੀ-1 ਮਾਨਸਾ ਦੀ ਪੁਲਿਸ ਪਾਰਟੀ ਨੇ ਹੀ ਸੋਨੂੰ ਕੁਮਾਰ ਉਰਫ ਬੰਟੀ ਪੁੱਤਰ ਰਾਜੇਸ਼ ਕੁਮਾਰ ਵਾਸੀ ਮਾਨਸਾ ਨੂੰ ਕਾਬੂ ਕਰਕੇ ਉਸ ਪਾਸੋੋਂ 5 ਗ੍ਰਾਮ ਸਮੈਕ ਬਰਾਮਦ ਹੋੋਣ ਤੇ ਮੁਲਜ਼ਮ ਦੇ ਵਿਰੁੱਧ ਥਾਣਾ ਸਿਟੀ-1 ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ।
ਮੁਲਜ਼ਮਾਂ ਨੂੰ ਮਾਨਯੋੋਗ ਅਦਾਲਤਾਂ ਵਿਖੇ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾਣਗੇ। ਜਿਹਨਾਂ ਪਾਸੋੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਉਹ ਇਹ ਨਸ਼ੇ ਕਿੱਥੋੋ, ਕਿਸ ਪਾਸੋੋਂ ਲੈ ਕੇ ਆਏ ਸੀ ਅਤੇ ਅੱਗੇ ਕਿੱਥੇ ਵੇਚਣੇ ਸੀ, ਜਿਹਨਾਂ ਦੀ ਪੁੱਛਗਿੱਛ ਉਪਰੰਤ ਮੁਕੱਦਮਿਆਂ ਵਿੱਚ ਹੋੋਰ ਪ੍ਰਗਤੀ ਕੀਤੀ ਜਾਵੇਗੀ। ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਨੇ ਦੱਸਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾਂ ਹੀ ਜਾਰੀ ਰੱਖਿਆ ਜਾ ਰਿਹਾ ਹੈ।