ਅਸ਼ੋਕ ਵਰਮਾ
ਬਠਿੰਡਾ, 9 ਅਗਸਤ 2020 - ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਵਿਚ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਯੋਗ ਅਗਵਾਈ ਵਿਚ ਤੇ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ਵਿਚ ਚੱਲ ਰਹੇ ਗੀਤ ਗਾਇਨ ਮੁਕਾਬਲਿਆਂ ਦੇ ਪ੍ਰਾਇਮਰੀ, ਮਿਡਲ ਤੇ ਸੈਕੰਡਰੀ ਵਰਗ ਦੇ ਬਲਾਕ ਪੱਧਰੀ ਨਤੀਜੇ ਘੋਸ਼ਿਤ ਕਰ ਦਿੱਤੇ ਗਏ ਹਨ। ਇਹ ਜਾਣਕਾਰੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਖਵੀਰ ਸਿੰਘ ਨੇ ਸਾਂਝੀ ਕੀਤੀ।
ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਬਲਾਕ ਪੱਧਰ 'ਤੇ ਜੇਤੂ ਵਿਦਿਆਰਥੀਆਂ ਨੂੰ ਸੁਭਕਾਮਨਾਵਾਂ ਦਿੱਤੀਆ ਅਤੇ ਹੋਰ ਭਵਿੱਖ ਅੰਦਰ ਹੋਰ ਵਧੇਰੇ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨਾਂ ਦੱਸਿਆ ਕਿ ਪ੍ਰਾਇਮਰੀ ਵਰਗ ਦੇ ਬਠਿੰਡਾ ਬਲਾਕ ਦੇ ਪ੍ਰਾਇਮਰੀ ਸਕੂਲ ਵਿਰਕ ਖ਼ੁਰਦ ਦੀ ਵਿਦਿਆਰਥਣ ਪਿੰਕੀ ਕੌਰ ਨੇ ਪਹਿਲਾ, ਸਰਕਾਰੀ ਪ੍ਰਾਇਮਰੀ ਸਕੂਲ ਪਰਸ ਰਾਮ ਨਗਰ ਦੀ ਵਿਦਿਆਰਥਣ ਨਵਜੋਤ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਬਠਿੰਡਾ ਜ਼ਿਲ੍ਹੇ ਅਧੀਨ ਪੈਂਦੇ ਬਲਾਕ ਭਗਤਾ ਭਾਈਕਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਰਾਜਗੜ ਦੇ ਵਿਦਿਆਰਥੀ ਸੁਖਵੀਰ ਸਿੰਘ ਨੇ ਪਹਿਲਾ, ਸਰਕਾਰੀ ਪ੍ਰਾਇਮਰੀ ਸਕੂਲ ਕੋਰ ਸਿੰਘ ਵਾਲਾ ਦੇ ਵਿਦਿਆਰਥੀ ਗੁਰਵਿੰਦਰ ਸਿੰਘ ਨੇ ਦੂਜਾ, ਬਲਾਕ ਗੋਨਿਆਣਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਇੰਦਰ ਸਿੰਘ ਵਾਲਾ ਦੀ ਵਿਦਿਆਰਥਣ ਡਿੰਪਲਪ੍ਰੀਤ ਕੌਰ ਨੇ ਪਹਿਲਾ, ਸਰਕਾਰੀ ਪ੍ਰਾਇਮਰੀ ਸਕੂਲ ਨਥਾਣਾ (ਲੜਕੇ) ਦੇ ਵਿਦਿਆਰਥੀ ਅਜੈਵੀਰ ਸਿੰਘ ਨੇ ਦੂਜਾ, ਬਲਾਕ ਮੌੜ ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਕੁੱਟੀਵਾਲ ਕਲਾਂ ਦੇ ਵਿਦਿਆਰਥੀ ਅਰਮਾਨ ਨੇ ਪਹਿਲਾ, ਸਰਕਾਰੀ ਪ੍ਰਾਇਮਰੀ ਸਕੂਲ ਮੌੜ ਕਲਾਂ ਦੀ ਵਿਦਿਆਰਥਣ ਇੰਦਰਜੀਤ ਕੌਰ ਨੇ ਦੂਜਾ, ਬਲਾਕ ਰਾਮਪੁਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਬੁਰਜ ਕਾਹਨ ਸਿੰਘ ਵਾਲਾ ਦੇ ਵਿਦਿਆਰਥੀ ਸ਼ੁਭਦੀਪ ਸਿੰਘ ਨੇ ਪਹਿਲਾ, ਸਰਕਾਰੀ ਪ੍ਰਾਇਮਰੀ ਸਕੂਲ ਲਹਿਰਾ ਮੁਹੱਬਤ ਦੀ ਵਿਦਿਆਰਥਣ ਸਤਵੀਰ ਕੌਰ ਨੇ ਦੂਜਾ, ਬਲਾਕ ਸੰਗਤ ਦੇ ਸਰਕਾਰੀ ਪ੍ਰਾਇਮਰੀ ਸਕੂਲ ਸੇਖੂ ਦੀ ਵਿਦਿਆਰਥਣ ਅਮਨਦੀਪ ਕੌਰ ਨੇ ਪਹਿਲਾ, ਸਰਕਾਰੀ ਪ੍ਰਾਇਮਰੀ ਸਕੂਲ ਕੁੱਟੀ ਦੀ ਵਿਦਿਆਰਥੀ ਗਗਨਦੀਪ ਸਿੰਘ ਨੇ ਦੂਜਾ, ਬਲਾਕ ਤਲਵੰਡੀ ਸਾਬੋ ਦੇ ਸਰਕਾਰੀ ਪ੍ਰਾਇਮਰੀ ਸਕੂਲ ਬਹਿਮਣ ਕੌਰ ਸਿੰਘ ਦੇ ਵਿਦਿਆਰਥੀ ਵਾਰਿਸ ਅਲੀ ਨੇ ਪਹਿਲਾ, ਸਰਕਾਰੀ ਪ੍ਰਾਇਮਰੀ ਸਕੂਲ ਸ਼ੇਖਪੁਰਾ ਦੀ ਵਿਦਿਆਰਥਣ ਰਮਨਦੀਪ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ।
ਜ਼ਿਲਾ ਸਿੱਖਿਆ ਅਫ਼ਸਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਡਲ ਵਰਗ ਦੇ ਬਠਿੰਡਾ ਬਲਾਕ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਬਠਿੰਡਾ ਦੀ ਵਿਦਿਆਰਥਣ ਤਰਨਦੀਪ ਕੌਰ ਨੇ ਪਹਿਲਾ, ਮਿਲਡ ਸਕੂਲ ਬਠਿੰਡਾ ਦੇ ਵਿਦਿਆਰਥਣ ਅਮਨਪ੍ਰੀਤ ਕੌਰ ਨੇ ਦੂਜਾ, ਬਲਾਕ ਭਗਤਾ ਭਾਈਕਾ ਦੇ ਸਰਕਾਰੀ ਮਿਡਲ ਸਕੂਲ ਨਿਊਰ ਸਿਮਰਨਪ੍ਰੀਤ ਕੌਰ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕਡਰੀ ਸਕੂਲ ਜਲਾਲ ਦੇ ਵਿਦਿਆਰਥਣ ਕਿਰਨ ਕੌਰ ਨੇ ਦੂਜਾ, ਬਲਾਕ ਗੋਨਿਆਣਾ ਮੰਡੀ ਦੇ ਸਰਕਾਰੀ ਹਾਈ ਸਕੂਲ ਗਿੱਲ ਪੱਤੀ ਦੇ ਵਿਦਿਆਰਥੀ ਸ਼ਾਨਦਿਲਰਾਜ ਸਿੰਘ ਨੇ ਪਹਿਲਾ, ਸਰਕਾਰੀ ਹਾਈ ਸਕੂਲ ਨੇਹੀਆ ਵਾਲਾ ਦੀ ਨੇਹਾ ਰਾਣੀ ਨੇ ਦੂਜਾ, ਬਲਾਕ ਮੌੜ ਦੇ ਸਰਕਾਰੀ ਮਿਡਲ ਸਕੂਲ ਧਨ ਸਿੰਘ ਖਾਨਾ ਸਕੂਲ ਦੇ ਵਿਦਿਆਰਥੀ ਵਰਿੰਦਰ ਸਿੰਘ ਨੇ ਪਹਿਲਾ, ਸਰਕਾਰੀ ਸਕੂਲ ਕਮਾਲੂ ਸਵੈਚ ਦੀ ਵਿਦਿਆਰਥਣ ਰਾਜਵੀਰ ਕੌਰ ਨੇ ਪਹਿਲਾ, ਸਰਕਾਰੀ ਮਿਡਲ ਸਕੂਲ ਕੁੱਟੀਵਾਲ ਖੁਰਦ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੇ ਦੂਜਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁੰਮਣ ਕਲਾਂ ਦੀ ਵਿਦਿਆਰਥਣ ਮਨਪ੍ਰੀਤ ਕੌਰ ਨੇ ਦੂਜਾ, ਬਲਾਕ ਰਾਮਪੁਰਾ ਦੇ ਸਰਕਾਰੀ ਹਾਈ ਸਕੂਲ ਖੋਖਰ ਦੀ ਵਿਦਿਆਰਥਣ ਪਵਨਪ੍ਰੀਤ ਕੌਰ ਨੇ ਪਹਿਲਾ, ਸਰਕਾਰੀ ਹਾਈ ਸਕੂਲ ਕੋਟੜਾ ਕੌੜਾ ਦੇ ਵਿਦਿਆਰਥੀ ਜਸਦੀਪ ਸਿੰਘ ਨੇ ਪਹਿਲਾ, ਬਲਾਕ ਸੰਗਤ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਹਿਰੀ ਬੁੱਟਰ ਦੇ ਵਿਦਿਆਰਥੀ ਜਸਨੂਰ ਸਿੰਘ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੂੰਬਾ ਦੇ ਵਿਦਿਆਰਥੀ ਜਸਨਪ੍ਰੀਤ ਸਿੰਘ ਨੇ ਦੂਜਾ, ਇਸੇ ਤਰਾਂ ਬਲਾਕ ਤਲਵੰਡੀ ਸਾਬੋ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਂਗੀਬਾਦਰ ਦੇ ਵਿਦਿਆਰਥੀ ਅਨਮੋਲ ਸਿੰਘ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਿਆਨਾ ਦੀ ਵਿਦਿਆਰਥਣ ਲਵਲੀ ਕੌਰ ਨੇ ਦੂਜਾ ਸਥਾਨ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ।
ਇਸੇ ਤਰਾਂ ਸੈਕੰਡਰੀ ਵਰਗ ਦੇ ਵਿਚੋਂ ਬਲਾਕ ਬਠਿੰਡਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੀ ਵਿਦਿਆਰਥਣ ਮਨਜੋਤ ਕੌਰ ਨੇ ਪਹਿਲਾ, ਸਰਕਾਰੀ ਅਦਰਸ਼ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਦੇ ਜਪਮਨਦੀਪ ਸਿੰਘ ਨੇ ਦੂਜਾ, ਇਸੇ ਤਰਾਂ ਬਲਾਕ ਬਠਿੰਡਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੋਮਾਣਾ ਦੇ ਵਿਦਿਆਰਥੀ ਸੁਖਚੈਨ ਸਿੰਘ ਨੇ ਪਹਿਲਾ, ਬਲਾਕ ਰਾਮਪੁਰਾ ਫੂਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੱਥੋ ਦੇ ਵਿਦਿਆਰਥੀ ਹਰਜੋਤ ਬਾਵਾ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੱਥੋ ਦੀ ਵਿਦਿਆਰਥਣ ਅਮ੍ਰਿਤਦੀਪ ਕੌਰ ਨੇ ਪਹਿਲਾ, ਬਲਾਕ ਭਗਤਾ ਭਾਈਕਾ ਦੇ ਸਰਕਾਰੀ ਹਾਈ ਸਕੂਲ ਰਾਜਗੜ ਦੇ ਵਿਦਿਆਰਥੀ ਗੁਰਕਮਲ ਸਿੰਘ ਪੁਰਬਾ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਈਰੂਪਾ (ਲੜਕੇ) ਦੇ ਵਿਦਿਆਰਥੀ ਹਰਜਿੰਦਰ ਸਿੰਘ ਨੇ ਦੂਜਾ, ਬਲਾਕ ਗੋਨਿਆਣਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੋਖ਼ੜਾ ਦੇ ਵਿਦਿਆਰਥੀ ਦਿਲਰਾਜ ਸਿੰਘ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਿੱਲ ਪੱਤੀ ਦੇ ਵਿਦਿਆਰਥੀ ਲਵਪ੍ਰੀਤ ਸਿੰਘ ਨੇ ਦੂਜਾ, ਬਲਾਕ ਮੌੜ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੌੜ ਖੁਰਦ ਦੇ ਵਿਦਿਆਰਥੀ ਗੁਰਚਰਨ ਸਿੰਘ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਲਿਆਂਵਾਲੀ ਦੀ ਵਿਦਿਆਰਥਣ ਸੰਦੀਪ ਕੌਰ ਨੇ ਦੂਜਾ, ਬਲਾਕ ਰਾਮਪੁਰਾ ਫੂਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੰਡੀ ਕਲਾਂ (ਲੜਕੇ) ਦੇ ਵਿਦਿਆਰਥੀ ਸੁਖਰਾਜ ਸਿੰਘ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਰਾਜ (ਲੜਕੇ) ਦੇ ਵਿਦਿਆਰਥੀ ਅਜਮੇਰ ਸਿੰਘ ਨੇ ਦੂਜਾ, ਬਲਾਕ ਸੰਗਤ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਹਿਰੀ ਬੁੱਟਰ ਦੀ ਵਿਦਿਆਰਥਣ ਗੋਗੀ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੰਗੀ ਕਲਾਂ ਦੇ ਵਿਦਿਆਰਥੀ ਮਨਜੋਤ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰਾਂ ਬਠਿੰਡਾ ਜ਼ਿਲੇ ਅਧੀਨ ਪੈਂਦੇ ਬਲਾਕ ਤਲਵੰਡੀ ਸਾਬੋ ਦੇ ਸਰਕਾਰੀ ਹਾਈ ਸਕੂਲ ਬਹਿਮਣ ਜੱਸਾ ਸਿੰਘ ਦੀ ਵਿਦਿਆਰਥਣ ਰਾਜਬੀਰ ਕੌਰ ਨੇ ਪਹਿਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਹੀਨੰਗਲ ਦੀ ਵਿਦਿਆਰਥਣ ਪੰਮੀ ਕੌਰ ਨੇ ਦੂਜਾ ਸਥਾਨ ਹਾਸਲ ਕਰਕੇ ਆਪਣੇ ਸਕੂਲ, ਪਿੰਡ ਅਤੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ।
ਜ਼ਿਲਾ ਸਿੱਖਿਆ ਅਫ਼ਸਰ ਸ਼੍ਰੀ ਸੁਖਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਅਤੇ ਗਾਇਡ ਅਧਿਆਪਕਾਂ ਜਿਨਾਂ ਨੇ ਵਿਦਿਆਰਥੀਆਂ ਦੀ ਤਿਆਰੀ ਲਈ ਬਹੁਤ ਜ਼ਿਆਦਾ ਮਿਹਨਤ ਕਰਵਾਈ, ਨੂੰ ਬਹੁਤ ਬਹੁਤ ਮੁਬਾਰਕਾਂ ਦਿੱਤੀਆਂ ਤੇ ਅਗਲੇ ਮੁਕਾਬਲਿਆਂ ਲਈ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ।