← ਪਿਛੇ ਪਰਤੋ
ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 14 ਸਤੰਬਰ 2020-ਥਾਣਾ ਸਦਰ ਪੁਲਸ ਨੇ ਇੱਕ ਗੁਪਤ ਸੂਚਨਾ ਦੇ ਅਧਾਰ 'ਤੇ ਰੇਡ ਕਰਦਿਆਂ ਇੱਕ ਸਮੱਗਲਰ ਨੂੰ ਨਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। ਥਾਣੇ ਦੇ ਹੌਲਦਾਰ ਹਰਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪਿੰਡ ਕਾਨਿਆਂਵਾਲੀ ਦਾ ਰਹਿਣ ਵਾਲਾ ਗੋਬਿੰਦ ਸਿੰਘ ਪੁੱਤਰ ਜਸਵੰਤ ਸਿੰਘ ਆਪਣੇ ਘਰ ਅੰਦਰ ਨਜਾਇਜ਼ ਸ਼ਰਾਬ ਕੱਢਣ ਤੇ ਵੇਚਣ ਦਾ ਆਦੀ ਹੈ, ਜਿਸ ਤੋਂ ਬਾਅਦ ਪੁਲਸ ਨੇ ਉਸਦੇ ਘਰ ਰੇਡ ਕੀਤੀ, ਜਿੱਥੇ ਗੋਬਿੰਦ ਸਿੰਘ ਨੂੰ ਘਰ ਵਿੱਚ ਪਈਆਂ 9 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਕਾਬੂ ਕਰ ਲਿਆ ਗਿਆ ਹੈ। ਕਥਿਤ ਦੋਸ਼ੀ ਖ਼ਿਲਾਫ਼ ਪੁਲਸ ਨੇ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Total Responses : 189