← ਪਿਛੇ ਪਰਤੋ
ਹਰੀਸ਼ ਕਾਲੜਾ
ਰੂਪਨਗਰ, 11 ਅਗਸਤ 2020 : ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰੀ ਨੇ ਅੱਜ ਜੂਮ ਐਪ ਐਪੀਲੀਕੇਸ਼ਨ ਰਾਂਹੀ ਜ਼ਿਲ੍ਹੇ ਦੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦਾ ਮਨੋਰਥ ਸਰਕਾਰ ਦੀਆਂ ਚਲ ਰਹੀਆਂ ਸਕੀਮਾਂ ਦੀ ਸਮੀਖਿਆ ਕਰਨਾ ਸੀ। ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਵਿਕਾਸ ਕਾਰਜ ਮਿੱਥੇ ਸਮੇਂ ਵਿੱਚ ਨੇਪਰੇ ਚਾੜ੍ਹਨ ਸਬੰਧੀ ਆਦੇਸ਼ ਜਾਰੀ ਕੀਤੇ। ਉਨ੍ਹਾਂ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਝਗੜੇ ,ਪਾਰਟੀਸ਼ਨ ਅਤੇ ਇੰਤਕਾਲ ਲੰਬਿਤ ਪਏ ਕੇਸ ਫੋਰੀ ਤੌਰ ਤੇ ਨਿਪਟਾਰਾ ਕੀਤੇ ਜਾਣ ਦੇ ਆਦੇਸ਼ ਦਿੱਤੇ । ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ 6 ਮਹੀਨੇ ਤੋਂ ਵੱਧ ਪਏ ਪੈਡਿੰਗ ਕੇਸਾਂ ਨੂੰ ਪਰਾਮਿਥਕਤਾ ਦੇ ਅਧਾਰ ਤੇ ਹੱਲ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਇਹ ਸਖਤੀ ਨਾਲ ਆਦੇਸ਼ ਜਾਰੀ ਕੀਤੇ ਕਿ ਈ-ਸੇਵਾ ਪ੍ਰਣਾਲੀ ਅਧੀਨ ਨਾਗਰਿਕਾਂ ਨੂੰ ਮਿਲਣ ਵਾਲੀਆਂ ਸੁਵੀਧਾਵਾਂ ਯਕੀਨੀ ਬਣਾਈਆਂ ਜਾਣ ਅਤੇ ਉਨ੍ਹਾਂ ਦੀਆਂ ਲੰਬਿਤ ਪਈਆਂ ਅਰਜੀਆਂ ਦੀ ਸੁਣਵਾਈ ਫੋਰੀ ਤੌਰ ਤੇ ਕੀਤੀ ਜਾਵੇ। ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਵੱਲੋਂ ਕਰੋਨਾ ਮਹਾਂਮਾਰੀ ਦੇ ਸਬੰਧ ਵਿੱਚ ਸਿਹਤ ਮਹਿਕਮੇ ਦੀਆਂ ਗਤੀਵਿਧੀਆਂ ਦੀ ਸਮੀਖਿਆ ਕੀਤੀ ਅਤੇ ਸੀ.ਐਮ.ਓ. ਦਫਤਰ ਨੂੰ ਕੋਵਿਡ ਕੇਸਾਂ ਸਬੰਧੀ ਗਤੀਵਿਧੀਆਂ ਵਿੱਚ ਹੋਰ ਤੇਜੀ ਲਿਆਉਣ ਲਈ ਕਿਹਾ ।ਇਹ ਹਦਾਇਤਾਂ ਵੀ ਜਾਰੀ ਕੀਤੀਆਂ ਕਿ ਕਿਸੇ ਵੀ ਸੰਭਾਵਿਤ ਕੋਵਿਡ ਕੇਸ ਦੀ ਨਿਸ਼ਾਨਦੇਹੀ ਲਈ ਸਿਹਤ ਤੰਤਰ ਨੂੰ ਚੁਸਤ ਦਰੁਸਤ ਕੀਤਾ ਜਾਵੇ ਤਾਂ ਜ਼ੋ ਸੰਭਾਵੀ ਮਰੀਜ਼ ਦੀ ਸੀਮਤ ਸਮੇਂ ਵਿੱਚ ਟੈਸਟ ਕਰਕੇ ਉਸ ਦਾ ਇਲਾਜ ਕੀਤਾ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਸੀ.ਐਮ.ਓ. ਨੂੰ ਮੋਨਸੂਨ ਸੀਜ਼ਨ ਦੇ ਮੱਦੇਨਜ਼ਰ ਖਤਰੇ ਵਾਲੇ ਥਾਵਾਂ ਤੇ ਫੋਗਿੰਗ ਕੀਤੇ ਜਾਣ ਨੂੰ ਯਕੀਨੀ ਬਣਾਏ ਜਾਣ ਦੇ ਨਿਰਦੇਸ਼ ਵੀ ਦਿੱਤੇ ਤਾਂ ਜ਼ੋ ਇਸ ਸੀਜ਼ਨ ਵਿੱਚ ਡੇਂਗੂ ਬਿਮਾਰੀ ਨੂੰ ਰੋਕਿਆ ਜਾ ਸਕੇ। ਮੀਟਿੰਗ ਵਿੱਚ ਮੁੱਖ ਤੌਰ ਤੇ ਸ਼੍ਰੀਮਤੀ ਦੀਪ ਸ਼ਿਖਾ ਸ਼ਰਮਾ ਵਧੀਕ ਡਿਪਟੀ ਕਮਿਸ਼ਨਰ(ਜ) ਤੋਂ ਇਲਾਵਾ ਐਸ.ਐਸ.ਪੀ ਦਫਤਰ ਦੇ ਸੀਨੀਅਰ ਅਧਿਕਾਰੀ, ਸਮੂਹ ਐਸ.ਡੀ.ਐਮਜ਼ ਤੇ ਤਹਿਸੀਲਦਾਰ ਅਤੇ ਵੱਖ ਵੱਖ ਵਿਭਾਗਾਂ ਤੇ ਮੁੱਖੀ ਲਾਈਵ ਜੂਮ ਐਪ ਮੀਟਿੰਗ ਵਿੱਚ ਹਾਜ਼ਰ ਸਨ।
Total Responses : 942