ਜਾਣਕਾਰੀ ਦਿੰਦੇ ਹੋਏ ਡੀ ,ਐਸ ,ਪੀ ਜਸਵਿੰਦਰ ਟਿਵਾਣਾ
ਘਨੌਰ 3 ਅਗਸਤ : ਐਸ.ਐਸ.ਪੀ. ਸ੍ਰੀ ਬਿਕਰਮਜੀਤ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਮੁੜ ਤੋਂ ਐਸ.ਪੀ. ਜਾਂਚ ਹਰਮੀਤ ਸਿੰਘ ਹੁੰਦਲ ਅਤੇ ਡੀ.ਐਸ.ਪੀ. ਜਾਂਚ ਸ੍ਰੀ ਕੇ.ਕੇ. ਪਾਂਥੇ ਦੀ ਅਗਵਾਈ ਹੇਠ ਥਾਣਾ ਖੇੜੀ ਗੰਢਿਆ ਅਤੇ ਥਾਣਾ ਘਨੌਰ ਦੀਆਂ ਟੀਮਾਂ ਨੇ ਛਾਪੇਮਾਰੀ ਕੀਤੀ , ਇਸ ਬਾਰੇ ਗੱਲਬਾਤ ਕਰਦਿਆਂ ਡੀ ,ਐਸ ,ਪੀ ਘਨੌਰ ਜਸਵਿੰਦਰ ਸਿੰਘ ਟਿਵਾਣਾ ਨੇ ਦੱਸਿਆ ਕਿ ਘੱਗਰ ਦਰਿਆ ਦੇ ਨਾਲ-ਨਾਲ ਪਿੰਡ ਕਮਾਲਪੁਰ ਡੇਰਾ ਤੋਂ ਸੁਰਜੀਤ ਸਿੰਘ ਪੁੱਤਰ ਦੀਦਾਰ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਇਸ ਕੋਲੋਂ 500 ਲਿਟਰ ਲਾਹਣ ਅਤੇ 15 ਲਿਟਰ ਨਜਾਇਜ਼ ਸ਼ਰਾਬ ਬਰਾਮਦ ਕੀਤੀ , ਇਸ ਵਿਰੁੱਧ ਥਾਣਾ ਘਨੌਰ ਵਿਖੇ ਮਾਮਲਾ ਦਰਜ ਕਰ ਲਿਆ ਗਿਆ
ਬਰਾਮਦ ਕੀਤੀ 500 ਲਿਟਰ ਲਾਹਣ ਅਤੇ ਨਜਾਇਜ਼ ਸ਼ਰਾਬ