ਪਿੰਡ ਚਨਾਰਥਲ ਕਲਾਂ ਵਿਖੇ ਕੱਚੇ ਰਸਤੇ ਨੂੰ ਪੱਕਾ ਕਰਵਾਉਣ ਦੀ ਸ਼ੁਰੂਆਤ ਕਰਵਾਉਂਦੇ ਹੋਏ ਵਿਧਾਇਕ ਕੁਲਜੀਤ ਸਿੰਘ ਨਾਗਰਾ
ਦੀਦਾਰ ਗੁਰਨਾ
ਫ਼ਤਹਿਗੜ੍ਹ ਸਾਹਿਬ, 13 ਸਤੰਬਰ : ਮੁੱਖ ਮੰਤਰੀ, ਪੰਜਾਬ, ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਪਿੰਡ ਚਨਾਰਥਲ ਕਲਾਂ ਵਿਖੇ ਚਨਾਰਥਲ ਕਲਾਂ-ਸਰਹਿੰਦ ਰੋਡ ਤੋਂ ਕਬਰਸਤਾਨ ਨੂੰ ਜਾਂਦੇ 01 ਕਿਲੋਮੀਟਰ ਕੱਚੇ ਰਸਤੇ ਉਤੇ ਕਰੀਬ 14 ਲੱਖ ਰੁਪਏ ਦੀ ਲਾਗਤ ਨਾਲ ਇੱਟਾਂ ਲਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਉਂਦਿਆਂ ਕੀਤਾ।
ਸ. ਨਾਗਰਾ ਨੇ ਕਿਹਾ ਕਿ ਇਸ ਰਸਤੇ ਉਤੇ ਕਈ ਮਕਾਨ ਹਨ ਤੇ ਖੇਤ ਵੀ ਹਨ, ਰਸਤਾ ਕੱਚਾ ਹੋਣ ਕਾਰਨ ਲੋਕਾਂ ਨੂੰ ਮੁਸਕਲਾਂ ਦਰਪੇਸ਼ ਸਨ, ਜੋ ਹੁਣ ਦੂਰ ਹੋ ਜਾਣਗੀਆਂਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਜੋ ਵਾਅਦੇ ਸਰਕਾਰ ਬਣਨ ਤੋਂ ਪਹਿਲਾਂ ਕੀਤੇ ਗਏ ਸਨ, ਉਹ ਵਾਅਦੇ ਇੱਕ-ਇੱਕ ਕਰਕੇ ਪੂਰੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿੰਡਾਂ ਵਿੱਚ ਗਲੀਆਂ ਨਾਲੀਆਂ ਪੱਕੀਆਂ ਕਰਨ, ਲਾਈਟਾਂ ਲਗਵਾਉਣ ਤੇ ਸੀਵਰੇਜ ਪਾਉਣ ਦਾ ਕੰਮ ਕਰਵਾਇਆ ਜਾ ਰਿਹਾ ਹੈ, ਜਿਨ੍ਹਾਂ ਦਾ ਸਮੇਂ-ਸਮੇਂ 'ਤੇ ਨਰੀਖਣ ਵੀ ਕੀਤਾ ਜਾਂਦਾ ਹੈ ਤਾਂ ਜੋ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਕੋਈ ਖੜੋਤ ਨਾ ਆਵੇ
ਸ. ਨਾਗਰਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪਿੰਡਾਂ ਵਿੱਚ ਹੋਰ ਨਵੇਂ ਵਿਕਾਸ ਕਾਰਜ ਸ਼ੁਰੂ ਕਰਵਾਏ ਜਾਣਗੇ , ਉਨ੍ਹਾਂ ਕਿਹਾ ਕਿ ਇਸ ਹਲਕੇ ਨੂੰ ਪੰਜਾਬ ਦਾ ਅੱਵਲ ਹਲਕਾ ਬਨਾਉਣ ਲਈ ਦਿਨ ਰਾਤ ਇਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੌਰਾਨ ਕੋਰੋਨਾ ਤੋਂ ਬਚਾਅ ਸਬੰਧੀ ਸਾਵਧਾਨੀਆਂ ਦਾ ਪੂਰਾ ਖਿਆਲ ਰੱਖਿਆ ਜਾ ਰਿਹਾ ਹੈ, ਇਸ ਮੌਕੇ ਸਾਬਕਾ ਚੇਅਰਮੈਨ ਪਰਮਪਾਲ ਸਿੰਘ, ਮਾਰਕਿਟ ਕਮੇਟੀ ਦੇ ਵਾਈਸ ਚੇਅਰਮੈਨ ਇੰਦਰਪਾਲ ਸਿੰਘ,ਬਲਾਕ ਸੰਮਤੀ ਮੈਂਬਰ ਲਖਵਿੰਦਰ ਸਿੰਘ ਲੱਖੀ,ਸਰਪੰਚ ਜਗਦੀਪ ਸਿੰਘ ਨੰਬਰਦਾਰ,ਪਰਮਵੀਰ ਸਿੰਘ ਟਿਵਾਣਾ,ਗੁਰਪ੍ਰੀਤ ਸਿੰਘ ਬਾਵਾ,ਪਰਮਜੀਤ ਸਿੰਘ,ਗੁਰਸੇਵਕ ਸਿੰਘ,ਕਰਮਜੀਤ ਸਿੰਘ ਸਾਰੇ ਪੰਚ,ਗੁਰਕ੍ਰਿਪਾਲ ਸਿੰਘ,ਕ੍ਰਿਸ਼ਨ ਲਾਲ,ਜਸਵਿੰਦਰ ਸਿੰਘ,ਮਨਪ੍ਰੀਤ ਸਿੰਘ,ਜਸਵਿੰਦਰ ਸਿੰਘ ਕੰਗ,ਦਿਲਬਾਗ ਸਿੰਘ ਨੀਟਾ,ਸੁਰਜੀਤ ਸਿੰਘ,ਪਰਮਿੰਦਰ ਸਿੰਘ,ਕੁਲਵੰਤ ਸਿੰਘ ਬਿਰੂ,ਨਿਰਪਾਲ ਸਿੰਘ,ਗੁਰਤੇਜ ਸਿੰਘ,ਦਵਿੰਦਰ ਸਿੰਘ,ਗੁਰਪ੍ਰੀਤ ਸਿੰਘ ਜੱਗੀ ਹਾਜ਼ਰ ਸਨ।