ਫਿਰੋਜ਼ਪੁਰ, 6 ਅਗਸਤ 2020 - ਲਾਸ਼ ਨੂੰ ਸੜਕ ਤੇ ਰੱਖ ਕੇ ਆਵਾਜਾਈ ਵਿਚ ਵਿਘਨ ਪਾਉਣ ਤੇ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਵਿਚ ਥਾਣਾ ਘੱਲਖੁਰਦ ਦੀ ਪੁਲਿਸ ਨੇ 5 ਬਾਏ ਨੇਮ ਵਿਅਕਤੀਆਂ ਸਮੇਤ 10-12 ਹੋਰ ਵਿਅਕਤੀਆਂ ਖਿਲਾਫ 188 ਆਈਪੀਸੀ 8 ਬੀ ਨੈਸ਼ਨਲ ਹਾਈਵੇ ਐਕਟ 1956 ਤਹਿਤ ਕੇਸ ਦਰਜ ਕੀਤਾ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਏਐੱਸਆਈ ਜੋਰਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਇਲਾਕੇ ਵਿਚ ਮੌਜ਼ੂਦ ਸੀ ਤਾਂ ਇਸ ਦੌਰਾਨ ਮੁਖਬਰ ਨੇ ਇਤਲਾਹ ਦਿੱਤੀ ਕਿ ਮੁਕੱਦਮਾ ਨੰਬਰ 89 ਮਿਤੀ 3 ਅਗਸਤ 2020 ਅ/ਧ 302, 34 ਆਈਪੀਸੀ ਥਾਣਾ ਘੱਲਖੁਰਦ ਬਨਾਮ ਅਣਪਛਾਤੇ ਵਿਅਕਤੀ ਦਰਜ ਰਜਿਸਟਰ ਕੀਤਾ ਗਿਆ ਸੀ। ਮੁਖਬਰ ਨੇ ਦੱਸਿਆ ਕਿ ਦੋਸ਼ੀਅਨ ਮੇਜਰ ਸਿੰਘ ਪੁੱਤਰ ਦਰਸ਼ਨ ਸਿੰਘ, ਮਨਜੀਤ ਸਿੰਘ ਪੁੱਤਰ ਸੁਖਦੇਵ ਸਿੰਘ, ਕੁਲਵੰਤ ਸਿੰਘ ਪੁੱਤਰ ਤਰਲੋਕ ਸਿੰਘ, ਜੋਗਿੰਦਰ ਸਿੰਘ ਪੁੱਤਰ ਮੁਖਤਿਆਰ ਸਿੰਘ, ਅਮ੍ਰਿਤਪਾਲ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਪਿੰਡ ਸ਼ਹਿਜ਼ਾਦੀ ਅਤੇ 10, 12 ਹੋਰ ਵਿਅਕਤੀ ਮ੍ਰਿਤਕ ਤਰਸੇਮ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਸ਼ਹਿਜ਼ਾਦੀ ਦੀ ਲਾਸ਼ ਸੜਕ ਕੇ ਰੱਖ ਕੇ ਆਵਾਜਾਈ ਵਿਚ ਵਿਘਨ ਪਾ ਰਹੇ ਹਨ ਜੋ ਕਿ ਕੋਰੋਨਾ ਮਹਾਂਮਾਰੀ ਦੇ ਚੱਲਦੇ ਇਕੱਠੇ ਹੋਣ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਹੈ ਤੇ ਸੋਸ਼ਲ ਡਿਸਟੈਂਸ ਦੀ ਉਲੰਘਣਾ ਹੈ। ਜਿਸ ਤੇ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ ਹੈ।